ਪੰਜਾਬ

punjab

ETV Bharat / city

ਗੈਰ ਕਾਨੂੰਨੀ ਮਾਈਨਿੰਗ ਮਿਲੀ ਤਾਂ ਜ਼ਿਲ੍ਹੇ ਦੇ ਡੀਸੀ ਤੇ ਐਸਐਸਪੀ ਹੋਣਗੇ ਜ਼ਿੰਮੇਵਾਰ: ਹਰਜੋਤ ਬੈਂਸ

ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਪੱਕੇ ਤੌਰ ‘ਤੇ ਰੋਕਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਲਿਖਤੀ ਹਦਾਇਤ ਕੀਤੀ ਹੈ।

ਗੈਰ-ਕਾਨੂੰਨੀ ਮਾਈਨਿੰਗ ਮਿਲੀ ਤਾਂ ਜ਼ਿਲ੍ਹੇ ਦੇ ਡੀਸੀ ਤੇ ਐਸਐਸਪੀ ਹੋਣਗੇ ਜ਼ਿੰਮੇਵਾਰ
ਗੈਰ-ਕਾਨੂੰਨੀ ਮਾਈਨਿੰਗ ਮਿਲੀ ਤਾਂ ਜ਼ਿਲ੍ਹੇ ਦੇ ਡੀਸੀ ਤੇ ਐਸਐਸਪੀ ਹੋਣਗੇ ਜ਼ਿੰਮੇਵਾਰ

By

Published : Mar 25, 2022, 9:36 PM IST

ਚੰਡੀਗੜ੍ਹ: ਪੰਜਾਬ 'ਚ ਗੈਰ ਕਾਨੂੰਨੀ ਮਾਈਨਿੰਗ ਨੂੰ ਲੈਕੇ ਪੰਜਾਬ ਸਰਕਾਰ ਨੇ ਸਖ਼ਤੀ ਸ਼ੁਰੂ ਕਰ ਦਿੱਤੀ ਹੈ। ਜਿਸ 'ਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੂੰ ਪੱਤਰ ਲਿਖਿਆ ਹੈ ਕਿ ਜੇਕਰ ਤੁਹਾਡੇ ਖੇਤਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਹੁੰਦੀ ਹੈ ਤਾਂ ਤੁਸੀਂ ਜ਼ਿੰਮੇਵਾਰ ਹੋਵੋਗੇ।

ਦੱਸ ਦਈਏ ਕਿ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਪੱਕੇ ਤੌਰ ‘ਤੇ ਰੋਕਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਲਿਖਤੀ ਹਦਾਇਤ ਕੀਤੀ ਹੈ।

ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ ਵਿੱਚ ਕੈਬਨਿਟ ਮੰਤਰੀ ਨੇ ਸਪੱਸਟ ਤੌਰ ’ਤੇ ਕਿਹਾ ਹੈ ਕਿ ਇਹ ਗੱਲ ਸਾਫ ਹੈ ਕਿ ਪੰਜਾਬ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਦੇ ਖਿਲਾਫ ਹੈ, ਮੇਰੇ ਧਿਆਨ ਵਿੱਚ ਆਇਆ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੈਰ-ਕਾਨੂੰਨੀ ਮਾਈਨਿੰਗ ਚੱਲ ਰਹੀ ਹੈ। ਇਸ ਲਈ ਤੁਹਾਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਆਪਣੇ ਜ਼ਿਲ੍ਹੇ ਦੇ ਮਾਈਨਿੰਗ ਅਫਸਰ ਤੋਂ ਜਾਣਕਾਰੀ ਲਈ ਜਾਵੇ ਅਤੇ ਅਲਾਟ ਕੀਤੀਆਂ ਖੱਡਾਂ ਦੀ ਨਿਸ਼ਾਨਦੇਹੀ ਕਰਕੇ ਝੰਡਾ ਲਗਾ ਦਿੱਤਾ ਜਾਵੇ ਤਾਂ ਜੋ ਇਹ ਸਪੱਸਟ ਹੋ ਸਕੇ ਕਿ ਮਾਈਨਿੰਗ ਇਨਾਂ ਥਾਵਾਂ ਤੋਂ ਹੀ ਕੀਤੀ ਜਾਣੀ ਹੈ।

ਇਸ ਤੋਂ ਇਲਾਵਾ ਐਸ.ਐਸ.ਪੀਜ ਨੂੰ ਲਿਖਿਆ ਗਿਆ ਹੈ ਕਿ ਹਰੇਕ ਜ਼ਿਲ੍ਹੇ ਵਿੱਚ ਅਲਾਟ ਕੀਤੀਆਂ ਖੱਡਾਂ ਦੀ ਨਿਸ਼ਾਨਦੇਹੀ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਲਿਖਿਆ ਗਿਆ ਹੈ ਤਾਂ ਜੋ ਨਾਜ਼ਾਇਜ ਮਾਈਨਿੰਗ ਨੂੰ ਤੁਰੰਤ ਰੋਕਿਆ ਜਾ ਸਕੇ। ਪਰ ਫਿਰ ਵੀ ਜੇਕਰ ਕੋਈ ਗੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਇਸ ਦੀ ਨਿਰੋਲ ਜ਼ਿਮੇਵਾਰੀ ਸਬੰਧਤ ਐਸਐਸਪੀ ਦੀ ਹੋਵੇਗੀ। ਸਾਰੇ ਡਿਪਟੀ ਕਮਿਸਨਰਾਂ ਅਤੇ ਐਸਐਸਪੀਜ ਨੂੰ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ।

ਜ਼ਿਕਰਯੋਗ ਹੈ ਕਿ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਮਾਈਨਿੰਗ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਭਰ ਦੀਆਂ ਸਾਰੀਆਂ ਕਾਨੂੰਨੀ ਥਾਵਾਂ ਦੀ ਨਿਸਾਨਦੇਹੀ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਨੂੰ ਠੱਲ ਪਾਉਣ ਨਾਲ ਸਰਕਾਰੀ ਖਜ਼ਾਨੇ ਨੂੰ ਵੱਡਾ ਹੁਲਾਰਾ ਮਿਲੇਗਾ।

ਇਹ ਵੀ ਪੜ੍ਹੋ:ਪੰਜਾਬ ਸਰਕਾਰ ਨੇ ਗੁਰਪ੍ਰੀਤ ਕੌਰ ਦਿਓ ਨੂੰ ਸੌਂਪੀ ਵਿਜੀਲੈਂਸ ਦੀ ਕਮਾਨ

ABOUT THE AUTHOR

...view details