ਚੰਡੀਗੜ੍ਹ: ਚੋਣ ਪ੍ਰਕਿਰਿਆ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ (ਪੀਡਬਲਿਊਡੀ) ਦੀ ਭਾਗੀਦਾਰੀ 'ਚ ਵਾਧਾ ਕਰਨ ਅਤੇ ਉਨ੍ਹਾਂ ਦੀ ਮਹੱਤਤਾ ਨੂੰ ਦਰਸਾਉਣ ਲਈ ਮੁੱਖ ਚੋਣ ਦਫ਼ਤਰ ਵੱਲੋਂ ਇੰਕਲੂਸਿਵ ਇਲੈਕਸ਼ਨ ਐਂਡ ਐਸ਼ੋਰਡ ਮਿਨੀਮਮ ਫ਼ੈਸੀਲਿਟੀ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਪੀਡਬਲਿਯੂਡੀ ਦਿਵਸ 3 ਦਸੰਬਰ ਨੂੰ ਮਨਾਇਆ ਜਾਵੇਗਾ।
ਇਸ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ ਕਰੁਨਾ ਰਾਜੂ ਨੇ ਦੱਸਿਆ ਕਿ ਕਮਿਸ਼ਨ ਨੇ ਇਸ ਦਿਵਸ ਨੂੰ ਮਨਾਉਣ ਲਈ ਫੇਸਬੁੱਕ ਲਾਈਵ ਈਵੈਂਟ ਕਰਵਾਉਣ ਅਤੇ ਇਸ ਸੂਬਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹਾ ਪੱਧਰ ਦੇ ਜੇਤੂਆਂ ਨੂੰ ਨਕਦ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ 27 ਨਵੰਬਰ ਤੋਂ ਪਹਿਲਾਂ ਅਜਿਹੇ ਹੋਰ ਸਮਾਗਮ ਮਨਾਉਣ ਲਈ ਸੂਬੇ ਦੀਆਂ ਹੋਰ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ।