ਚੰਡੀਗੜ੍ਹ/ਦਿੱਲੀ: ਰਾਜ ਸਭਾ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਕਿਹਾ ਹੈ ਕਿ ਜਿਸ ਦਿਨ ਬਰੋਦਾ ਉਪ ਚੋਣਾਂ ਵਿੱਚ ਭਾਜਪਾ-ਜੇਜੇਪੀ ਵਾਲੀ ਸਰਕਾਰ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਉਸ ਤੋਂ ਅਗਲੇ ਦਿਨ ਹੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੂੰ ਦਿੱਲੀ ਵਿੱਚ ਕੇਂਦਰ ਸਰਕਾਰ ਕੋਲ ਆਉਣਾ ਚਾਹੀਦਾ ਸੀ ਅਤੇ ਇਹ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਨੀ ਚਾਹੀਦੀ ਸੀ।
ਦੀਪੇਂਦਰ ਹੁੱਡਾ ਨੇ ਕਿਹਾ ਕਿ ਜੇਕਰ ਭਾਜਪਾ ਨਹੀਂ ਚਾਹੁੰਦੀ ਕਿ ਖੇਤੀ ਕਾਨੂੰਨ ਵਾਪਸ ਲਏ ਜਾਣ ਤਾਂ ਜੇਜੇਪੀ ਨੂੰ ਨੈਤਿਕਤਾ ਦੇ ਆਧਾਰ 'ਤੇ ਸਮਰੱਥਨ ਵਾਪਸ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਚੰਡੀਗੜ੍ਹ ਵਿੱਚ ਬੈਠੇ ਦੋਵੇਂ ਮੰਤਰੀਆਂ ਨੂੰ ਆਪਣੀ ਕੁਰਸੀ ਦਾ ਜ਼ਿਆਦਾ ਫ਼ਿਕਰ ਹੈ ਬਜਾਏ ਇਸ ਦੇਸ਼ ਦੇ ਕਿਸਾਨਾਂ ਦੇ।