ਚੰਡੀਗੜ੍ਹ: ਡੇਰਾ ਬੱਸੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਐਨ.ਕੇ ਸ਼ਰਮਾ ਕੋਰੋਨਾ ਨਾਲ ਪੀੜਤ ਪਾਏ ਗਏ ਹਨ ਉਨ੍ਹਾਂ ਨੇ ਬੁੱਧਵਾਰ ਨੂੰ ਆਪਣੇ ਅਧਿਕਾਰਕ ਫੇਸਬੁੱਕ ਖ਼ਾਤੇ ਉੱਤੇ ਪੋਸਟ ਸ਼ੇਅਰ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਐਨ.ਕੇ ਸ਼ਰਮਾ ਨੇ ਕਿਹਾ, ਮੈਂ ਪਿਛਲੇ ਕੁਝ ਦਿਨਾਂ ਤੋਂ ਬੇਚੈਨ ਮਹਿਸੂਸ ਕਰ ਰਿਹਾ ਸੀ ਜਿਸ ਤੋਂ ਬਾਅਦ ਮੈਂ ਆਪਣਾ ਕੋਰੋਨਾ ਟੈਸਟ ਕਰਵਾਇਆ ਜੋ ਕਿ ਪੌਜ਼ੀਟਿਵ ਆਇਆ। ਜੋ ਮੇਰੇ ਸੰਪਰਕ ਵਿੱਚ ਆਏ ਹਨ ਉਹ ਖੁਦ ਆਪਣਾ ਟੈਸਟ ਕਰਵਾਉਣ। ਮੈਂ ਹੁਣ ਪੂਰੀ ਤਰ੍ਹਾਂ ਇਕਾਤਵਾਂਸ ਵਿੱਚ ਹਾਂ ਤੰਦਰੁਸਤ ਹੋ ਕੇ ਮੁੜ ਤੁਹਾਡੀ ਸੇਵਾ 'ਚ ਹਾਜ਼ਰ ਹੋਵਾਂਗਾ।