ਚੰਡੀਗੜ੍ਹ:ਪੰਜਾਬ ਦੇ ਨਵੇਂ ਬਣੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Transport Minister Amarinder Singh Raja Waring) ਲਗਾਤਾਰ ਐਕਸ਼ਨ ਵਿੱਚ ਨਜ਼ਰ ਆ ਰਹੇ ਹਨ। ਇੱਕ ਪਾਸੇ ਜਿੱਥੇ ਉਹ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਨਿੱਜੀ ਬੱਸਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕਰ ਰਹੇ ਹਨ ਤਾਂ ਦੂਜੇ ਪਾਸੇ ਉਹ ਪੰਜਾਬ ਦੀਆਂ ਸਰਕਾਰੀ ਬੱਸਾਂ (Government buses) ਨੂੰ ਹੋਰ ਮਜ਼ਬੂਤ ਕਰਨ ਦੇ ਲਈ ਉਪਰਾਲੇ ਕਰ ਰਹੇ ਹਨ। ਜਿਸ ਤਹਿਤ ਉਨ੍ਹਾਂ ਨੇ ਹਲਕਾ ਘਨੌਰ ਦੇ ਬੱਸ ਅੱਡੇ ਦੇ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ ਕੀਤੀ।
ਟਰਾਂਸਪੋਰਟ ਮੰਤਰੀ (Transport Minister) ਨੇ ਇਸ ਬੱਸ ਅੱਡੇ ਦੇ ਕੰਮ ਨੂੰ ਇੱਕ ਮਹੀਨੇ ਦੇ ਰਿਕਾਰਡ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕਰਨ ਲਈ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਫੰਡ ਪਹਿਲਾਂ ਹੀ ਜਾਰੀ ਕਰ ਦਿੱਤੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵਚਨਬੰਧ ਹੈ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਵਿਭਾਗ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਇਹ ਪ੍ਰਾਜੈਕਟ ਉਨ੍ਹਾਂ ਦੀ ਤਰਜੀਹੀ ਸੂਚੀ ਵਿੱਚ ਸੀ ਅਤੇ ਉਨ੍ਹਾਂ ਨੇ ਵਿਭਾਗ ਨੂੰ ਲੋੜੀਂਦੇ ਫੰਡਾਂ ਦੀ ਅਗਾਊਂ ਮਨਜ਼ੂਰੀ ਦੇਣ ਤੋਂ ਬਾਅਦ ਕੰਮ ਸ਼ੁਰੂ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਸੀ। ਵੜਿੰਗ ਨੇ ਕਿਹਾ ਕਿ ਟੈਂਡਰਿੰਗ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਇਹ ਪ੍ਰੋਜੈਕਟ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ (Project Department of Rural Development and Panchayats) ਨੂੰ ਸੌਂਪਿਆ ਗਿਆ ਹੈ
ਟਰਾਂਸਪੋਰਟ ਮੰਤਰੀ (Transport Minister) ਨੇ ਲੋਕਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੀ ਅਗਵਾਈ ਵਾਲੀ ਸਰਕਾਰ ਦੀ ਸਰਬਪੱਖੀ ਵਿਕਾਸ ਲਈ ਸਰਗਰਮ ਪਹੁੰਚ ਦਾ ਭਰੋਸਾ ਦਿਵਾਇਆ। ਵੜਿੰਗ ਨੇ ਕਿਹਾ ਕਿ ਇੱਕ ਮੰਤਰੀ ਵਜੋਂ ਮੇਰਾ ਫਰਜ਼ ਬਣਦਾ ਹੈ ਕਿ ਮੈਂ ਆਪਣੇ ਵਿਭਾਗ ਰਾਹੀਂ ਪੰਜਾਬ ਦੇ ਹਰ ਹਿੱਸੇ ਦਾ ਵਿਕਾਸ ਯਕੀਨੀ ਬਣਾਵਾਂ।
ਉਨ੍ਹਾਂ ਨੇ ਕਿਹਾ ਕਿ ਨਵੀਨੀਕਰਨ ਕੀਤੇ ਗਏ ਬੱਸ ਅੱਡੇ ਵਿੱਚ ਹੁਣ ਬੱਸਾਂ ਵਿੱਚ ਯਾਤਰੀਆਂ ਖ਼ਾਸ ਕਰਕੇ ਬਜ਼ੁਰਗ ਨਾਗਰਿਕਾਂ ਦੇ ਦਾਖ਼ਲੇ ਨੂੰ ਸੁਚਾਰੂ ਬਣਾਉਣ ਲਈ ਪੰਜ ਬੇਅਜ਼ (ਥੜ੍ਹੇ) ਬਣਾਏ ਗਏ ਹਨ। ਉਨ੍ਹਾਂ ਕਿਹਾ ਇਸ ਤੋਂ ਇਲਾਵਾ ਨਵੀਂ ਚਾਰਦੀਵਾਰੀ, ਪੀਣ ਵਾਲੇ ਸਾਫ਼ ਪਾਣੀ ਅਤੇ ਟਾਇਲਟ ਦੀਆਂ ਸਹੂਲਤਾਂ ਵੀ ਸਥਾਪਤ ਕੀਤੀਆਂ ਜਾਣਗੀਆਂ।