ਚੰਡੀਗੜ੍ਹ: ਸਿੱਧੀ ਅਦਾਇਗੀ ਦੇ ਮਸਲੇ ਉੱਤੇ ਅੱਜ ਮੁੜ ਤੋਂ ਪੰਜਾਬ ਸਰਕਾਰ ਅਤੇ ਆੜ੍ਹਤੀਆ ਵਿਚਾਲੇ ਮੀਟਿੰਗ ਖ਼ਤਮ ਹੋ ਗਈ ਹੈ।
ਸੂਬਾ ਸਰਕਾਰ ਨਾਲ ਆੜ੍ਹਤੀਆਂ ਦੀ ਪਹਿਲੀ ਮੀਟਿੰਗ 7 ਅਪ੍ਰੈਲ ਨੂੰ ਹੋਈ ਸੀ ਜਿਸ ਵਿੱਚ ਕੈਪਟਨ ਨੇ 4 ਮੈਂਬਰੀ ਕਮੇਟੀ ਬਣਾਈ ਸੀ। ਪੰਜਾਬ ਸਰਕਾਰ ਵੱਲੋਂ ਬਣਾਈ 4 ਮੈਂਬਰੀ ਕਮੇਟੀ ਦੀ 8 ਅਪ੍ਰੈਲ ਨੂੰ ਕੇਂਦਰੀ ਮੰਤਰੀ ਨਾਲ ਮੀਟਿੰਗ ਹੋਈ ਸੀ।
ਲੰਘੇ ਦਿਨੀਂ ਕੇਂਦਰ ਮੰਤਰੀ ਨਾਲ ਪੰਜਾਬ ਸਰਕਾਰ ਵੱਲੋਂ ਬਣਾਈ 4 ਮੈਂਬਰੀ ਕਮੇਟੀ ਦੀ ਹੋਈ ਮੀਟਿੰਗ ਜਿਸ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੀ ਮੰਗਾਂ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।
7 ਅਪ੍ਰੈਲ ਨੂੰ ਹੋਈ ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਕਿਹਾ ਸੀ ਕਿ ਜੇਕਰ ਇਸ ਬੈਠਕ ਵਿੱਚ ਆੜ੍ਹਤੀਆਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਹੋਇਆ ਤਾਂ 10 ਅਪ੍ਰੈਲ ਨੂੰ ਮੰਡੀਆਂ ਬੰਦ ਕਰਕੇ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਹੀ ਸਿੱਧੀ ਪੇਮੈਂਟ ਹੋਣੀ ਚਾਹੀਦੀ ਹੈ। ਪੰਜਾਬ ਸਰਕਾਰ ਨੇ ਵੀ ਆੜ੍ਹਤੀ ਐਸੋਸੀਏਸ਼ਨ ਨੂੰ ਭਰੋਸਾ ਦਿਵਇਆ ਹੈ ਕਿ ਅਨਾਜ ਦੀ ਖਰੀਦ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਪਾਉਣ ਦੇ ਮੁੱਦੇ ਉਤੇ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ।