ਚੰਡੀਗੜ੍ਹ:ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਉਨਾਂ ਦੀ ਸਰਕਾਰ ਬੇਜ਼ਮੀਨੇ ਕਿਸਾਨਾਂ ਤੇ ਕਿਰਤੀਆਂ ਦਾ 520 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਜਾ ਰਹੀ ਹੈ। ਉਨਾਂ ਕਿਹਾ ਕਿ ਸਰਕਾਰ ਦੀ ਕਰਜ਼ਾ ਮੁਆਫੀ ਸਕੀਮ ਤਹਿਤ ਹੁਣ ਤੱਕ 5.62 ਲੱਖ ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਮਾਫ ਕੀਤਾ ਜਾ ਚੁੱਕਾ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਜਲਦੀ ਹੀ ਕਿਸਾਨਾਂ ਦੀ ਮਾਲਕੀ ਵਾਲੀ ਜ਼ਮੀਨ ਦੀ ਰੱਖਿਆ ਅਤੇ ਖੇਤੀਬਾੜੀ ਜ਼ਮੀਨ ਉਤੇ ਕਿਰਾਏਦਾਰਾਂ ਦੇ ਅਧਿਕਾਰਾਂ ਸਬੰਧੀ ਨਵਾਂ ਲੈਂਡ ਲੀਜਿੰਗ ਕਾਨੂੰਨ ਲੈ ਕੇ ਆ ਰਹੀ ਹੈ।
ਇਹ ਵੀ ਪੜੋ: Alert ! ਵੈਕਸੀਨ ਲਗਾਉਣ ਤੋਂ ਪਹਿਲਾਂ ਪੜੋ ਇਹ ਖ਼ਬਰ
ਜਲਦ ਹੀ ਸਮਾਰਟ ਰਾਸ਼ਨ ਕਾਰਡ ਹੋਵੇਗੀ ਸ਼ੁਰੂ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਲਦ ਹੀ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਸ਼ੁਰੂ ਹੋ ਜਾਣ ਨਾਲ 1.41 ਕਰੋੜ ਲੋਕਾਂ ਨੂੰ ਫਾਇਦਾ ਮਿਲੇਗਾ ਜੋ ਵਾਜਬ ਕੀਮਤਾਂ ਦੀਆਂ ਦੁਕਾਨਾਂ ਤੋਂ ਰਾਸ਼ਨ ਲੈਣ ਦੇ ਯੋਗ ਹੋਣਗੇ। ਸੂਬੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਅੱਗੇ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਗਲੇ ਦੋ ਸਾਲਾਂ ਵਿੱਚ 12000 ਕਰੋੜ ਰੁਪਏ ਦੀ ਲਾਗਤ ਨਾਲ 1300 ਕਿਲੋਮੀਟਰ ਦੀਆਂ ਸੂਬਾਈ ਤੇ ਕੌਮੀ ਸੜਕਾਂ ਬਣਾਈਾਂ ਜਾਣਗੀਆਂ। ਇਸ ਦੇ ਨਾਲ ਹੀ ਪਿਛਲੇ ਤਿੰਨ ਸਾਲਾਂ ਵਿੱਚ 3278 ਕਰੋੜ ਰੁਪਏ ਦੀ ਲਾਗਤ ਨਾਲ 28830 ਕਿਲੋਮੀਟਰ ਪੇਂਡੂ ਸੜਕਾਂ ਦਾ ਪਹਿਲਾਂ ਹੀ ਮੁਰੰਮਤ ਹੋ ਚੁੱਕੀ ਹੈ। ਅਗਲੇ ਦੋ ਸਾਲਾਂ ਵਿੱਚ 834 ਕਰੋੜ ਰੁਪਏ ਦੇ ਨਿਵੇਸ਼ ਨਾਲ 6162 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਹੋਵੇਗੀ। ਇਸ ਤੋਂ ਇਲਾਵਾ 82 ਕਰੋੜ ਰੁਪਏ ਦੀ ਲਾਗਤ ਨਾਲ ਹੋਰ 17000 ਕਿਲੋਮੀਟਰ ਲਿੰਕ ਸੜਕਾਂ ਦੀ ਰਿਪੇਅਰ ਕੀਤੀ ਜਾਵੇਗੀ।