ਪੰਜਾਬ

punjab

ETV Bharat / city

'ਕਿਸਾਨਾਂ ਉੱਤੇ ਦਰਜ ਮੁਕਦਮੇ ਲਏ ਜਾਣ ਵਾਪਸ' - digvijay chautala meeting with anil vij on case against farmers

ਭਾਜਪਾ ਭਾਈਵਾਲ ਜਨਨਾਇਕ ਜਨਤਾ ਪਾਰਟੀ ਵੱਲੋਂ ਦਿੱਲੀ ਕੂਚ ਕਰ ਰਹੇ ਕਿਸਾਨਾਂ ਉੱਤੇ ਦਰਜ ਮੁਕਦਮੇ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਸਬੰਧ ਵਿੱਚ ਹੀ ਜੇਜੇਪੀ ਦੇ ਨੇਤਾਵਾਂ ਨੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨਾਲ ਮੁਲਾਕਾਤ ਕੀਤੀ।

ਫ਼ੋਟੋ
ਫ਼ੋਟੋ

By

Published : Dec 5, 2020, 9:09 AM IST

ਚੰਡੀਗੜ੍ਹ: ਭਾਜਪਾ ਭਾਈਵਾਲ ਜਨਨਾਇਕ ਜਨਤਾ ਪਾਰਟੀ ਵੱਲੋਂ ਦਿੱਲੀ ਕੂਚ ਕਰ ਰਹੇ ਕਿਸਾਨਾਂ ਉੱਤੇ ਦਰਜ ਮੁਕਦਮੇ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਸਬੰਧ ਵਿੱਚ ਹੀ ਜੇਜੇਪੀ ਦੇ ਨੇਤਾਵਾਂ ਨੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜੇਜੇਪੀ ਸੂਬਾ ਪ੍ਰਧਾਨ ਨਿਸ਼ਾਨ ਸਿੰਘ ਅਤੇ ਇਨਸੋ ਦੇ ਕੌਮੀ ਪ੍ਰਧਾਨ ਦਿਗਵਿਜੇ ਚੌਟਾਲਾ ਮੌਜੂਦ ਰਹੇ।

ਵੀਡੀਓ

ਦਿਗਵਿਜੇ ਚੌਟਾਲਾ ਨੇ ਕਿਹਾ ਕਿ ਗ੍ਰਹਿ ਮੰਤਰੀ ਨਾਲ ਕਿਸਾਨਾਂ ਉੱਤੇ ਦਰਜ ਮੁਕਦਮੇ ਵਾਪਸ ਲੈਣ ਦੀ ਮੰਗ ਰਖੀ ਗਈ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਉੱਤੇ ਮੁੱਖ ਮੰਤਰੀ ਨਾਲ ਚਰਚਾ ਕਰਨਗੇ। ਉੱਥੇ ਹੀ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਇਸ ਮਾਮਲੇ ਉੱਤੇ ਮੁਖ ਮੰਤਰੀ ਨਾਲ ਮੁਲਾਕਾਤ ਕੀਤੀ ਜਾਵੇਗੀ।

ਦਿਗਵਿਜੇ ਚੌਟਾਲਾ ਨੇ ਕਿਹਾ ਕਿ ਸਰਕਾਰ ਨੇ ਕਿਹਾ ਹੈ ਕਿ ਐਮਐਸਪੀ ਖ਼ਤਮ ਨਹੀਂ ਹੋਵੇਗੀ ਤੇ ਐਮਐਸਪੀ ਨੂੰ ਕਾਨੂੰਨ ਵਿੱਚ ਲਿਖਤੀ ਰੂਪ ਵਿੱਚ ਲਿਖਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ ਦੇ ਆਗੂ ਦਿਲਬਾਗ ਸਿੰਘ ਗੁਰਾਇਆ ਨੇ ਕਿਸਾਨਾਂ ਦੇ ਦਿੱਲੀ ਅੰਦੋਲਨ ਦਾ ਸਮਰਥਨ ਕੀਤਾ ਹੈ। ਜੇਜੇਪੀ ਆਗੂ ਨੇ ਆਪਣੇ ਅੰਬਾਲਾ-ਹਿਸਾਰ ਹਾਈਵੇਅ ਨੇੜੇ ਲੋਟਨੀ ਵਿਖੇ ਸਥਿਤ ਪੈਟਰੋਲ ਪੰਪ 'ਤੇ ਅੰਦੋਲਨ ਵਿੱਚ ਹਿੱਸਾ ਲੈਣ ਜਾ ਰਹੇ ਕਿਸਾਨਾਂ ਨੂੰ ਮੁਫ਼ਤ ਵਿੱਚ ਡੀਜ਼ਲ ਦੇਣ ਦਾ ਫੈਸਲਾ ਕੀਤਾ ਹੈ।

ABOUT THE AUTHOR

...view details