ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ(Shiromani Akali Dal) ਵਲੋਂ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ(Sukhbir Badal) ਦੀ ਅਗਵਾਈ 'ਚ ਸਮੁੱਚੀ ਲੀਡਰਸ਼ਿਪ ਵਲੋਂ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਰਿਹਾਇਸ਼(Residence of Chief Minister Charanjit Channi) ਦਾ ਘਿਰਾਓ ਕਰਨ ਲਈ ਮਾਰਚ ਕੱਢਿਆ ਜਾ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ(Shiromani Akali Dal) ਵਲੋਂ ਕੱਢੇ ਜਾ ਰਹੇ ਇਸ ਮਾਰਚ ਦੌਰਾਨ ਚੰਡੀਗੜ੍ਹ ਪੁਲਿਸ(Chandigarh Police) ਦੇ ਨਾਲ ਤਕਰਾਰ ਵੀ ਦੇਖਣ ਨੂੰ ਮਿਲੀ। ਜਿਸ ਤੋਂ ਬਾਅਦ ਪੁਲਿਸ ਵਲੋਂ ਹਲਕਾ ਲਾਠੀਚਾਰਜ ਵੀ ਕੀਤਾ ਗਿਆ। ਇਸ ਦੌਰਾਨ ਚੰਡੀਗੜ੍ਹ ਪੁਲਿਸ ਵਲੋਂ ਸੁਖਬੀਰ ਬਾਦਲ(Sukhbir Badal) ਨੂੰ ਹਿਰਾਸਤ 'ਚ ਲੈਣ ਦੀ ਕੋਸ਼ਿਸ਼ ਵੀ ਕੀਤੀ ਗਈ।
ਅਕਾਲੀ ਦਲ ਦਾ ਕਹਿਣਾ ਕਿ ਉਨ੍ਹਾਂ ਦਾ ਇਹ ਪ੍ਰਦਰਸ਼ਨ ਪੰਜਾਬ ਸਰਕਾਰ(Government of Punjab) ਅਤੇ ਖਾਸਕਰ ਕਾਂਗਰਸ ਖਿਲਾਫ਼ ਹੈ। ਉਨ੍ਹਾਂ ਦਾ ਕਹਿਣਾ ਕਿ ਫ਼ਸਲ ਦੀ ਤਬਾਹੀ ਹੇਠ ਆਏ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ(Demand for compensation for farmers) ਲਗਾਤਾਰ ਅਕਾਲੀ ਦਲ ਕਰਦਾ ਆ ਰਿਹਾ ਹੈ, ਪਰ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਮੰਗ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।
ਇਹ ਵੀ ਪੜ੍ਹੋ:ਹਿਸਾਰ ਲਾਠੀਚਾਰਜ: ਜ਼ਖਮੀ ਕਿਸਾਨ ਦੇ ਦਿਮਾਗ ਦੀ ਨਾੜੀ ਫਟੀ, ਪੁਲਿਸ ਨੇ ਦਿੱਤਾ ਇਹ ਬਿਆਨ
ਉਨ੍ਹਾਂ ਨਾਲ ਹੀ ਕਿਹਾ ਕਿ ਕੇਂਦਰ ਅਤੇ ਹੋਰ ਕਈ ਸੂਬਿਆਂ ਵਲੋਂ ਪੈਟਰੋਲ ਅਤੇ ਡੀਜ਼ਲ(Petrol and diesel) 'ਤੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਗਈ ਹੈ, ਪਰ ਪੰਜਾਬ ਦੀ ਕਾਂਗਰਸ ਸਰਕਾਰ(Government of Punjab) ਵਲੋਂ ਹੁਣ ਤੱਕ ਲੋਕਾਂ ਦੇ ਹਿੱਤ ਲਈ ਕੋਈ ਫੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਰਕਾਰ ਤੋਂ ਮੰਗ ਕਰਦਾ ਆ ਰਿਹਾ ਹੈ ਕਿ ਲੋਕਾਂ ਨੂੰ ਰਾਹਤ ਦਿੰਦਿਆਂ ਪੈਟਰੋਲ ਅਤੇ ਡੀਜ਼ਲ(Petrol and diesel) ਦੀਆਂ ਕੀਮਤਾਂ 'ਚ ਕਟੌਤੀ ਕੀਤੀ ਜਾਵੇ, ਪਰ ਪੰਜਾਬ ਸਰਕਾਰ ਇਸ ਗੱਲ 'ਤੇ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਉਹ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹਨ।
ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਕਾਂਗਰਸ ਦੇ ਕਈ ਲੀਡਰ ਜੋ 1984 ਸਿੱਖ ਕਤਲੇਆਮ ਦੇ ਦੋਸ਼ੀ ਵੀ ਹਨ, ਉਨ੍ਹਾਂ ਨੂੰ ਕਾਂਗਰਸ ਦੀ ਹਾਈਕਮਾਨ ਵਲੋਂ ਉੱਚ-ਅਹੁਦਿਆਂ ਨਾਲ ਨਿਵਾਜ਼ਿਆਂ ਜਾ ਰਿਹਾ ਹੈ, ਜਿਸ ਦਾ ਸ਼੍ਰੋਮਣੀ ਅਕਾਲੀ ਦਲ ਵਿਰੋਧ ਕਰ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਉਹ ਮੁੱਖ ਮੰਤਰੀ ਚੰਨੀ ਤੋਂ ਇਸ ਗੱਲ ਦਾ ਜਵਾਬ ਲੈਣਾ ਚਾਹੁੰਦੇ ਹਨ।
ਇਹ ਵੀ ਪੜ੍ਹੋ:ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਪਹੁੰਚੇ ਨਵਜੋਤ ਸਿੱਧੂ, ਕੀਤੀ ਇਹ ਅਰਦਾਸ