ਚੰਡੀਗੜ੍ਹ: ਗੈਰ ਕਾਨੂੰਨੀ ਤੌਰ 'ਤੇ ਰੁੱਖ ਕੱਟਣ ਤੇ ਵੇਚਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ ਜਿਸ ਤੇ ਗੰਭੀਰਤਾ ਨਾਲ ਦੇਖਦੇ ਹੋਏ ਪੰਜਾਬ ਦੇ ਜੰਗਲਾਤ ਵਿਭਾਗ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ 7 ਦਿਨਾਂ ਦੀ ਰਿਪੋਰਟ ਮੰਗੀ ਹੈ।
ਜ਼ਿਲ੍ਹਾ ਰੂਪਨਗਰ ਦੇ ਬੇਲਾ ਕਮਾਲਪੁਰ ਖੇਤਰ 'ਚ ਵਿਭਾਗ ਦੇ ਰੁੱਖ ਗੈਰ ਕਾਨੂੰਨੀ ਤੌਰ 'ਤੇ ਕੱਟਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ।
ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਰੂਪਨਗਰ ਦੇ ਬੇਲਾ ਕਮਾਲਪੁਰ ਜੰਗਲਾਤ ਖੇਤਰ 'ਚ ਇਹ ਗੈਰ ਕਾਨੂੰਨੀ ਕਾਰਵਾਈ ਦੀ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜਤਿੰਦਰ ਸ਼ਰਮਾ ਨੂੰ ਇਸ ਮਾਮਲੇ ਦੀ 7 ਦਿਨਾਂ ਦੀ ਜਾਂਚ ਕਰਵਾ ਕੇ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ।
ਉਨ੍ਹਾਂ ਭਰੋਸਾ ਦਿੰਦਿਆਂ ਕਿਹਾ ਕਿਸੇ ਦੇ ਦੋਸ਼ ਸਾਹਮਣੇ ਆਉਣ 'ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।