ਪੰਜਾਬ

punjab

ETV Bharat / city

ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ 5 ਜਨਵਰੀ ਤੋਂ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ ਸ਼ੁਰੂ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸ਼ੁਰੂ ਕੀਤੀ ਜਾ ਰਹੀ ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ।

ਫ਼ੋਟੋ
ਫ਼ੋਟੋ

By

Published : Dec 2, 2020, 7:51 PM IST

ਚੰਡੀਗੜ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸ਼ੁਰੂ ਕੀਤੀ ਜਾ ਰਹੀ ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ। ਖੁਰਾਕ ਅਤੇ ਸਿਵਲ ਸਪਲਾਈ ਅਤੇ ਖ਼ਪਤਕਾਰ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਠਿਤ ਮੰਤਰੀਆਂ ਅਤੇ ਐਮ.ਐਲ.ਏ. ਅਧਾਰਤ ਸਬ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਪ੍ਰਗਟਾਵਾ ਕੀਤਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਆਸ਼ੂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਅਧੀਨ 1.41 ਕਰੋੜ ਲੋੜਵੰਦਾਂ ਨੂੰ ਸੂਬਾ ਸਰਕਾਰ ਵੱਲੋਂ ਰਾਸ਼ਨ ਦਿੱਤਾ ਜਾ ਰਿਹਾ ਸੀ। ਇਸ ਤੋਂ ਇਲਾਵਾ ਵੀ ਕੁੱਝ ਵਿਅਕਤੀ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਸਨ। ਇਸਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਨੇ ਸਟੇਟ ਸਪਾਂਸਰਡ ਸਕੀਮ ਸ਼ੁਰੂ ਕਰਨ ਦੇ ਹੁਕਮ ਦਿੱਤੇ ਸਨ ਤਾਂ ਜੋ ਹਰੇਕ ਲੋੜਵੰਦ ਨੂੰ ਰਾਸ਼ਨ ਮੁਹੱਈਆ ਹੋ ਸਕੇ। ਇਸ ਸਕੀਮ ਤਹਿਤ ਸੂਬੇ ਦੇ ਤਕਰੀਬਨ 2,37,200 ਪਰਿਵਾਰਾਂ ਦੇ 9,48,801 ਮੈਂਬਰਾਂ ਨੂੰ ਅਨਾਜ ਮੁਹੱਈਆ ਕਰਵਾਇਆ ਜਾਵੇਗਾ ਜਿਸ ਵਿੱਚ ਹੋਣ ਵਾਲੇ ਸਾਰਾ ਖਰਚ ਪੰਜਾਬ ਸਰਕਾਰ ਚੁੱਕੇਗੀ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਅਧੀਨ ਸੂਬੇ ਦੇ 92.35 ਫੀਸਦੀ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ ਕੀਤੀ ਜਾ ਚੁੱਕੀ ਹੈ। ਇਸ ਮੌਕੇ ਸਬ ਕਮੇਟੀ ਦੇ ਮੈਂਬਰਾਂ ਵਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ।

ABOUT THE AUTHOR

...view details