ਪੰਜਾਬ

punjab

ਸਿਹਤ ਮੰਤਰੀ ਵੱਲੋਂ ਸਮੂਹ ਸਿਵਲ ਸਰਜਨਾਂ ਨੂੰ ਹਦਾਇਤਾਂ, ਕੋਵਿਡ ਮਰੀਜ਼ਾਂ ਨੂੰ ਇਲਾਜ ਲਈ ਕਰੋ ਪ੍ਰੇਰਿਤ

By

Published : Mar 15, 2021, 10:57 PM IST

ਪੰਜਾਬ ਵਿੱਚ ਕੋਵਿਡ-19 ਦੇ ਵੱਧਦੇ ਮਾਮਲਿਆਂ ਅਤੇ ਉੱਚ ਮੌਤ ਦਰ (ਸੀ.ਐਫ.ਆਰ.) ਦੇ ਮੱਦੇਨਜ਼ਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸਮੂਹ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਉਹ ਕੋਵਿਡ-19 ਦੇ ਗੰਭੀਰ ਮਰੀਜ਼ਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਲਦ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ।

'ਸਮੂਹ ਸਿਵਲ ਸਰਜਨ ਕੋਵਿਡ ਮਰੀਜ਼ਾਂ ਨੂੰ ਛੇਤੀ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ'
'ਸਮੂਹ ਸਿਵਲ ਸਰਜਨ ਕੋਵਿਡ ਮਰੀਜ਼ਾਂ ਨੂੰ ਛੇਤੀ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ'

ਚੰਡੀਗੜ੍ਹ: ਪੰਜਾਬ ਵਿੱਚ ਕੋਵਿਡ-19 ਦੇ ਵੱਧਦੇ ਮਾਮਲਿਆਂ ਅਤੇ ਉੱਚ ਮੌਤ ਦਰ (ਸੀ.ਐਫ.ਆਰ.) ਦੇ ਮੱਦੇਨਜ਼ਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸਮੂਹ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਉਹ ਕੋਵਿਡ-19 ਦੇ ਗੰਭੀਰ ਮਰੀਜ਼ਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਲਦ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ।

ਲੱਛਣ ਪਾਏ ਜਾਣ ਵਾਲੇ ਵਿਅਕਤੀ ਜੋ ਆਮ ਤੌਰ 'ਤੇ ਸਿਹਤ ਸਹੂਲਤਾਂ ਨੂੰ ਰਿਪੋਰਟ ਕਰਨ ਵਿੱਚ ਅਸਫ਼ਲ ਰਹਿੰਦੇ ਹਨ, 'ਤ ਚਿੰਤਾ ਜ਼ਾਹਰ ਕਰਦਿਆਂ ਸਿੱਧੂ ਨੇ ਕਿਹਾ ਕਿ ਸਿਹਤ ਵਿਭਾਗ ਦੀ ਡੈੱਥ ਰੀਵਿਊ ਟੀਮ ਦੇ ਅਨੁਸਾਰ ਕੋਵਿਡ-19 ਦੇ ਗੰਭੀਰ ਲੱਛਣਾਂ ਵਾਲੇ 77.90 ਫੀਸਦੀ ਕੇਸ ਹਸਪਤਾਲਾਂ ਵਿੱਚ ਇਲਾਜ ਲਈ ਦੇਰੀ ਨਾਲ ਆਉਂਦੇ ਹਨ ਜੋ ਕਿ ਕੋਵਿਡ ਦੀ ਉੱਚ ਮੌਤ ਦਰ ਦਾ ਵੱਡਾ ਕਾਰਨ ਹੈ।

ਉਨ੍ਹਾਂ ਕਿਹਾ ਕਿ ਸਾਰੇ ਨਾਗਰਿਕਾਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਜੇ ਕਿਸੇ ਨੂੰ ਕੋਵਿਡ-19 ਦੇ ਲੱਛਣ ਮਹਿਸੂਸ ਹੁੰਦੇ ਹਨ ਤਾਂ ਉਸਨੂੰ ਇਲਾਜ ਲੈਣ ਵਿੱਚ ਦੇਰੀ ਨਹੀਂ ਕਰਨੀ ਚਾਹੀਦੀ ਅਤੇ ਆਪਣਾ ਟੈਸਟ ਕਰਵਾਉਣ ਲਈ ਤੁਰੰਤ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਾਣਾ ਚਾਹੀਦਾ ਹੈ ਤਾਂ ਜੋ ਪਾਜ਼ੇਟਿਵ ਮਰੀਜ਼ਾਂ ਦਾ ਇਲਾਜ ਸਮੇਂ ਸਿਰ ਕੀਤਾ ਜਾ ਸਕੇ।

ਸਿਹਤ ਮੰਤਰੀ ਨੇ ਦੱਸਿਆ ਕਿ ਕੋਵਿਡ-19 ਦੇ ਫੈਲਾਅ ਦਾ ਅਸਲ ਪੱਧਰ ਅਕਸਰ ਉੱਚ ਜੋਖਮ ਵਾਲੀ ਆਬਾਦੀ ਦੁਆਰਾ ਨਜ਼ਰਅੰਦਾਜ਼ ਕੀਤਾ ਜਾਂਦਾ ਹੈ। ਇਸ ਦੇ ਕਾਰਨ, ਗੰਭੀਰ ਲੱਛਣ ਵਾਲੇ ਲੋਕਾਂ ਦਾ ਪਤਾ ਨਹੀਂ ਚੱਲਦਾ ਅਤੇ ਉਹ ਸਿਹਤ ਸੰਸਥਾਵਾਂ ਵਿੱਚ ਇਲਾਜ ਨਹੀਂ ਕਰਵਾ ਪਾਉਂਦੇ।

ਕੋਵਿਡ-19 ਨਾਲ ਹੋਣ ਵਾਲੀਆਂ ਮੌਤਾਂ ਦੀ ਉਮਰ-ਵਾਰ ਵੰਡ ਬਾਰੇ ਦੱਸਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਵੀ ਚਿੰਤਾ ਦਾ ਵਿਸ਼ਾ ਹੈ ਕਿ 80 ਫੀਸਦੀ ਤੋਂ ਵੱਧ ਮੌਤਾਂ ਬਜ਼ੁਰਗਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ 31.70 ਫੀਸਦੀ ਮੌਤਾਂ 61-70 ਸਾਲ ਦੇ ਮਰੀਜ਼ਾਂ ਨਾਲ, 31.50 ਫ਼ੀਸਦੀ ਮੌਤਾਂ 70 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਨਾਲ ਅਤੇ 20.30 ਫੀਸਦੀ ਮੌਤਾਂ 51-60 ਸਾਲ ਦੇ ਮਰੀਜ਼ਾਂ ਨਾਲ ਸਬੰਧਤ ਹਨ।

ਸਿੱਧੂ ਨੇ ਲੋਕਾਂ ਨੂੰ ਮੁਫ਼ਤ ਟੀਕਾਕਰਨ ਮੁਹਿੰਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣਾ ਚਾਹੀਦਾ ਹੈ।

ABOUT THE AUTHOR

...view details