ਚੰਡੀਗੜ੍ਹ : ਸ਼ੋਸ਼ਲ ਮੀਡੀਆ ਪਲੇਟਫਾਰਮਾਂ (Social media platforms) 'ਤੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ 'ਤੇ ਗਜ਼ਟਿਡ ਛੁੱਟੀ ਸਬੰਧੀ ਪੈਦਾ ਹੋਈ ਉਲਝਣ (Gazetted holiday confusion) ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਲ ਹੀ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਭਾਈ ਜੈਤਾ ਜੀ ਦੇ ਜਨਮ ਦਿਹਾੜੇ 'ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਸੀ।
ਪੰਜਾਬ ਸਰਕਾਰ ਦੇ ਬੁਲਾਰੇ (Spokesperson of Punjab Government) ਨੇ ਅੱਗੇ ਇਹ ਵੀ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਨੇ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ (On the day of martyrdom of Bhai Jaita ji), ਜੋ ਕਿ ਇਸ ਸਾਲ 23 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ, 'ਤੇ ਨਾ ਤਾਂ ਕੋਈ ਗਜ਼ਟਿਡ ਅਤੇ ਨਾ ਹੀ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ :ਹੈਲੀਕਾਪਟਰ ਹਾਦਸਾ: ਸ਼ਹੀਦ ਗੁਰਸੇਵਕ ਸਿੰਘ ਦੇ ਸਸਕਾਰ ਮੌਕੇ ਹਰ ਅੱਖ ਹੋਈ ਨਮਨ