ਚੰਡੀਗੜ੍ਹ: ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਛੇਤੀ ਹੀ ਨਗਰ ਨਿਗਮ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਅੱਜ ਚੰਡੀਗੜ੍ਹ ਸ਼ਹਿਰ ਵਿੱਚ ਨਗਰ ਨਿਗਮ ਚੋਣਾਂ ਲਈ ਡਰਾਅ ਕੱਢਿਆ ਗਿਆ। ਚੋਣ ਕਮਿਸ਼ਨ ਵੱਲੋਂ ਕੱਢੇ ਗਏ ਡਰਾਅ ਵਿੱਚ ਵੱਖ -ਵੱਖ ਵਾਰਡਾਂ ਵਿੱਚ ਔਰਤਾਂ ਅਤੇ ਐਸਸੀ ਉਮੀਦਵਾਰਾਂ ਲਈ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ। ਚੰਡੀਗੜ੍ਹ ਸ਼ਹਿਰ ਦੇ 16 ਵਾਰਡਾਂ ਲਈ ਡਰਾਅ ਕੱਢੇ ਗਏ। ਜਿਨ੍ਹਾਂ ਵਿੱਚੋਂ 9 ਵਾਰਡ ਆਮ ਔਰਤਾਂ (9Wards for General Ladies) ਅਤੇ 7 ਅਨੁਸੂਚਿਤ ਜਾਤੀਆਂ (7 Wards for SC) ਦੇ ਉਮੀਦਵਾਰਾਂ ਲਈ ਰਾਖਵੇਂ ਹਨ ਜਿਨ੍ਹਾਂ ਵਿੱਚ ਤਿੰਨ ਅਨੁਸੂਚਿਤ ਜਾਤਾਂ ਨਾਲ ਸਬੰਧਤ ਔਰਤਾਂ (3 Wards SC ladies) ਸ਼ਾਮਲ ਹਨ)।
ਦਸੰਬਰ ਮਹੀਨੇ ਵਿੱਚ ਹੋਣਗੀਆਂ ਚੋਣਾਂ
ਚੰਡੀਗੜ੍ਹ ਵਿੱਚ ਦਸੰਬਰ ਮਹੀਨੇ ਵਿੱਚ ਨਗਰ ਨਿਗਮ ਚੋਣਾਂ ਹੋਣੀਆਂ ਹਨ। ਜਿਸ ਦੇ ਲਈ ਸਾਰੀਆਂ ਪਾਰਟੀਆਂ ਪੂਰੇ ਜੋਰ ਸ਼ੋਰ ਨਾਲ ਚੋਣ ਪ੍ਰਚਾਰ ਵਿੱਚ ਰੁੱਝੀਆਂ ਹੋਈਆਂ ਹਨ। ਹੁਣ ਤੱਕ, ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਮੁੱਖ ਤੌਰ ਤੇ ਚੰਡੀਗੜ੍ਹ ਵਿੱਚ ਚੋਣਾਂ ਲੜਦੇ ਰਹੇ ਹਨ, ਜਦੋਂ ਕਿ ਇਸ ਵਾਰ ਆਮ ਆਦਮੀ ਪਾਰਟੀ ਵੀ ਚੋਣਾਂ ਵਿੱਚ ਆਪਣਾ ਹੱਥ ਅਜ਼ਮਾਉਣ ਜਾ ਰਹੀ ਹੈ। ਇਸ ਲਈ ਨਗਰ ਨਿਗਮ ਚੋਣਾਂ ਦੇ ਡਰਾਅ ਤੋਂ ਬਾਅਦ ਸ਼ਹਿਰ ਵਿੱਚ ਚੋਣਾਂ ਨੂੰ ਲੈ ਕੇ ਉਤਸ਼ਾਹ ਲਗਾਤਾਰ ਵਧਣਾ ਸ਼ੁਰੂ ਹੋ ਗਿਆ ਹੈ।
ਇਸ ਵਾਰ 35 ਵਾਰਡਾਂ ਲਈ ਪੈਣਗੀਆਂ ਵੋਟਾਂ