ਪੰਜਾਬ

punjab

ETV Bharat / city

ਗੁਰਮੀਤ ਰਾਮ ਰਹੀਮ ਨੂੰ ਮਿਲੀ ਪੈਰੋਲ, ਜਾਣੋਂ ਕਿੰਨੀ ਦੇਰ ਰਹੇਗਾ ਬਾਹਰ

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ ਅਤੇ ਜੇਲ੍ਹ ਤੋਂ ਰਿਹਾਅ ਵੀ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਜੇਲ੍ਹ ਤੋਂ ਬਾਹਰ ਆ ਕੇ ਬਾਗਪਤ ਦੇ ਯੂਪੀ ਦੇ ਬਾਗਪਤ ਆਸ਼ਰਮ ਚ ਰਹੇਗਾ

ਗੁਰਮੀਤ ਰਾਮ ਰਹੀਮ ਨੂੰ ਮਿਲੀ ਪੈਰੋਲ
ਗੁਰਮੀਤ ਰਾਮ ਰਹੀਮ ਨੂੰ ਮਿਲੀ ਪੈਰੋਲ

By

Published : Jun 17, 2022, 9:52 AM IST

Updated : Jun 17, 2022, 2:35 PM IST

ਚੰਡੀਗੜ੍ਹ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ ਅਤੇ ਜੇਲ੍ਹ ਤੋਂ ਰਿਹਾਅ ਵੀ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਗੁਰਮੀਤ ਰਾਮ ਰਹੀਮ ਨੂੰ ਇੱਕ ਮਹੀਨੇ ਦੀ ਪੈਰੋਲ ਮਿਲੀ ਹੈ। ਪੈਰੋਲ ਦੇ ਸਮੇਂ ਦੌਰਾਨ ਗੁਰਮੀਤ ਰਾਮ ਰਹੀਮ ਯੂਪੀ ਦੇ ਬਾਗਪਤ ਆਸ਼ਰਮ ਚ ਰਹੇਗਾ। ਸਵੇਰ 7 ਵਜੇ ਭਾਰੀ ਸੁਰੱਖਿਆ ਦੇ ਵਿਚਾਲੇ ਲੈ ਜਾਇਆ ਜਾਵੇਗਾ।

ਬਾਗਪਤ ਪਹੁੰਚ ਰਾਮ ਰਹੀਮ ਹੋਇਆ ਲਾਈਵ: ਦੱਸ ਦਈਏ ਕਿ ਜੇਲ੍ਹ ਚੋਂ ਬਾਹਰ ਆਉਣ ਤੋਂ ਬਾਅਦ ਰਾਮ ਰਹੀਮ ਬਾਗਪਤ ਪਹੁੰਚ ਚੁੱਕਿਆ ਹੈ। ਉੱਥੇ ਉਹ ਆਪਣੇ ਇੱਕ ਅਧਿਕਾਰਿਤ ਪੇਜ ’ਤੇ ਲਾਈਵ ਹੋਇਆ। ਜਿਸ ਚ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਾ ਸੰਦੇਸ਼ ਅਤੇ ਅਨੁਸ਼ਾਨ ਉਨ੍ਹਾਂ ਨੇ ਗੁਰੂਗ੍ਰਾਮ ਚ ਦਿਖਾਇਆ ਸੀ ਉਸੀ ਤਰ੍ਹਾਂ ਹੀ ਉਹ ਬਰਨਾਵਾ ਚ ਵੀ ਦਿਖਾਉਣਗੇ। ਅਗਲੇ ਆਦੇਸ਼ਾਂ ਤੱਕ ਕਿਸੇ ਵੀ ਤਰ੍ਹਾਂ ਦੀ ਭੀੜ ਡੇਰਾ ਸੱਚਾ ਸੌਦਾ ਆਸ਼ਰਮ ਬਰਨਾਵਾ ’ਤੇ ਨਾ ਇਕੱਠੀ ਕੀਤੀ ਜਾਵੇ। ਸੇਵਾਦਾਰਾਂ ਦੇ ਅਗਲੇ ਹੁਕਮਾਂ ਦਾ ਇੰਤਜਾਰ ਕਰੋ ਅਤੇ ਜਿਵੇਂ ਉਹ ਕਹਿਣ ਉਸੇ ਤਰ੍ਹਾਂ ਹੀ ਕਰਨ।

ਗੁਰਮੀਤ ਰਾਮ ਰਹੀਮ ਨੂੰ ਮਿਲੀ ਪੈਰੋਲ

ਇੱਕ ਮਹੀਨੇ ਦਾ ਮੰਗਿਆ ਸੀ ਪੈਰੋਲ:ਦੋ ਸਾਧਵੀਆਂ ਦੇ ਨਾਲ ਬਲਾਤਾਕਾਰ ਦੇ ਦੋਸ਼ ’ਚ ਸਜ਼ਾ ਕੱਟ ਰਹੇ ਰਾਮ ਰਹੀਮ ਨੇ ਇੱਕ ਮਹੀਨੇ ਦੀ ਪੈਰੋਲ ਮੰਗੀ ਸੀ। ਪੈਰੋਲ ’ਚ ਰਾਮ ਰਹੀਮ ਨੇ ਕਿਹਾ ਸੀ ਕਿ ਉਹ ਬਾਗਵਤ ਦੇ ਬਰਨਾਵਾ ’ਚ ਸਥਿਤ ਆਸ਼ਰਮ ’ਚ ਹਰੇਗਾ। ਇਸ ਸਬੰਧੀ ਅਦਾਲਤ ਨੇ ਪ੍ਰਸ਼ਾਸਨ ਕੋਲੋਂ ਰਿਪੋਰਟ ਮੰਗੀ ਸੀ। ਰਿਪੋਰਟ ਚ ਕਿਹਾ ਗਿਆ ਹੈ ਕਿ ਰਾਮ ਰਹੀਮ ’ਤੇ ਬਾਗਪਤ ਚ ਕਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ ਜਿਸ ਤੋਂ ਬਾਅਦ ਅਦਾਲਤ ਨੇ ਇਸ ’ਤੇ ਕੋਈ ਇਤਰਾਜ਼ ਨਹੀਂ ਜਤਾਇਆ।

ਕਈ ਵਾਰ ਮਿਲ ਚੁੱਕੀ ਹੈ ਪੈਰੋਲ:ਦੱਸ ਦਈਏ ਕਿ ਰਾਮ ਰਹੀਮ ਨੂੰ ਹੁਣ ਤੱਕ ਕਈ ਵਾਰ ਪੈਰੋਲ ਮਿਲ ਚੁੱਕੀ ਹੈ। ਪਿਛਲੇ ਸਾਲ 12 ਮਈ ਨੂੰ ਡੇਰਾ ਮੁਖੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਇਲਾਜ ਦੌਰਾਨ ਰਾਮ ਰਹੀਮ ਨੇ ਗੁਰੂਗ੍ਰਾਮ 'ਚ ਆਪਣੀ ਬੀਮਾਰ ਮਾਂ ਨਾਲ ਵੀ ਮੁਲਾਕਾਤ ਕੀਤੀ। ਇਸ ਤੋਂ ਬਾਅਦ ਜੂਨ 2021 ਵਿੱਚ ਰਾਮ ਰਹੀਮ ਨੂੰ ਵਾਪਸ ਪੀਜੀਆਈਐਮਐਸ ਲਿਆਂਦਾ ਗਿਆ। ਇਕ ਹੋਰ ਮੌਕੇ 'ਤੇ ਰਾਮ ਰਹੀਮ ਨੂੰ ਇਲਾਜ ਲਈ 6 ਜੂਨ ਨੂੰ ਗੁਰੂਗ੍ਰਾਮ ਦੀ ਮੇਦਾਂਤਾ ਮੈਡੀਸਿਟੀ ਵਿਚ ਦਾਖਲ ਕਰਵਾਇਆ ਗਿਆ ਸੀ।

ਗੁਰਮੀਤ ਰਾਮ ਰਹੀਮ ਨੂੰ ਮਿਲੀ ਪੈਰੋਲ

ਕੀ ਹੈ ਪੂਰਾ ਮਾਮਲਾ:ਦੋ ਸਾਧਵੀਆਂ ਦੇ ਨਾਲ ਬਲਾਤਕਾਰ ਅਤੇ ਕਤਲ ਕੇਸ ਵਿੱਚ ਦੋਸ਼ੀ ਠਹਿਰਾਏ ਗਏ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 25 ਅਗਸਤ 2017 ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਲਿਆਂਦਾ ਗਿਆ ਸੀ। ਪੰਚਕੂਲਾ ਦੀ ਸੀਬੀਆਈ ਅਦਾਲਤ ਵਿੱਚ ਪੇਸ਼ੀ ਦੌਰਾਨ ਵੱਡੇ ਪੱਧਰ ’ਤੇ ਹਿੰਸਾ ਹੋਈ। ਇਸ ਤੋਂ ਬਾਅਦ ਉਸ ਨੂੰ ਹੈਲੀਕਾਪਟਰ ਰਾਹੀਂ ਸੁਨਾਰੀਆ ਜੇਲ੍ਹ ਲਿਆਂਦਾ ਗਿਆ ਸੀ। 28 ਅਗਸਤ ਨੂੰ ਜੇਲ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਹੀ ਸੀਬੀਆਈ ਜੱਜ ਜਗਦੀਪ ਸਿੰਘ ਨੇ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਰਾਮ ਰਹੀਮ ਨੂੰ 10 ਸਾਲ ਦੀ ਸਜ਼ਾ ਸੁਣਾਈ ਸੀ।

ਇਸ ਤੋਂ ਬਾਅਦ ਜਨਵਰੀ 2019 ਵਿੱਚ, ਵਿਸ਼ੇਸ਼ ਸੀਬੀਆਈ ਅਦਾਲਤ ਨੇ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਵੀ ਰਾਮ ਰਹੀਮ ਨੂੰ ਦੋਸ਼ੀ ਠਹਿਰਾਇਆ ਸੀ। ਇਸ ਮਾਮਲੇ ਵਿੱਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਅਕਤੂਬਰ 2021 ਵਿੱਚ ਰਾਮ ਰਹੀਮ ਨੂੰ ਇੱਕ ਹੋਰ ਕੇਸ ਵਿੱਚ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਵਿੱਚ ਵੀ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।

ਇਹ ਵੀ ਪੜੋ:ਅਗਨੀਪਥ ਪ੍ਰਦਰਸ਼ਨ: ਤੀਜੇ ਦਿਨ ਵੀ ਵਿਦਿਆਰਥੀਆਂ ਵੱਲੋਂ ਹਿੰਸਕ ਪ੍ਰਦਰਸ਼ਨ, ਟਰੇਨ ਨੂੰ ਲਾਈ ਅੱਗ

Last Updated : Jun 17, 2022, 2:35 PM IST

ABOUT THE AUTHOR

...view details