ਪੰਜਾਬ

punjab

ETV Bharat / city

'ਸਰਕਾਰ ਦੇ ਭਰੋਸਿਆਂ ਤੋਂ ਅੱਕ ਚੁੱਕੇ ਨੇ ਡੀਸੀ ਦਫ਼ਤਰਾਂ ਦੇ ਕਰਮਚਾਰੀ' - ਭਰੋਸਿਆਂ

ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਨੇ ਚੰਡੀਗੜ੍ਹ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ । ਇਸ ਸਬੰਧੀ ਕਰਮਚਾਰੀਆਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ ਤਿੰਨ ਸਾਲਾ ਤੋਂ ਟਾਲ ਮਟੋਲ ਕਰਦੀ ਆ ਰਹੀ ਹੈ। ਪ੍ਰਦਰਸ਼ਨਕਾਰੀ ਕਰਮਚਾਰੀਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਮੰਗਾਂ ਨਾ ਪੂਰੀਆਂ ਕੀਤੀਆਂ ਤਾਂ ਉਹ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।

dc-offices-empolyee-are-fed-up-with-the-governments-trust
ਸਰਕਾਰ ਦੇ ਭਰੋਸਿਆਂ ਤੋਂ ਅੱਕ ਚੁੱਕਾ ਹਨ ਡੀਸੀ ਦਫ਼ਤਰਾਂ ਦੇ ਕਰਮਚਾਰੀ

By

Published : Mar 3, 2020, 8:34 PM IST

ਚੰਡੀਗੜ੍ਹ : ਆਪਣੀ ਮੰਗਾਂ ਨੂੰ ਲੈ ਕੇ ਡੀਸੀ ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਵੱਲੋਂ ਵਾਈਪੀਐੱਸ ਚੌਕ ਦੇ ਨੇੜੇ ਰੋਸ ਪ੍ਰਦਰਸ਼ਨ ਕੀਤਾ ਗਿਆ । ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਨੇ ਦੱਸਿਆ ਕਿ ਅੱਜ ਸਮੁੱਚੇ ਪੰਜਾਬ ਦੇ ਡੀਸੀ ਦਫ਼ਤਰਾਂ ਦੇ ਵਿੱਚ ਕੰਮ ਕਰਦੇ ਕਰਮਚਾਰੀਆਂ ਨੇ ਸਮੂਹਿਕ ਛੁੱਟੀ ਲੈ ਕੇ ਆਪਣੀ ਵਿੱਤੀ ਅਤੇ ਕੁਝ ਗੈਰ ਵਿੱਤੀ ਮੰਗਾਂ ਨੂੰ ਲੈ ਕੇ ਮੋਹਾਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ । ਵਿਰਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ ਮੀਟਿੰਗਾਂ ਬੁਲਾ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ।

ਸਰਕਾਰ ਦੇ ਭਰੋਸਿਆਂ ਤੋਂ ਅੱਕ ਚੁੱਕਾ ਹਨ ਡੀਸੀ ਦਫ਼ਤਰਾਂ ਦੇ ਕਰਮਚਾਰੀ
ਜਿਨ੍ਹਾਂ 'ਚੋਂ ਕੁਝ ਮੰਗਾਂ ਮੰਨੀਆਂ ਵੀ ਗਈਆਂ ਸੀ ਪਰ ਹਾਲੇ ਤੱਕ ਲਾਗੂ ਨਹੀਂ ਕੀਤੀਆਂ ਗਈਆਂ ਅਤੇ ਪ੍ਰੋਸੀਡਿੰਗ ਵਿਚ ਜੋ ਫੈਸਲਾ ਆਇਆ ਹੈ ਉਹ ਦਿੱਤੇ ਗਏ ਭਰੋਸਿਆਂ ਦੇ ਬਿਲਕੁਲ ਉਲਟ ਹਨ। ਉਨ੍ਹਾਂ ਨੇ ਹੋਰ ਗੱਲਬਾਤ ਕਰਦੇ ਹੋਏ ਦੱਸਿਆ ਕੀ ਕੈਪਟਨ ਸਰਕਾਰ ਨੇ ਆਉਣ ਤੋਂ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਪਿਛਲੇ ਤਿੰਨ ਸਾਲ ਤੋਂ ਭਰੋਸੇ ਹੀ ਮਿਲ ਰਹੇ ਹਨ।

ਇਹ ਵੀ ਪੜ੍ਹੋ : ਤਰਨ ਤਾਰਨ ਵਿੱਚ ਨਸ਼ਾ ਤਸਕਰੀ ਨੂੰ ਲੈ ਕੇ ਪਿੰਡ ਵਾਸੀਆਂ ਨੇ ਘੇਰਿਆ ਡੀਸੀ


ਵਿਰਕ ਨੇ ਦੱਸਿਆ ਕਿ ਉਨ੍ਹਾਂ ਨੂੰ ਮਾਲ ਮੰਤਰੀ ਦੇ ਵੱਲੋਂ ਪੰਜ ਤਰੀਕ ਨੂੰ ਮੀਟਿੰਗ ਲਈ ਬੁਲਾਇਆ ਗਿਆ ਹੈ ਅਤੇ ਜੇਕਰ ਮੀਟਿੰਗ ਵਿਚ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਸਾਰਥਕ ਹੱਲ ਨਹੀਂ ਨਿਕਲਿਆ ਤੇ ਆਉਣ ਵਾਲੇ ਸਮੇਂ ਦੇ ਵਿੱਚ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ

ABOUT THE AUTHOR

...view details