ਚੰਡੀਗੜ੍ਹ: ਪੰਜਾਬ ਸਰਕਾਰ ਦੀ ਚਾਰ ਮੈਂਬਰੀ ਟੀਮ ਅੱਜ ਵੀਰਵਾਰ ਨੂੰ ਜਿਣਸ ਦੀ ਸਿੱਧੀ ਅਦਾਇਗੀ ਦੇ ਮੁੱਦੇ ਉੱਤੇ ਕੇਂਦਰੀ ਖੁਰਾਕ ਮੰਤਰੀ ਪਿਯੂਸ਼ ਗੋਇਲ ਨੂੰ ਮਿਲਣਗੇ। ਚਾਰ ਮੈਂਬਰੀ ਕਮੇਟੀ ਵਿੱਚ ਪੰਜਾਬ ਦੇ ਤਿੰਨ ਮੰਤਰੀ ਭਾਰਤ ਭੂਸ਼ਣ ਆਸ਼ੂ, ਵਿਜੇਇੰਦਰ ਸਿੰਗਲਾ, ਮਨਪ੍ਰੀਤ ਬਾਦਲ ਅਤੇ ਇੱਕ ਮੰਡੀ ਬੋਰਡ ਦਾ ਚੇਅਰਮੈਨ ਲਾਲ ਸਿੰਘ ਹੈ। ਇਹ ਚਾਰ ਮੈਂਬਰੀ ਟੀਮ ਪਿਯੂਸ਼ ਗੋਇਲ ਨਾਲ ਸ਼ਾਮ 4 ਵਜੇ ਖੇਤੀ ਭਵਨ ਵਿੱਚ ਮੁਲਾਕਾਤ ਕਰਨਗੇ।
ਸਿੱਧੀ ਅਦਾਇਗੀ: ਚਾਰ ਮੈਂਬਰੀ ਟੀਮ ਦੀ ਕੇਂਦਰੀ ਮੰਤਰੀ ਨਾਲ ਅੱਜ 4 ਵਜੇ ਮੀਟਿੰਗ
ਪੰਜਾਬ ਸਰਕਾਰ ਦੀ ਚਾਰ ਮੈਂਬਰੀ ਟੀਮ ਅੱਜ ਵੀਰਵਾਰ ਨੂੰ ਜਿਣਸ ਦੀ ਸਿੱਧੀ ਅਦਾਇਗੀ ਦੇ ਮੁੱਦੇ ਉੱਤੇ ਕੇਂਦਰੀ ਖੁਰਾਕ ਮੰਤਰੀ ਪਿਯੂਸ਼ ਗੋਇਲ ਨੂੰ ਮਿਲਣਗੇ। ਚਾਰ ਮੈਂਬਰੀ ਕਮੇਟੀ ਵਿੱਚ ਪੰਜਾਬ ਦੇ ਤਿੰਨ ਮੰਤਰੀ ਭਰਤ ਭੂਸ਼ਣ ਆਸ਼ੂ, ਵਿਜੇਇੰਦਰ ਸਿੰਗਲਾ, ਮਨਪ੍ਰੀਤ ਬਾਦਲ ਅਤੇ ਇੱਕ ਮੰਡੀ ਬੋਰਡ ਦਾ ਚੇਅਰਮੈਨ ਲਾਲ ਸਿੰਘ ਹੈ।
ਲੰਘੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਨੇ ਇਹ ਚਾਰ ਮੈਂਬਰੀ ਟੀਮ ਬਣਾਈ ਹੈ ਜੋ ਕਿ ਸਿਧੀ ਅਦਾਇਗੀ ਦੇ ਮਸਲੇ ਦੇ ਹਲ ਲਈ ਪਿਯੂਸ਼ ਗੋਇਲ ਨਾਲ ਮੁਲਾਕਾਤ ਕਰਨਗੇ। ਬੀਤੇ ਦਿਨੀਂ ਕੈਪਟਨ ਦੀ ਆੜ੍ਹਤੀਆਂ ਨਾਲ ਹੋਈ ਮੀਟਿੰਗ ਵਿੱਚ ਉਨ੍ਹਾਂ ਨੇ ਦੁਹਰਾਇਆ ਕਿ ਉਹ ਸਿੱਧੀ ਅਦਾਇਗੀ ਦੇ ਮਾਮਲੇ ਉੱਤੇ ਉਨ੍ਹਾਂ ਦੇ ਨਾਲ ਖੜ੍ਹੇ ਹਨ।
ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਨਾਲ ਮੀਟਿੰਗ ਹੋਣ ਤੋਂ ਬਾਅਦ ਮੁੜ ਪਰਸੋਂ ਪੰਜਾਬ ਸਰਕਾਰ ਨਾਲ ਆੜ੍ਹਤੀਆਂ ਦੀ ਮੀਟਿੰਗ ਹੋਵੇਗੀ, ਜੇਕਰ ਇਸ ਬੈਠਕ ਵਿੱਚ ਆੜ੍ਹਤੀਆਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਹੋਇਆ ਤਾਂ 10 ਅਪ੍ਰੈਲ ਨੂੰ ਮੰਡੀਆਂ ਬੰਦ ਕਰਕੇ ਪ੍ਰਦਰਸ਼ਨ ਕੀਤਾ ਜਾਵੇਗਾ।