ਚੰਡੀਗੜ੍ਹ:ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ ਪੁਣਛ ਇਲਾਕੇ ਵਿੱਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ।ਜਿਸ ਵਿੱਚ ਇੱਕ ਅਧਿਕਾਰੀ ਸਮੇਤ ਪੰਜ ਜਵਾਨਾਂ ਦੀ ਜਾਨ ਚਲੀ ਗਈ।
ਭਾਰਤੀ ਆਰਮੀ ਹਰ ਚੁਨੌਤੀ ਦਾ ਮੁਕਾਬਲਾ ਕਰਨ ਦੇ ਸਮਰੱਥ
ਰੰਧਾਵਾ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਗੁਆਂਢੀ ਮੁਲਕ ਉਨ੍ਹਾਂ ਘਟੀਆ ਕਾਰਵਾਈਆ ਦਾ ਖਹਿੜਾ ਨਹੀਂ ਛੱਡ ਰਿਹਾ ਜਿਸਦਾ ਕਿ ਉਹ ਆਦੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਦੇਸ਼ ਲਈ ਕਿਸੇ ਵੀ ਖ਼ਤਰੇ ਜਾਂ ਚੁਣੌਤੀ ਦਾ ਮੁਕਾਬਲਾ ਕਰਨ ਦੇ ਸਮਰੱਥ ਹੈ।
ਸ਼ਹੀਦਾਂ ਦੇ ਪਰਿਵਾਰਾਂ ਨਾਲ ਸਰਕਾਰ ਖੜ੍ਹੀ
ਉਪ ਮੁੱਖ ਮੰਤਰੀ ਨੇ ਸ਼ਹੀਦ ਜਵਾਨਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਅਤੇ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਤੇ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ।