ਚੰਡੀਗੜ੍ਹ :ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹੋਈ ਮੰਤਰੀ ਮੰਡਲ ਦੀ ਬੈਠਕ ਵਿੱਚ ਜਿੱਥੇ ਕਈ ਫੈਸਲੇ ਕੀਤੇ ਗਏ। ਬੈਠਕ ਤੋਂ ਬਾਅਦ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਲੇਰਕੋਟਲਾ ਨੂੰ ਮੰਤਰੀ ਮੰਡਲ ਦੀ ਬੈਠਕ ਵਿਚ ਰਸਮੀ ਤੌਰ ਤੇ 23ਵਾਂ ਜ਼ਿਲ੍ਹਾ ਬਣਾ ਦਿੱਤਾ ਗਿਆ ਹੈ।
ਇਸ ਦੌਰਾਨ ਈਟੀਵੀ ਭਾਰਤ ਵੱਲੋਂ ਜਦੋਂ ਸਾਧੂ ਸਿੰਘ ਧਰਮਸੋਤ ਨੂੰ ਐੱਸਆਈਟੀ ਰਿਪੋਰਟ ਵਿਚ ਹੋਏ ਖੁਲਾਸਿਆਂ ਬਾਰੇ ਸਵਾਲ ਕੀਤਾ ਗਿਆ ਤਾਂ ਉਹ ਕੈਮਰੇ ਅੱਗੇ ਕੁਝ ਵੀ ਬੋਲਣ ਤੋਂ ਇਨਕਾਰ ਕਰਦਿਆਂ ਚਲਦੇ ਬਣੇ।
ਕਾਂਗਰਸ ਤੇ ਅਕਾਲੀ ਦਲ ਆਪਸ 'ਚ ਰਲੇ ਹੋਏ : ਰਾਘਵ ਚੱਢਾ
SIT ਦੀ ਰਿਪੋਰਟ ਦੇ ਖੁਲਾਸਿਆਂ ਦੇ ਜਵਾਬ ਦੇਣ ਤੋਂ ਭੱਜੇ ਸਾਧੂ ਸਿੰਘ ਧਰਮਸੋਤ ਉਧਰ ਚੰਡੀਗੜ੍ਹ ਪਹੁੰਚੇ ਆਮ ਆਦਮੀ ਪਾਰਟੀ ਪੰਜਾਬ ਦੇ ਸਹਾਇਕ ਇੰਚਾਰਜ ਰਾਘਵ ਚੱਢਾ ਨੇ ਬੇਅਦਬੀ ਮਾਮਲਿਆਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨੇ ਸਾਧੇ। ਉਨ੍ਹਾਂ ਐੱਸਪੀਐੱਸ ਪਰਮਾਰ ਦੀ ਜਾਂਚ ਕਮੇਟੀ ਵੱਲੋਂ ਕੀਤੇ ਗਏ ਖੁਲਾਸਿਆਂ ਉਪਰ ਬੋਲਦਿਆਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਆਪਸ ਵਿੱਚ ਰਲੇ ਹੋਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਦੇ ਵੀ ਬਾਦਲਾਂ ਖ਼ਿਲਾਫ਼ ਕਾਰਵਾਈ ਨਹੀਂ ਕਰਨਗੇ ਅਤੇ ਨਾ ਹੀ ਕਿਸੇ ਨੂੰ ਬੇਅਦਬੀ ਮਾਮਲੇ ਵਿੱਚ ਸਜ਼ਾ ਦਿੱਤੀ ਜਾਵੇਗੀ।
SIT ਦੀ ਰਿਪੋਰਟ ਦੇ ਖੁਲਾਸਿਆਂ ਦੇ ਜਵਾਬ ਦੇਣ ਤੋਂ ਭੱਜੇ ਸਾਧੂ ਸਿੰਘ ਧਰਮਸੋਤ ਇਹ ਵੀ ਪੜ੍ਹੋ : Congress Clash:ਕਾਂਗਰਸ ਦਾ ਦਿੱਲੀ ਦਰਬਾਰ, ਆਪਣਿਆਂ ਨੇ ਹੀ ਘੇਰੀ ਕੈਪਟਨ ਸਰਕਾਰ