ਚੰਡੀਗੜ੍ਹ:ਡਰੱਗਜ਼ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਮਜੀਠੀਆ ਨੇ ਪਟਿਆਲਾ ਜੇਲ੍ਹ 'ਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ ਹੈ। ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 4 ਮਈ ਮੁਕੱਰਰ ਕੀਤੀ ਗਈ (DRUGS CASE EXTENSION OF BIKRAM MAJITHIA JUDICIAL REMAND) ਹੈ।
ਦੱਸ ਦਈਏ ਕਿ ਬਿਕਰਮ ਮਜੀਠੀਆ ਕਰੀਬ ਡੇਢ ਮਹੀਨੇ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ ਉਸ ਸਮੇਂ ਉਹ ਨਿਆਂਇਕ ਹਿਰਾਸਤ ਵਿੱਚ ਹਨ। ਪੰਜਾਬ ਵਿੱਚ ਆਪ ਦੀ ਸਰਕਾਰ ਬਣਦਿਆਂ ਹੀ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਚੱਲ ਰਹੇ ਨਸ਼ਾ ਤਸਕਰੀ ਦੇ ਕੇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦਾ ਪੁਨਰਗਠਨ ਕੀਤਾ ਸੀ।