ਚੰਡੀਗੜ੍ਹ: ਪੰਜਾਬ ਚੋਣਾਂ 2022 ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਦਾ ਮਾਮਲਾ ਇੱਕ ਵਾਰ ਤੂਲ ਫੜਦਾ ਜਾ ਰਿਹਾ ਹੈ। ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਕੇਂਦਰ ਸਰਕਾਰ ਖਿਲਾਫ਼ ਭੜਾਸ ਕੱਢੀ ਹੈ। ਰੰਧਾਵਾ ਨੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਪੀਐਮ ਦੀ ਸੁਰੱਖਿਆ ਵਿੱਚ ਤਾਇਨਾਤ ਐਸਪੀਜੀ ਨੇ ਉਨ੍ਹਾਂ 20 ਮਿੰਟ ਦੇ ਲਈ ਉੱਥੇ ਕਿਉਂ ਰੋਕਿਆ। ਉਨ੍ਹਾਂ ਕਿਹਾ ਕਿ ਜੇ ਇਹ ਅਜਿਹਾ ਕਹਿੰਦੇ ਹਨ ਕਿ ਪਾਕਿਸਤਾਨ ਉੱਥੋਂ 20 ਕਿੱਲੋਮੀਟਰ ਦੂਰ ਸੀ ਤਾਂ ਪੀਐਮ ਕਿਉਂ 700 ਮੀਟਰ ਜਾਣਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਰੰਧਾਵਾ ਨੇ ਦਾਅਵਾ ਕੀਤਾ ਹੈ ਕਿ ਕੋਈ ਵੀ ਕਿਸਾਨ ਉਨ੍ਹਾਂ ਦੇ ਕੋਲ ਨਹੀਂ ਗਿਆ।
ਰੰਧਾਵਾ ਨੇ ਕਿਹਾ ਕਿ ਪੀਐਮ ਦੀ ਸੁਰੱਖਿਆ ਕੋਲ ਭਾਜਪਾ ਜ਼ਿੰਦਾਬਾਦ ਦੇ ਨਾਅਰੇ ਲੱਗੇ ਸਨ ਅਤੇ ਉੱਥੇ ਕੋਈ ਵੀ ਕਿਸਾਨ ਨਹੀਂ ਸੀ। ਪੀਐਮ ਦੀ ਸੁਰੱਖਿਆ ਨੂੰ ਲੈਕੇ ਸੀਐਮ ਚੰਨੀ ਤੇ ਖੜ੍ਹੇ ਹੋ ਰਹੇ ਸਵਾਲਾਂ ’ਤੇ ਬੋਲਦਿਆਂ ਰੰਧਾਵਾ ਨੇ ਕਿਹਾ ਕਿ ਭਾਵੇਂ ਸਾਡੇ ਸੀਐਮ ਦਲਿਤ ਭਾਈਚਾਰੇ ਨਾਲ ਸਬੰਧਿਤ ਹਨ ਪਰ ਉਹ ਕਮਜੋਰ ਨਹੀਂ ਹਨ ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਦੀ ਪੂਰੀ ਲੀਡਰਸ਼ਿੱਪ ਵੀ ਉਨ੍ਹਾਂ ਦੇ ਨਾਲ ਖੜ੍ਹੀ ਹੈ। ਰੰਧਾਵਾ ਨੇ ਕਿਹਾ ਕਿ ਅਸੀਂ ਪੀਐਮ ਮੋਦੀ ਨਾਲ ਆਖਰੀ ਦਮ ਤੱਕ ਲੜਾਈ ਲੜਾਂਗੇ।