ਪੰਜਾਬ

punjab

ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਪ੍ਰਦਰਸ਼ਨ

By

Published : Sep 3, 2021, 10:41 AM IST

ਚੰਡੀਗੜ੍ਹ ਦੇ ਸੈਕਟਰ 16 ਦੇ ਮਟਕਾ ਚੌਕ ਵਿੱਚ ਵੀ ਅੰਗਹੀਣਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਪ੍ਰਦਰਸ਼ਨ
ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਪ੍ਰਦਰਸ਼ਨ

ਚੰਡੀਗੜ੍ਹ:ਪੰਜਾਬ ਵਿਧਾਨਸਭਾ ਦਾ ਵਿਸ਼ੇਸ਼ ਇਜਲਾਸ ਹੋਣ ਜਾ ਰਿਹਾ ਹੈ, ਪਰ ਇਸ ਦੌਰਾਨ ਪੰਜਾਬ ’ਚ ਕਈ ਥਾਵਾਂ ’ਤੇ ਪ੍ਰਦਰਸ਼ਨ ਹੋ ਰਿਹਾ ਹੈ ਉਥੇ ਹੀ ਚੰਡੀਗੜ੍ਹ ਦੇ ਸੈਕਟਰ 16 ਦੇ ਮਟਕਾ ਚੌਕ ਵਿੱਚ ਵੀ ਅੰਗਹੀਣਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਹ ਵੀ ਪੜੋ: ਸ੍ਰੀ ਗੁਰੂ ਤੇਗ ਬਹਾਦੁਰ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਦੱਸ ਦਈਏ ਕਿ ਸਰਕਾਰ ਵਲੋਂ ਬੁਲਾਇਆ ਗਿਆ ਇਹ ਇਜਲਾਸ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ। ਜਿਸ 'ਚ ਸਭ ਤੋਂ ਪਹਿਲਾਂ ਵਿੱਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਨ੍ਹਾਂ ਵਿੱਚ ਸਾਬਕਾ ਵਿਦੇਸ਼ ਰਾਜ ਮੰਤਰੀ ਆਰ. ਐਲ. ਭਾਟੀਆ, ਸਾਬਕਾ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ, ਸਾਬਕਾ ਮੰਤਰੀ ਗੁਲਜਾਰ ਸਿੰਘ ਦੇ ਨਾਲ-ਨਾਲ ਹੋਰ ਵੀ ਸਿਆਸੀ ਸ਼ਖਸੀਅਤਾਂ ਸ਼ਾਮਿਲ ਹੋਣਗੀਆਂ। ਇਸ ਤੋਂ ਇਲਾਵਾ ਖੇਡ ਜਗਤ ਨਾਲ ਜੁੜੀਆਂ ਉੱਘੀਆਂ ਸ਼ਖ਼ਸੀਅਤਾਂ ਜਿਵੇਂ ਮਿਲਖਾ ਸਿੰਘ, ਮਾਨ ਕੌਰ ਨੂੰ ਵੀ ਇਸ ਇਜਲਾਸ ਦੌਰਾਨ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹੋਰ ਵੀ ਵੱਖ-ਵੱਖ ਖਿੱਤਿਆਂ ਨਾਲ ਸਬੰਧਿਤ ਉੱਘੀਆਂ ਸ਼ਖ਼ਸੀਅਤਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦਿਆਂ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ ਜੋ ਅੱਜ ਸਾਡੇ ਵਿੱਚ ਮੌਜੂਦ ਨਹੀਂ ਹਨ।

ABOUT THE AUTHOR

...view details