ਪੰਜਾਬ

punjab

ETV Bharat / city

ਸੁਖਬੀਰ ਬਾਦਲ ਨੂੰ ਮਾਣਹਾਨੀ ਕੇਸ ਵਿੱਚ ਜ਼ਮਾਨਤੀ ਵਾਰੰਟ ਜਾਰੀ - Sukhbir Singh Badal

ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਅਦਾਲਤ ਨੇ ਤਿੰਨ ਸਾਲ ਪੁਰਾਣੇ ਮਾਣਹਾਨੀ ਕੇਸ ਵਿਚ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਸੁਖਬੀਰ ਬਾਦਲ ਦੇ ਜ਼ਮਾਨਤੀ ਵਾਰੰਟ ਜਾਰੀ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 27 ਨਵੰਬਰ ’ਤੇ ਪਾ ਦਿੱਤੀ ਹੈ।

ਮਾਣਹਾਨੀ ਕੇਸ ਵਿਚ ਸੁਖਬੀਰ ਬਾਦਲ ਦੇ ਜ਼ਮਾਨਤੀ ਵਾਰੰਟ ਜਾਰੀ
ਮਾਣਹਾਨੀ ਕੇਸ ਵਿਚ ਸੁਖਬੀਰ ਬਾਦਲ ਦੇ ਜ਼ਮਾਨਤੀ ਵਾਰੰਟ ਜਾਰੀ

By

Published : Nov 18, 2020, 5:35 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਅਦਾਲਤ ਨੇ ਤਿੰਨ ਸਾਲ ਪੁਰਾਣੇ ਮਾਣਹਾਨੀ ਕੇਸ ਵਿਚ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਚੰਡੀਗੜ੍ਹ ਸੈਕਟਰ 43 ਸਥਿਤ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੇ ਮਾਣਹਾਨੀ ਕੇਸ ਦੀ ਸੁਣਵਾਈ ਕਰਦਿਆਂ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਨੇ ਇਹ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਸੁਖਬੀਰ ਬਾਦਲ ਦੇ ਜ਼ਮਾਨਤੀ ਵਾਰੰਟ ਜਾਰੀ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 27 ਨਵੰਬਰ ’ਤੇ ਪਾ ਦਿੱਤੀ ਹੈ। ਅਦਾਲਤ ਵੱਲੋਂ ਪਹਿਲਾਂ ਸੁਖਬੀਰ ਬਾਦਲ ਨੂੰ ਪੇਸ਼ ਹੋਣ ਲਈ ਕਈ ਵਾਰ ਸੰਮਨ ਭੇਜੇ ਜਾ ਚੁੱਕੇ ਸਨ, ਪਰ ਉਹ ਪੇਸ਼ ਨਹੀਂ ਹੋਏ।

ਜ਼ਿਕਰਯੋਗ ਹੈ ਕਿ ਧਾਰਮਿਕ ਜਥੇਬੰਦੀ ਅਖੰਡ ਕੀਰਤਨੀ ਜਥੇ ਅਤੇ ਉਸ ਦੇ ਬੁਲਾਰੇ ਰਾਜਿੰਦਰ ਪਾਲ ਸਿੰਘ ਨੇ ਜਨਵਰੀ 2017 ’ਚ ਸੁਖਬੀਰ ਬਾਦਲ ਖ਼ਿਲਾਫ਼ ਕੇਸ ਦਰਜ ਕਰਵਾਇਆ ਸੀ। ਸ਼ਿਕਾਇਤਕਰਤਾ ਰਾਜਿੰਦਰਪਾਲ ਸਿੰਘ ਦਾ ਕਹਿਣਾ ਹੈ ਕਿ ਤਿੰਨ ਸਾਲ ਪਹਿਲਾਂ ਜਨਵਰੀ 2017 ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਨ੍ਹਾਂ ਦੇ ਘਰ ਸਵੇਰੇ ਮਿਲਣ ਆਏ ਸਨ। ਇਸ ਦੌਰਾਨ ਸੁਖਬੀਰ ਬਾਦਲ ਨੇ ਮੀਡੀਆ ਨੂੰ ਅਖੰਡ ਕੀਰਤਨੀ ਜਥੇ ਨੂੰ ਅਤਿਵਾਦੀ ਜਥੇਬੰਦੀ ਦਾ ਰਾਜਨੀਤਕ ਚਿਹਰਾ ਦੱਸਿਆ ਸੀ।

ABOUT THE AUTHOR

...view details