ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਭਾਜਪਾ(BJP) ਵਿੱਚ ਨਹੀਂ ਜਾ ਰਹੇ ਹਨ ਪਰ ਕਾਂਗਰਸ (Congress) ਵਿੱਚ ਵੀ ਨਹੀਂ ਰਹਿਣਗੇ। ਪੰਜਾਬ ਕਾਂਗਰਸ ਵਿੱਚ ਬਣੇ ਹਾਲਾਤ ਦੇ ਦੌਰਾਨ ਚੰਨੀ ਸਰਕਾਰ ‘ਤੇ ਵਿਧਾਨ ਸਭਾ ਵਿੱਚ ਬਹੁਮਤ ਸਾਬਤ ਕਰਨ ਦੀ ਨੌਬਤ ਆਉਣ ਦੀ ਸੰਭਾਵਨਾਵਾਂ ਬਾਰੇ ਪੁੱਛੇ ਇੱਕ ਸੁਆਲ ਦੇ ਜਵਾਬ ਵਿੱਚ ਉਨ੍ਹਾਂ ਮੀਡੀਆ ਨੂੰ ਅਜਿਹੇ ਘਟਨਾਕ੍ਰਮ ਦੇ ਵਾਪਰਨ ਤੋਂ ਇਨਕਾਰ ਨਹੀਂ ਕੀਤਾ, ਸਗੋਂ ਇਹ ਕਹਿ ਦਿੱਤਾ ਕਿ ਇਹ ਫੈਸਲਾ ਸਪੀਕਰ ਦਾ ਹੈ ਕਿ ਉਨ੍ਹਾਂ ਫਲੋਰ ਟੈਸਟ ਕਰਵਾਉਣਾ ਹੈ ਜਾਂ ਨਹੀਂ।
ਦਰਅਸਲ ਉਨ੍ਹਾਂ ਨੂੰ ਪੁੱਛਿਆ ਗਿਆ ਸੀ ਕਿ ਕੀ ਅਜਿਹੇ ਹਾਲਾਤ ਵਿੱਚ ਪੰਜਾਬ ਦੀ ਸੱਤਾ ਧਿਰ ਹਿੱਸਿਆਂ ਵਿੱਚ ਵੰਡੀ ਜਾ ਸਕਦੀ ਹੈ ਤੇ ਅਜਿਹੇ ਵਿੱਚ ਸਰਕਾਰ ‘ਤੇ ਬਹੁਮਤ ਸਾਬਤ (Floor test) ਕਰਨ ਦੀ ਨੌਬਤ ਆ ਸਕਦੀ ਹੈ। ਉਨ੍ਹਾਂ ਕਿਹਾ ਕਿ ਸਪੀਕਰ (Speaker) ਨੇ ਵੇਖਣਾ ਹੈ ਕਿ ਬਹੁਮਤ ਸਾਬਤ ਕਰਵਾਉਣ ਲਈ ਫੈਸਲਾ ਸਪੀਕਰ ਨੇ ਲੈਣਾ ਹੈ। ਕੈਪਟਨ ਤੋਂ ਪੁੱਛਿਆ ਗਿਆ ਕਿ ਉਨ੍ਹਾਂ ਨਾਲ ਕਿੰਨੇ ਵਿਧਾਇਕ ਹੋਣਗੇ ਤਾਂ ਉਨ੍ਹਾਂ ਸਿੱਧੇ ਤੌਰ ‘ਤੇ ਕਿਹਾ ਕਿ ਕੀ ਉਹ ਇਹ ਗੱਲ ਮੀਡੀਆ ਨੂੰ ਹੁਣੇ ਦੱਸ ਦੇਣਗੇ। ਕੈਪਟਨ ਨੇ ਇਹ ਵੀ ਕਿਹਾ ਕਿ ਉਨ੍ਹਾਂ ਬਾਰੇ ਇਹ ਕਿਆਸ ਵੀ ਲਗਾਏ ਜਾ ਰਹੇ ਸੀ ਕਿ ਉਹ ਅੱਜ ਭਾਜਪਾ ਦਾ ਪੱਲਾ ਫੜ ਸਕਦੇ ਹਨ ਪਰ ਕੀ ਅਜਿਹਾ ਹੋਇਆ।
ਉਨ੍ਹਾਂ ਕਿਹਾ ਕਿ ਉਹ ਨਵਜੋਤ ਸਿੱਧੂ ਨੂੰ ਚੋਣ ਨਹੀਂ ਜਿੱਤਣ ਦੇਣਗੇ। ਕੈਪਟਨ ਨੇ ਕਿਹਾ ਕਿ ਜਿੱਥੋਂ ਵੀ ਨਵਜੋਤ ਸਿੱਧੂ ਚੋਣ ਲੜੇਗਾ, ਉਥੇ ਉਹ ਪੂਰਾ ਜੋਰ ਲਗਾ ਦੇਣਗੇ। ਉਨ੍ਹਾਂ ਇੱਕ ਵਾਰ ਫੇਰ ਕਿਹਾ ਕਿ ਸਿੱਧੂ ਪੰਜਾਬ ਲਈ ਫਿੱਟ ਨਹੀਂ ਹਨ।