ਪੰਜਾਬ

punjab

ETV Bharat / city

ਦਿੱਲੀ ਚੋਣਾਂ ਦੇ ਨਤੀਜੇ ਤੈਅ ਕਰਨਗੇ ਪੰਜਾਬ ਦਾ ਭਵਿੱਖ: ਅਮਨ ਅਰੋੜਾ - ਈਟੀਵੀ ਭਾਰਤ ਖ਼ਬਰ

ਦਿੱਲੀ ਚੋਣਾਂ ਦੇ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਈਟੀਵੀ ਭਾਰਤ ਨਾਲ ਖ਼ਾਸ ਗ਼ਲਬਾਤ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਚੋਣਾਂ ਦੇ ਨਤੀਜੇ ਪੰਜਾਬ ਦਾ ਭਵਿੱਖ ਤੈਅ ਕਰਨਗੇ।

ਸੁਨਾਮ ਤੋਂ ਵਿਧਾਇਕ ਅਮਨ ਅਰੋੜਾ
ਸੁਨਾਮ ਤੋਂ ਵਿਧਾਇਕ ਅਮਨ ਅਰੋੜਾ

By

Published : Feb 11, 2020, 12:11 PM IST

ਚੰਡੀਗੜ੍ਹ: ਦਿੱਲੀ ਚੋਣਾਂ ਦੇ ਨਤੀਜਿਆਂ ਦਾ ਸਿੱਧਾ ਅਸਰ ਪੰਜਾਬ ਦੀ ਸਿਆਸਤ 'ਤੇ ਪਵੇਗਾ, ਇਹ ਨਤੀਜੇ ਤੈਅ ਕਰਨਗੇ ਕਿ ਪੰਜਾਬ ਦੀ ਸਿਆਸਤ ਦਾ ਭਵਿੱਖ ਕਿ ਹੋਵੇਗਾ। ਇਹ ਕਹਿਣਾ ਹੈ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਦਾ ਜਿਨ੍ਹਾਂ ਦਿੱਲੀ ਚੋਣਾਂ ਦੇ ਨਤੀਜਿਆਂ ਲਈ ਜਾਰੀ ਵੋਟਾਂ ਦੀ ਗਿਣਕੀ ਸਬੰਧੀ ਨਾਲ ਈਟੀਵੀ ਭਾਰਤ ਨਾਲ ਖ਼ਾਸ ਗ਼ੱਲਬਾਤ ਕੀਤੀ।

ਸੁਨਾਮ ਤੋਂ ਵਿਧਾਇਕ ਅਮਨ ਅਰੋੜਾ

ਅਮਨ ਅਰੋੜਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ 'ਚ ਜੋ ਵਿਕਾਸ ਦਾ ਮਾਡਲ ਤਿਆਰ ਕੀਤਾ ਹੈ, ਇਸ ਨੇ ਲੋਕਾਂ ਦੇ ਮਨ 'ਚ ਇੱਕ ਆਸ ਜਗਾ ਦਿੱਤੀ ਹੈ। ਪੰਜਾਬ 'ਚ ਵੀ ਆਪ ਦੀ ਸਰਕਾਰ ਆਉਣ 'ਤੇ ਦਿੱਲੀ ਦਾ ਮਾਡਲ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ 'ਚ ਭ੍ਰਿਸ਼ਟਾਚਾਰ ਬਹੁਤ ਵੱਧ ਗਿਆ ਹੈ, ਇਸ 'ਤੇ ਕੋਈ ਵੀ ਠੱਲ ਨਹੀਂ ਪਾ ਰਿਹਾ, ਜਿਸ ਕਾਰਨ ਸੂਬਾ ਹੋਰ ਕਰਜ਼ਈ ਹੁੰਦਾ ਜਾ ਰਿਹਾ ਹੈ।

ਸੁਨਾਮ ਤੋਂ ਵਿਧਾਇਕ ਅਮਨ ਅਰੋੜਾ

ਉਨ੍ਹਾਂ ਕਿਹਾ ਕਿ ਜਲਦ ਭਗਵੰਤ ਮਾਨ ਦੀ ਅਗਵਾਈ ਵਿੱਚ ਬੈਠਕਾਂ ਦਾ ਦੌਰ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 2022 'ਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਬਣੇਗੀ। ਬਿਜਲੀ ਦੇ ਮੁੱਦੇ ਨੂੰ ਲੈ ਕੇ ਹੁਣ ਸੁਨੀਲ ਜਾਖੜ, ਪ੍ਰਤਾਪ ਬਾਜਵਾ, ਸ਼ਮਸ਼ੇਰ ਦੂਲੋ, ਸੁਖਜਿੰਦਰ ਰੰਧਾਵਾ ਆਪਣੀ ਹੀ ਸਰਕਾਰ ਦੇ ਉੱਪਰ ਸਵਾਲ ਚੁੱਕ ਰਹੇ ਹਨ। ਆਮ ਆਦਮੀ ਪਾਰਟੀ ਦੀ ਬਿਜਲੀ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਸਨੇ ਸਵਾਲ ਉਠਾ ਚੁੱਕੀ ਹੈ ਤੇ ਵਿਧਾਨ ਸਭਾ ਵਿੱਚ ਪ੍ਰਾਈਵੇਟ ਬਿੱਲ ਲਿਆਉਣ ਦੇ ਬਾਰੇ ਵੀ ਕਹਿ ਚੁੱਕੀ ਹੈ।

ABOUT THE AUTHOR

...view details