ਚੰਡੀਗੜ੍ਹ: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਦੋ ਵੱਡੇ ਗੈਂਗਸਟਰਾਂ ਸਮੇਤ ਕਈ ਅਣਪਛਾਤੇ ਗੈਂਗਸਟਰਾਂ ਖਿਲਾਫ ਯੂਏਪੀਏ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਇਹ ਦੋਵੇਂ ਐਫਆਈਆਰ ਦੇ ਤਹਿਤ ਦਿੱਲੀ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ, ਪੰਜਾਬ ਦਾ ਰਹਿਣ ਵਾਲਾ ਗੋਲਡੀ ਬਰਾੜ ਸਣੇ ਕਈ ਗੈਂਗਸਟਰਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਹਾਲਾਂਕਿ ਗੈਂਗਸਟਰ ਗੋਲਡੀ ਬਰਾੜ ਕੈਨੇਡਾ ਵਿੱਚ ਰਹਿ ਰਿਹਾ ਹੈ ਅਤੇ ਉੱਥੇ ਤੋਂ ਹੀ ਪੰਜਾਬ, ਦਿੱਲੀ, ਰਾਜਸਥਾਨ ਅਤੇ ਹਰਿਆਣਾ ਦੇ ਕਈ ਗੈਂਗਸਟਰਾਂ ਦੇ ਨਾਲ ਮਿਲ ਕੇ ਕਈ ਸੂਬਿਆਂ ਵਿੱਚ ਟਾਰਗੇਟ ਹੱਤਿਆ ਨੂੰ ਅੰਜਾਮ ਦੇ ਰਿਹਾ ਹੈ।
ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੀ ਭੂਮਿਕਾ ਮੁੱਖ ਤੌਰ ’ਤੇ ਸਾਹਮਣੇ ਆਈ ਸੀ। ਕਿਹਾ ਜਾ ਰਿਹਾ ਹੈ ਕਿ ਇਸੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਹ ਨਵਾਂ ਐਫਆਈਆਰ ਦਰਜ ਕੀਤਾ ਗਿਆ ਹੈ।
ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਦੱਸ ਦੇਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਅਪਰਾਧੀਆਂ ਨੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਕਤਲ ਦੀ ਜਿੰਮੇਵਾਰੀ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਜ਼ਿੰਮੇਵਾਰੀ ਲਈ।
ਇਹ ਵੀ ਪੜੋ:ਚਰਚ ਵਿੱਚ ਮੂਰਤੀ ਦੀ ਬੇਅਦਬੀ ਮਾਮਲਾ, ਹਿਰਾਸਤ ਵਿੱਚ 10 ਤੋਂ 12 ਵਿਅਕਤੀ