ਚੰਡੀਗੜ੍ਹ: ਸ੍ਰੀ ਗੁਰੂ ਅੰਗਦ ਦੇਵ ਜੀ ਦਾ ਅੱਜ ਜੋਤੀ-ਜੋਤਿ ਦਿਹਾੜਾ ਹੈ। ਸਿੱਖ ਧਰਮ ਦੇ ਦੂਜੇ ਗੁਰੂ ਸ੍ਰੀ ਅੰਗਦ ਦੇਵ ਜੀ ਉਹ ਗੁਰੂ ਹਨ ਜਿਨ੍ਹਾਂ ਦੇ ਯਤਨਾ ਸਦਕਾ ਗੁਰਮੁਖੀ ਭਾਸ਼ਾ ਜਨ ਸਾਧਾਰਨ ਤੱਕ ਪਹੁੰਚੀ। ਉਨ੍ਹਾਂ ਦੇ ਜੋਤੀ-ਜੋਤਿ ਦਿਹਾੜੇ ਮੌਕੇ ਕਈ ਸਿਆਸੀ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰ ਸ੍ਰੀ ਗੁਰੂ ਅੰਗਦ ਦੇਵ ਜੀ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਸ਼ਰਧਾਂਜਲੀ ਦਿੰਦਿਆਂ ਲਿਖਿਆ,"ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੋਤੀ-ਜੋਤਿ ਦਿਹਾੜੇ ਮੌਕੇ ਗੁਰੂ ਚਰਨਾਂ 'ਚ ਸ਼ਰਧਾ ਤੇ ਸਤਿਕਾਰ ਨਾਲ ਪ੍ਰਣਾਮ ਕਰਦੇ ਹੋਏ, ਸਰਬੱਤ ਦੇ ਭਲੇ ਲਈ ਅਰਦਾਸ। ਗੁਰਮੁਖੀ ਭਾਸ਼ਾ ਨੂੰ ਜਨ-ਸਾਧਾਰਨ ਤਕ ਪਹੁੰਚਾਉਂਦਿਆਂ, ਗੁਰਬਾਣੀ ਤੇ ਸਿੱਖ ਇਤਿਹਾਸ ਦੇ ਸਦੀਵੀ ਸੰਭਾਲ਼ ਦੇ ਯਤਨਾਂ ਨੂੰ ਗੁਰੂ ਸਾਹਿਬ ਜੀ ਨੇ ਅਗਾਂਹ ਤੋਰਿਆ।"