ਚੰਡੀਗੜ੍ਹ: ਕੇਂਦਰ ਸਰਕਾਰ (Central Government) ਵਲੋਂ ਝੋਨੇ ਦੀ ਖਰੀਦ ਲਈ 11 ਅਕਤੂਬਰ ਦੀ ਤਰੀਕ ਮਿੱਥੀ ਗਈ ਸੀ, ਜਿਸ ਦਾ ਵਿਰੋਧ ਕਿਸਾਨਾਂ ਵਲੋਂ ਵਿਰੋਧ ਪ੍ਰਦਰਸ਼ਨ (protest) ਕੀਤਾ ਗਿਆ ਅਤੇ ਹੁਣ ਸਰਕਾਰ (Government) ਵਲੋਂ ਆਪਣਾ ਫੈਸਲਾ ਵਾਪਸ ਲੈ ਲਿਆ ਗਿਆ ਹੈ ਅਤੇ ਹੁਣ ਕੇਂਦਰ ਸਰਕਾਰ ਵਲੋਂ 3 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਅਤੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਰਾਜ ਮੰਤਰੀ ਅਸ਼ਵਨੀ ਚੌਬੇ ਵਲੋਂ ਕੀਤਾ ਗਿਆ।
ਝੋਨੇ ਦੀ ਖ਼ਰੀਦ 11 ਸਤੰਬਰ ਤੋਂ ਸ਼ੁਰੂ ਕਰਨ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਿਹਾਰ ਵਿਧਾਨ ਸਭਾ (Vidhan Sabha) ਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਦੀ ਕਾਲ ਕੀਤੀ ਗਈ ਸੀ ਤੇ ਅੱਜ ਸੂਬੇ ਭਰ ਵਿਚ ਕਈ ਥਾਈਂ ਕਿਸਾਨਾਂ ਵਲੋਂ ਜ਼ਿਲ੍ਹਾ ਡੀ.ਸੀ. ਦਫਤਰਾਂ (Dc Office) ਅਤੇ ਵਿਧਾਇਕਾਂ ਦੇ ਦਫਤਰਾਂ ਤੇ ਘਰਾਂ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵਲੋਂ ਮੰਗ ਕੀਤੀ ਗਈ ਕਿ ਝੋਨੇ ਦੀ ਖਰੀਦ ਹੁਣੇ ਤੋਂ ਕਰਵਾਈ ਜਾਵੇ।
ਕਿਸਾਨਾਂ ਦਾ ਕਹਿਣਾ ਹੈ ਕਿ ਨਮੀ ਅਤੇ ਮੀਂਹ ਦਾ ਸਿਰਫ਼ ਬਹਾਨਾ ਹੈ, ਜਦਕਿ ਸਰਕਾਰ ਝੋਨੇ ਦੀ ਖ਼ਰੀਦ ਵਿੱਚ ਦੇਰੀ ਕਰਕੇ ਕਿਸਾਨਾਂ ਦੀ ਲੁੱਟ ਕਰਨਾ ਚਾਹੁੰਦੀ ਹੈ। ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਸਰਕਾਰ ਦਾ ਇਰਾਦਾ ਨਿੱਜੀਕਰਨ ਦੀਆਂ ਨੀਤੀਆਂ ਲਾਗੂ ਕਰਨ ਦਾ ਹੈ। ਇਹੀ ਲੜਾਈ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਲੜ ਰਹੇ ਹਨ। ਜਿਵੇਂ ਸਰਕਾਰ ਖੇਤੀ ਕਾਨੂੰਨਾਂ (3 Agriculture Law) ਰਾਹੀਂ ਖੇਤੀ ਅਤੇ ਕਿਸਾਨੀ ਦਾ ਨਿੱਜੀਕਰਨ ਕਰਨਾ ਚਾਹੁੰਦੀ ਹੈ। ਉੰਝ ਹੀ ਝੋਨੇ ਦੀ ਖਰੀਦ ਵਿੱਚ ਦੇਰੀ ਕਰਕੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਲਈ ਪੰਜਾਬ ਸਰਕਾਰ ਵੀ ਜ਼ਿੰਮੇਵਾਰ ਹੈ। ਕਿਸਾਨਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਝੋਨੇ ਦੀ ਫ਼ਸਲ ਵਿੱਚ ਕੀਤੀ ਦੇਰੀ ਨੂੰ ਰੱਦ ਕਰਕੇ ਤੁਰੰਤ ਖ਼ਰੀਦ ਸ਼ੁਰੂ ਕਰੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਹ ਵਿਰੋਧ ਸੰਘਰਸ਼ ਹੋਰ ਤੇਜ਼ ਕਰਨਗੇ।
ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਕਿਸਾਨਾਂ ਨੇ ਕੀਤਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਕੋਠੀ ਦਾ ਘਿਰਾਓ
ਸ੍ਰੀ ਫਤਿਹਗੜ੍ਹ ਸਾਹਿਬ: ਝੋਨੇ ਦੀ ਖ਼ਰੀਦ 11 ਸਤੰਬਰ ਤੋਂ ਸ਼ੁਰੂ ਕਰਨ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਿਹਾਰ ਵਿਧਾਨ ਸਭਾ ਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਦੀ ਕੀਤੀ ਗਈ ਕਾਲ 'ਤੇ ਅੱਜ ਫਤਿਹਗਡ਼੍ਹ ਸਾਹਿਬ ਦੇ ਕਿਸਾਨਾਂ ਵੱਲੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਤੋਂ ਪਹਿਲਾਂ ਕਿਸਾਨਾਂ ਵੱਲੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਵੀ ਘਿਰਾਓ ਕੀਤਾ ਗਿਆ।ਇਸ ਮੌਕੇ ਬੋਲਦਿਆਂ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪਹਿਲਾਂ ਹਰੇਕ ਸਾਲ ਇਕ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਜਾਂਦੀ ਸੀ। ਪ੍ਰੰਤੂ ਇਸ ਵਾਰ ਇਸ ਖਰੀਦ ਦਾ ਸਮਾਂ ਵਧਾਉਣ ਕਰਕੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ ਫਿਰ ਵੀ ਸਰਕਾਰ ਵੱਲੋਂ ਖਰੀਦ ਅੱਗੇ ਪਾ ਦਿੱਤੇ ਜਾਣ ਦੇ ਰੋਸ ਵਜੋਂ ਅੱਜ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਜਲਦੀ ਤੋਂ ਜਲਦੀ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਹੋਰ ਮੰਡੀਆਂ ਵਿੱਚ ਰੁਲਣਾ ਨਾ ਪਵੇ।
ਅਮਲੋਹ 'ਚ ਕਿਸਾਨਾਂ ਨੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਦੇ ਦਫਤਰ ਦਾ ਕੀਤਾ ਘਿਰਾਓ
ਅਮਲੋਹ: ਪੰਜਾਬ ਵਿੱਚ ਝੋਨੇ (Paddy) ਦੀ ਖਰੀਦ 1 ਅਕਤੂਬਰ (1st October )ਤੋਂ ਸ਼ੁਰੂ ਹੋਣੀ ਸੀ ਪਰ ਕੇਂਦਰ ਸਰਕਾਰ ਵਲੋਂ ਖਰੀਦ ਨੂੰ 11 ਅਕਤੂਬਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਸ ਨੂੰ ਲੈਕੇ ਕਿਸਾਨਾਂ ਵਿੱਚ ਰੋਸ ਦੇਖਣ ਨੂੰ ਮਿਲ ਰਿਹਾ ਹੈ। ਸੰਯੁਕਤ ਕਿਸਾਨ ਮੋਰਚੇ ਵਲੋਂ ਝੋਨੇ ਦੀ ਖਰੀਦ ਨਾ ਹੋਣ ਕਾਰਨ ਐਮਐਲਏ, ਮੰਤਰੀਆਂ, ਡੀਸੀ ਤੇ ਐੱਸ.ਡੀ.ਐੱਮ. ਦਫਤਰਾਂ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਹੈ। ਜਿਸ ਤਹਿਤ ਅੱਜ ਅਮਲੋਹ ਵਿੱਚ ਕੈਬਨਿਟ ਮੰਤਰੀ (Cabinet Minister) ਤੇ ਵਿਧਾਇਕ ਕਾਕਾ ਰਣਦੀਪ ਸਿੰਘ (MLA Kaka Randeep Singh) ਦੇ ਦਫਤਰ ਦਾ ਘਿਰਾਓ ਕੀਤਾ ਗਿਆ ਤੇ ਸਰਕਾਰ ਖਿਲਾਫ ਨਾਰੇਬਾਜ਼ੀ (protest) ਕੀਤੀ ਗਈ। ਕਿਸਾਨਾਂ (Farmers) ਨੇ ਕਿਹਾ ਕਿ ਜੇ ਖਰੀਦ ਛੇਤੀ ਸ਼ੁਰੂ ਨਾ ਹੋਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਝੋਨੇ ਦੀ ਖਰੀਦ ’ਚ ਦੇਰੀ ਦੇ ਰੋਸ ਵੱਜੋਂ ਕਿਸਾਨਾਂ ਵੱਲੋਂ ਹੱਲਾ ਬੋਲ
ਬਰਨਾਲਾ: ਜ਼ਿਲ੍ਹੇ ’ਚ ਝੋਨੇ ਦੀ ਖਰੀਦ ’ਚ 10 ਦਿਨਾਂ ਦੀ ਦੇਰੀ ਕੀਤੇ ਜਾਣ ਦੇ ਰੋਸ ਵੱਜੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਡੀਸੀ ਦਫਤਰ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਵੀ ਕੀਤੀ। ਦੱਸ ਦਈਏ ਕਿ ਇਹ ਘਿਰਾਓ ਕਿਸਾਨ ਜਥੇਬੰਦੀ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਘਿਰਾਓ ਦੌਰਾਨ ਵੱਡੀ ਗਿਣਤੀ ਚ ਕਿਸਾਨਾਂ ਦੇ ਨਾਲ ਨਾਲ ਔਰਤਾਂ ਵੀ ਸ਼ਾਮਲ ਹੋਈਆਂ ਸਨ।
ਕਿਸਾਨਾਂ ਨੇ ਕਿਉਂ ਘੇਰੀ ਕਾਂਗਰਸੀ MLA ਇੰਦੂ ਬਾਲਾ ਦੀ ਕੋਠੀ ?