ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਹਾੜੇ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟਰ ਰਾਹੀਂ ਸ਼ਰਧਾਂਜਲੀ ਭੇਟ ਕੀਤੀ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਟਵੀਟ ਕਰਕੇ ਸ਼ਰਧਾਂਜਲੀ ਭੇਟ ਕੀਤੀ।
ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕੀਤੀ।
ਦੱਸ ਦਈਏ, ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਕੱਤਕ ਦੀ ਪੂਰਨਮਾਸ਼ੀ ਨੂੰ ਲਾਹੌਰ ਨੇੜੇ ਰਾਇ ਭੋਇ ਦੀ ਤਲਵੰਡੀ (ਹੁਣ ਨਨਕਾਣਾ ਸਾਹਿਬ, ਪੰਜਾਬ, ਪਾਕਿਸਤਾਨ) ਵਿਖੇ 1469 ਈ. ਵਿੱਚ ਹੋਇਆ। ਇਨ੍ਹਾਂ ਦੇ ਮਾਤਾ ਦਾ ਨਾਂਅ ਮਾਤਾ ਤ੍ਰਿਪਤਾ ਜੀ ਦੇ ਪਿਤਾ ਮਹਿਤਾ ਕਾਲੂ ਜੀ ਸਨ।
ਗੁਰੂ ਜੀ ਦੇ ਮਾਪੇ ਹਿੰਦੂ ਖੱਤਰੀ ਵਜੋਂ ਸ਼ਨਾਖ਼ਤ ਕਰਦੇ ਸਨ ਅਤੇ ਪਿਤਾ ਜੀ ਪੇਸ਼ਾਵਰ ਵਪਾਰੀ ਸਨ। ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤ ਨਾਲ ਜੋੜਿਆ ਤੇ ਚਾਰ ਉਦਾਸੀਆਂ ਕਰਕੇ ਭੁੱਲੀ ਭਟਕੀ ਲੋਕਾਈ ਨੂੰ ਸਿੱਧੇ ਰਾਹ ਪਾਇਆ। ਇਸ ਦੇ ਨਾਲ ਹੀ ਲੋਕਾਂ ਜਾਤ-ਪਾਤ ਨੂੰ ਲੈ ਕੇ ਭੇਦਭਾਵ ਦੇ ਭਰਮ ਵਿੱਚੋਂ ਕੱਢਿਆ ਤੇ ਗੁਰੂ ਦੇ ਲੜ ਲਾਇਆ। ਗੁਰੂ ਜੀ ਨੇ ਆਪਣੇ ਜੀਵਨ ਵਿੱਚ ਮਨੁੱਖਤਾ ਨੂੰ ਸਿੱਧੇ ਰਾਹ ਪਾਇਆ। ਗੁਰੂ ਨਾਨਕ ਦੇਵ ਜੀ 1539 ਈ. ਨੂੰ ਜੋਤੀ ਜੋਤ ਸਮਾ ਗਏ।