ਚੰਡੀਗੜ੍ਹ: ਮੁੱਖ ਮੰਤਰੀ ਦੇ ਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨਾਲ ਵਿਧਾਇਕਾਂ ਵੱਲੋਂ ਬੈਠਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਮਿਸ਼ਨ 2022 ਦੀ ਰਣਨੀਤੀ ਬਣਾਈ ਜਾ ਰਹੀ ਹੈ।
ਪ੍ਰਸ਼ਾਂਤ ਕਿਸ਼ੋਰ ਨਾਲ ਵਿਕਾਸ ਕਾਰਜਾਂ ਨੂੰ ਲੈ ਕੇ ਹੋਈ ਚਰਚਾ: ਵੈਦ - ਮਿਸ਼ਨ 2022 ਦੀ ਰਣਨੀਤੀ
ਵਿਧਾਨ ਸਭਾ ਹਲਕਾ ਗਿੱਲ ਤੋਂ ਵਿਧਾਇਕ ਕੁਲਦੀਪ ਵੈਦ ਨੇ ਖਾਸ ਗੱਲਬਾਤ ਕਰਦਿਆਂ ਦੱਸਿਆ ਕਿ ਹਰ ਵਿਧਾਇਕ ਵੱਲੋਂ ਆਪਣੇ ਹਲਕਿਆਂ 'ਚ ਕੀਤੇ ਵਿਕਾਸ ਕਾਰਜਾਂ ਨੂੰ ਲੈ ਕੇ ਚਰਚਾ ਕੀਤੀ ਗਈ ਉਥੇ ਹੀ ਪੈਂਡਿੰਗ ਕੰਮਾਂ ਦਾ ਬਿਉਰਾ ਸਾਂਝਾ ਕੀਤਾ ਗਿਆ ਤਾਂ ਜੋ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਸਕਣ।
ਵਿਧਾਨ ਸਭਾ ਹਲਕਾ ਗਿੱਲ ਤੋਂ ਵਿਧਾਇਕ ਕੁਲਦੀਪ ਵੈਦ ਨੇ ਖਾਸ ਗੱਲਬਾਤ ਕਰਦਿਆਂ ਦੱਸਿਆ ਕਿ ਹਰ ਵਿਧਾਇਕ ਵੱਲੋਂ ਆਪਣੇ ਹਲਕਿਆਂ 'ਚ ਕੀਤੇ ਵਿਕਾਸ ਕਾਰਜਾਂ ਨੂੰ ਲੈ ਕੇ ਚਰਚਾ ਕੀਤੀ ਗਈ, ਉਥੇ ਹੀ ਪੈਂਡਿੰਗ ਕੰਮਾਂ ਦਾ ਬਿਉਰਾ ਸਾਂਝਾ ਕੀਤਾ ਗਿਆ ਤਾਂ ਜੋ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਸਕਣ।
ਵਿਧਾਇਕ ਨੂੰ ਜਦੋਂ ਸਵਾਲ ਕੀਤਾ ਗਿਆ ਕਿ ਕਈ ਵਿਧਾਇਕਾਂ ਦੀ ਵੱਧ ਰਹੀ ਨਾਰਾਜ਼ਗੀ ਨੂੰ ਦੂਰ ਕਰਨ ਲਈ ਇਹ ਬੈਠਕ ਕੀਤੀ ਗਈ ਹੈ ਤਾਂ ਵੈਦ ਨੇ ਕਿਹਾ ਕਿ ਅਜਿਹੀ ਕੋਈ ਚਰਚਾ ਨਹੀਂ ਹੈ ਕਿ ਵਿਧਾਇਕਾਂ ਦੇ ਕੰਮ ਨਹੀਂ ਹੋਏ। 85 ਫੀਸਦੀ ਵਾਅਦੇ ਪੂਰੇ ਹੋ ਚੁੱਕੇ ਹਨ ਅਤੇ ਮੁੜ ਨਵੇਂ ਵਿਧਾਇਕਾਂ ਨੂੰ ਚੋਣਾਂ ਜਿੱਤਣ ਲਈ ਸਰਗਰਮ ਕੀਤਾ ਜਾ ਰਿਹਾ ਹੈ।