ਚੰਡੀਗੜ੍ਹ: ਨਵਜੋਤ ਸਿੱਧੂ ਤੇ ਰਵਨੀਤ ਬਿੱਟੂ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਦੀ ਰਿਪੋਰਟ ਜਨਤਕ ਕਰਨ ਦੀ ਮੰਗ ਜ਼ੋਰ ਫੜਨ ਲੱਗ ਪਈ ਹੈ। ਇਸ ਦੇ ਤਹਿਤ ਕੋਟਕਪੂਰਾ ਤੋਂ ‘ਆਪ’ ਵਿਧਾਇਕ ਕੁਲਤਾਰ ਸੰਧਵਾਂ ਵੱਲੋਂ ਵੀ ਗੋਲੀਕਾਂਡ ਮਾਮਲੇ ’ਚ ਮੁਲਜ਼ਮ ਐੱਸਐੱਚਓ ਵੱਲੋਂ ਮਹਿੰਗੇ ਵਕੀਲ ਕਰਨ ਪਿੱਛੇ ਕਿਹੜੇ ਲੋਕਾਂ ਦਾ ਹੱਥ ਹੈ ਉਸਦੀ ਜਾਂਚ ਦੀ ਮੰਗ ਕੀਤੀ ਹੈ ਤਾਂ ਜੋ ਸਚਾਈ ਸਾਹਮਣੇ ਆ ਸਕੇ। ਉਹਨਾਂ ਨੇ ਕਿਹਾ ਹੈ ਕਿ ਇਸ ਪਿੱਛੇ ਸਰਕਾਰ ਦੀ ਵੱਡੀ ਸਾਜਿਸ਼ ਹੈ।
ਬਹਿਬਲ ਕਲਾਂ ਗੋਲੀ ਕਾਂਡ ਦੀ ਰਿਪੋਰਟ ਜਨਤਕ ਕਰਨ ਦੀ ਮੰਗ ਹੋਈ ਹੋਰ ਤੇਜ਼
ਕੋਟਕਪੂਰਾ ਤੋਂ ‘ਆਪ’ ਵਿਧਾਇਕ ਕੁਲਤਾਰ ਸੰਧਵਾਂ ਵੱਲੋਂ ਵੀ ਗੋਲੀਕਾਂਡ ਮਾਮਲੇ ’ਚ ਮੁਲਜ਼ਮ ਐੱਸਐੱਚਓ ਵੱਲੋਂ ਮਹਿੰਗੇ ਵਕੀਲ ਕਰਨ ਪਿੱਛੇ ਕਿਹੜੇ ਲੋਕਾਂ ਦਾ ਹੱਥ ਹੈ ਉਸਦੀ ਜਾਂਚ ਦੀ ਮੰਗ ਕੀਤੀ ਹੈ ਤਾਂ ਜੋ ਸਚਾਈ ਸਾਹਮਣੇ ਆ ਸਕੇ। ਉਹਨਾਂ ਨੇ ਕਿਹਾ ਹੈ ਕਿ ਇਸ ਪਿੱਛੇ ਸਰਕਾਰ ਦੀ ਵੱਡੀ ਸਾਜਿਸ਼ ਹੈ।
ਬਹਿਬਲ ਕਲਾਂ ਗੋਲੀ ਕਾਂਡ ਦੀ ਰਿਪੋਰਟ ਜਨਤਕ ਕਰਨ ਦੀ ਮੰਗ ਹੋਈ ਹੋਰ ਤੇਜ਼
ਉਥੇ ਹੀ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਵੀ ਕਿਹਾ ਕੀ ਪੂਰੀ ਸਮੁੱਚੀ ਸਿੱਖ ਸੰਗਤ ਦੀ ਮੰਗ ਹੈ ਕੀ ਬੇਅਦਬੀ ਅਤੇ ਗੋਲੀਕਾਂਡ ਦੀ ਰਿਪੋਰਟ ਜਨਤਕ ਕੀਤੀ ਜਾਵੇ ਤਾਂ ਜੋ ਮੁਲਜ਼ਮਾਂ ਬਾਰੇ ਸਾਰੀ ਸਿੱਖ ਸੰਗਤ ਨੂੰ ਪਤਾ ਲੱਗ ਸਕੇ। ਦੱਸ ਦਈਏ ਕੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੇ SIT ਮੁਖੀ ਕੁੰਵਰ ਵਿਜੇ ਪ੍ਰਤਾਪ ਨੂੰ ਜਾਂਚ ਤੋਂ ਬਾਹਰ ਕਰ ਨਵੀਂ SIT ਬਣਾਉਣ ਦੇ ਹੁਕਮ ਦੇਣ ਤੋਂ ਬਾਅਦ ਸਿਆਸਤ ਭਖੀ ਹੋਈ ਹੈ।
ਇਹ ਵੀ ਪੜੋ: ਸਿਹਤ ਮੰਤਰੀ ਦੇ ਹਲਕੇ ਚ ਹੀ ਸਭ ਤੋ ਵੱਧ ਕੋਰੋਨਾ ਕੇਸ, ਕੇਂਦਰੀ ਟੀਮ ਦਾ ਖੁਲਾਸਾ