ਚੰਡੀਗੜ੍ਹ: ਪੰਜਾਬ ਦੇ ਡਿਪਟੀ ਸੀ.ਐੱਮ. ਸੁਖਜਿੰਦਰ ਸਿੰਘ ਰੰਧਾਵਾ (Punjab Deputy Cm Sukhjinder Singh Randhawa) ਵਲੋਂ ਅੱਜ ਕਾਂਗਰਸ ਲੀਡਰ ਰਾਹੁਲ ਗਾਂਧੀ (Congress Leader Rahul Gandhi) ਨਾਲ ਮੁਲਾਕਾਤ ਕੀਤੀ ਗਈ, ਜਿਸ ਦੀ ਉਨ੍ਹਾਂ ਵਲੋਂ ਤਸਵੀਰ ਸੋਸ਼ਲ ਮੀਡੀਆ (Social Media) 'ਤੇ ਸਾਂਝੀ ਕੀਤੀ ਗਈ ਹੈ। ਆਪਣੇ ਟਵੀਟ ਵਿਚ ਉਨ੍ਹਾਂ ਵਲੋਂ ਲਿਖਿਆ ਗਿਆ ਹੈ ਕਿ ਰਾਹੁਲ ਗਾਂਧੀ (Rahul Gandhi) ਜੀ ਨਾਲ ਉਸਾਰੂ ਮੀਟਿੰਗ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਵਲੋਂ ਪੰਜਾਬ ਦੇ ਲੋਕਾਂ ਦੇ ਮਸਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ।
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹਾਈ ਕਮਾਨ ਵਲੋਂ ਮੰਤਰੀਆਂ ਅਤੇ ਐੱਮ.ਐੱਲ.ਏ. ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ। ਕਾਂਗਰਸ ਹਾਈ ਕਮਾਨ ਵਲੋਂ ਪੰਜਾਬ ਦੇ ਮੁੱਦਿਆਂ 'ਤੇ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਜੋ ਇਨ੍ਹਾਂ ਮੁੱਦਿਆਂ ਨੂੰ ਮੁੱਖ ਰੱਖਦਿਆਂ ਹੋਇਆਂ ਪਾਰਟੀ ਵਲੋਂ ਚੋਣਾਂ ਵਿਚ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਗ੍ਰਾਉਂਡ ਲੈਵਲ ਤੋਂ ਕੰਮ ਕੀਤਾ ਜਾ ਸਕੇ।
ਸੁਖਜਿੰਦਰ ਰੰਧਾਵਾ ਪਹਿਲਾਂ ਵੀ ਸੀਨੀਅਰ ਕਾਂਗਰਸੀ ਆਗੂਆਂ ਨਾਲ ਕਰ ਚੁੱਕੇ ਹਨ ਮੁਲਾਕਾਤ