ਚੰਡੀਗੜ੍ਹ:ਅੰਮ੍ਰਿਤਸਰ ਅਤੇ ਕਪੂਰਥਲਾ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ (incidents of indecency) ਦਾ ਪੰਜਾਬ ਦੇ ਨਵੇਂ ਕਾਰਜਕਾਰੀ ਡੀ. ਜੀ. ਪੀ. ਐੱਸ. ਚਟੋਪਾਧਿਆਏ ਨੇ ਗੰਭੀਰ ਨੋਟਿਸ ਲਿਆ ਗਿਆ ਹੈ। ਬੀਤੇ ਦਿਨੀਂ ਅੰਮ੍ਰਿਤਸਰ ’ਚ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਜਦਕਿ ਅਗਲੇ ਦਿਨ ਐਤਵਾਰ ਨੂੰ ਕਪੂਰਥਲਾ ’ਚ ਵੀ ਅਜਿਹੀ ਹੀ ਕੋਸ਼ਿਸ਼ ਕੀਤੀ ਗਈ। ਇੰਨ੍ਹਾਂ ਘਟਨਾਵਾਂ ਤੋਂ ਬਾਅਦ ਪੰਜਾਬ ਅਤੇ ਪੰਜਾਬ ਤੋਂ ਵਸਦੇ ਪੰਜਾਬੀ ਅਤੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ।
ਜਾਣਕਾਰੀ ਇਹ ਵੀ ਸਾਹਮਣੇ ਆਈ ਹੈ ਕਿ ਕਾਰਜਕਾਰੀ ਡੀ. ਜੀ. ਪੀ. ਚਟੋਪਾਧਿਆਏ ਵੱਲੋਂ ਸੂਬੇ ਪੁਲਿਸ ਕਮਿਸ਼ਨਰਾਂ ਅਤੇ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਹੈ ਕਿ ਸੂਬੇ ਵਿੱਚ ਸ਼ਰਾਰਤੀ ਅਨਸਰਾਂ ਖਿਲਾਫ਼ ਸਖ਼ਤੀ ਨਾਲ ਨਜਿੱਠਿਆ ਜਾਵੇ ਅਤੇ ਹਰ ਕੀਮਤ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।