ਪੰਜਾਬ

punjab

ETV Bharat / city

ਮੁਫ਼ਤ ਸਮਾਰਟ ਫ਼ੋਨ ਦੇਣ ਦਾ ਲਾਰਾ ਲਾਉਣ ਵਾਲੇ ਆਨਲਾਈਨ ਧੋਖਾਬਾਜ਼ਾਂ ਦੇ ਝਾਂਸੇ 'ਚ ਨਾ ਆਉਣ - ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਲੋਕਾਂ ਨੂੰ ਸੁਚੇਤ ਕੀਤਾ ਕਿ ਉਹ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਅਧੀਨ ਮੁਫ਼ਤ ਵਿੱਚ ਸਮਾਰਟ ਫ਼ੋਨ ਦੇਣ ਦਾ ਲਾਰਾ ਲਾਉਣ ਵਾਲੇ ਆਨਲਾਈਨ ਧੋਖੇਬਾਜ਼ਾਂ ਦੇ ਝਾਂਸੇ ਵਿੱਚ ਨਾ ਆਉਣ।

ਫ਼ੋਟੋ
ਫ਼ੋਟੋ

By

Published : Aug 14, 2020, 3:08 PM IST

Updated : Aug 14, 2020, 3:51 PM IST

ਚੰਡੀਗੜ੍ਹ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਲੋਕਾਂ ਨੂੰ ਸੁਚੇਤ ਕੀਤਾ ਕਿ ਉਹ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਅਧੀਨ ਮੁਫ਼ਤ ਵਿੱਚ ਸਮਾਰਟ ਫ਼ੋਨ ਦੇਣ ਦਾ ਲਾਰਾ ਲਾਉਣ ਵਾਲੇ ਆਨਲਾਈਨ ਧੋਖੇਬਾਜ਼ਾਂ ਦੇ ਝਾਂਸੇ ਵਿੱਚ ਨਾ ਆਉਣ।

ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਪਲੇਟਫ਼ਾਰਮਾਂ 'ਤੇ ਘੁੰਮ ਰਹੇ ਫ਼ਰਜ਼ੀ ਸੰਦੇਸ਼ ਦਾ ਗੰਭੀਰ ਨੋਟਿਸ ਲੈਂਦਿਆਂ ਸਿੰਗਲਾ ਨੇ ਕਿਹਾ ਕਿ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਸਿਰਫ਼ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਲਈ ਹੈ।

ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਦੇ ਆਧਾਰ 'ਤੇ ਮੁਫ਼ਤ ਵਿੱਚ ਸਮਾਰਟ ਫ਼ੋਨ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਲਈ ਹੋਰ ਲੋਕਾਂ ਨੂੰ ਅਜਿਹੀ ਸਕੀਮ ਦੇ ਘੇਰੇ ਵਿੱਚ ਲਿਆਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸਿੱਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਨੇ ਅਜਿਹੀ ਕੋਈ ਵੈੱਬਸਾਈਟ ਜਾਂ ਸੋਸ਼ਲ ਮੀਡੀਆ ਪਲੇਟਫ਼ਾਰਮ ਦੀ ਸ਼ੁਰੂਆਤ ਨਹੀਂ ਕੀਤੀ, ਜਿਸ 'ਤੇ ਸਮਾਰਟ ਫ਼ੋਨਾਂ ਲਈ ਰਜਿਸਟ੍ਰੇਸ਼ਨ ਹੋ ਰਹੀ ਹੋਵੇ।

ਉਨ੍ਹਾਂ ਆਨਲਾਈਨ ਧੋਖੇਬਾਜ਼ਾਂ ਨੂੰ ਸਾਈਬਰ ਕ੍ਰਾਈਮ ਰੋਕਥਾਮ ਕਾਨੂੰਨਾਂ ਅਧੀਨ ਗੰਭੀਰ ਸਿੱਟੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਮੋਬਾਈਲ ਸੰਦੇਸ਼ ਜਾਂ ਵਟਸਐਪ ਰਾਹੀਂ ਫੈਲਾਏ ਜਾ ਰਹੇ ਅਜਿਹੇ ਸੰਦੇਸ਼ਾਂ ਅਤੇ ਯੂ.ਆਰ.ਐਲ. ਲਿੰਕ 'ਤੇ ਕਲਿੱਕ ਨਾ ਕਰਨ, ਜਿੱਥੇ ਸਰਕਾਰ ਵੱਲੋਂ ਮੁਫ਼ਤ ਸਮਾਰਟ ਫ਼ੋਨ ਦੇਣ ਲਈ ਰਜਿਸਟ੍ਰੇਸ਼ਨ ਕਰਨ ਵਾਸਤੇ ਕਿਹਾ ਗਿਆ ਹੋਵੇ।

ਸਿੰਗਲਾ ਨੇ ਸੁਚੇਤ ਕੀਤਾ ਕਿ ਅਜਿਹੇ ਧੋਖਾਧੜੀ ਵਾਲੇ ਸੁਨੇਹੇ 'ਤੇ ਕਲਿੱਕ ਕਰਨ ਨਾਲ ਤੁਹਾਡੇ ਮੋਬਾਈਲ ਦਾ ਕੰਟਰੋਲ ਸਾਈਬਰ ਅਪਰਾਧੀਆਂ ਦੇ ਹੱਥ ਵਿੱਚ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ਉਤੇ ਘੁੰਮ ਰਹੇ ਗ੍ਰਾਫ਼ਿਕਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਤਸਵੀਰ ਅਤੇ ‘ਕੈਪਟਨ ਸਮਾਰਟ ਫ਼ੋਨ ਡਿਸਟ੍ਰੀਬਿਊਸ਼ਨ ਸਕੀਮ 2020’ ਸਿਰਲੇਖ ਹੇਠ ਰਜਿਸਟ੍ਰੇਸ਼ਨ ਲਈ ਪ੍ਰੋਫ਼ਾਰਮਾ ਦਿੱਤਾ ਗਿਆ ਹੈ, ਜਿਸ ਤੋਂ ਸਾਵਧਾਨ ਰਹਿਣ ਦੀ ਜ਼ਰੂਰਤ ਹੈ।

ਸਿੱਖਿਆ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਸੰਦੇਸ਼ਾਂ, ਯੂ.ਆਰ.ਐਲ. ਲਿੰਕਸ ਤੋਂ ਪੂਰੀ ਤਰ੍ਹਾਂ ਸੁਚੇਤ ਰਹਿਣ ਅਤੇ ਜੇ ਕਿਸੇ ਕੋਲ ਅਜਿਹਾ ਸੰਦੇਸ਼ ਆਉਂਦਾ ਵੀ ਹੈ ਤਾਂ ਇਸ ਨੂੰ ਅੱਗੇ ਹੋਰਾਂ ਨੂੰ ਨਾ ਭੇਜਿਆ ਜਾਵੇ, ਸਗੋਂ ਤੁਰੰਤ ਡਿਲੀਟ ਕਰ ਦਿੱਤਾ ਜਾਵੇ।

Last Updated : Aug 14, 2020, 3:51 PM IST

ABOUT THE AUTHOR

...view details