ਚੰਡੀਗੜ੍ਹ:ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਨੇ ਅੱਜ ਇੱਕ ਉੱਚ ਪੱਧਰੀ ਵਰਚੁਅਲ ਮੀਟਿੰਗ ਦੌਰਾਨ ਸਮੂਹ ਪੁਲਿਸ ਮੁਖੀਆਂ ਨੂੰ ਉਨ੍ਹਾਂ ਦੇ ਸਬੰਧਤ ਖੇਤਰਾਂ ਵਿੱਚ ਨਸ਼ਾ ਤਸਕਰਾਂ/ਸਪਲਾਇਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਡੀਜੀਪੀ ਨੇ ਕਿਹਾ, “ਆਪਣੇ ਸਬੰਧਤ ਖੇਤਰਾਂ ਵਿੱਚ ਸਾਰੇ ਨਾਮੀ ਨਸ਼ਾ ਤਸਕਰਾਂ ਅਤੇ ਨਸ਼ਿਆਂ ਦੀ ਤਸਕਰੀ ਲਈ ਹਾਟਸਪਾਟਜ਼ ਦੀ ਪਛਾਣ ਕਰੋ ਅਤੇ ਨਸ਼ਾ ਵੇਚਣ / ਤਸਕਰੀ ਕਰਨ ਵਾਲੇ ਸਾਰੇ ਅਪਰਾਧੀਆਂ ਨੂੰ ਜਲਦ ਤੋਂ ਜਲਦ ਕਾਬੂ ਕਰੋ।’’
ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ ਨੂੰ ਸਖ਼ਤ ਕਾਰਵਾਈ ਦੇ ਆਦੇਸ਼
ਡੀਜੀਪੀ ਨੇ ਪੁਲਿਸ ਅਧਿਕਾਰੀਆਂ ਨੂੰ ਜੇਲ੍ਹਾਂ-ਨਸ਼ਿਆਂ ਦਾ ਗੱਠਜੋੜ ਤੋੜਨ ਲਈ ਜੇਲ੍ਹਾਂ ਵਿਚ ਸਮੇਂ-ਸਮੇਂ ‘ਤੇ ਸੰਗਠਿਤ ਛਾਪੇਮਾਰੀ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਜ਼ਿਲ੍ਹਾ ਮੁਖੀਆਂ ਨੂੰ ਸਾਰੇ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜ਼ਬਤ ਕਰਨ ਦੇ ਆਦੇਸ਼ ਵੀ ਦਿੱਤੇ ਤਾਂ ਜੋ ਉਨ੍ਹਾਂ ਵੱਲੋਂ ਗਲਤ ਢੰਗਾਂ ਨਾਲ ਇੱਕਠੇ ਕੀਤੇ ਧਨ ਦੀ ਬਰਾਮਦਗੀ ਕੀਤੀ ਜਾ ਸਕੇ।
ਨਸ਼ੀਲੇ ਪਦਾਰਥਾਂ ਨੂੰ ਖਤਮ ਕਰਨ ਦੇ ਆਦੇਸ਼