ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਪਹਿਲਾ ਦਿਨ ਹੈ। ਇਸ ਸੈਸ਼ਨ ਦੌਰਾਨ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ ਹੈ। ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਨੂੰ ਲੈਕੇ ਵਿਰੋਧੀ ਪਾਰਟੀਆਂ ਲਗਾਤਾਰ ਸਰਕਾਰ ਨੂੰ ਘੇਰ ਰਹੀਆਂ ਹਨ। ਇਸਦੇ ਚੱਲਦੇ ਹੀ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਵਿਰੋਧੀਆਂ ਪਾਰਟੀਆਂ ਵੱਲੋਂ ਸਰਕਾਰ ਤੋਂ ਇਸ ਮੁੱਦੇ ’ਤੇ ਵਿਧਾਨਸਭਾ ਵਿੱਚ ਬਹਿਸ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਪੰਜਾਬ ਕਾਂਗਰਸ ਵੱਲੋਂ ਇਸ ਮੁੱਦੇ ਉੱਪਰ ਨਿਸ਼ਾਨੇ ਤੇ ਲਿਆ ਹੈ।
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਹਿ ਰਹੇ ਹਨ ਕਿ ਮੇਰੀ ਜਾਨ ਨੂੰ ਖਤਰਾ ਹੈ ਤਾਂ ਪੰਜਾਬ ’ਚ ਹੋਰ ਕੌਣ ਸੁਰੱਖਿਅਤ ਰਹੇਗਾ। ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਬਹਿਸ ਹੋਣੀ ਚਾਹੀਦੀ ਹੈ। ਪ੍ਰਤਾਪ ਬਾਜਵਾ ਵੱਲੋਂ ਚੁੱਕੀ ਗਈ ਇਸ ਮੰਗ ਉੱਤੇ ਵਿਧਾਨਸਭਾ ਸਪੀਕਰ ਕੁਲਤਾਰ ਸੰਧਵਾ ਵੱਲੋਂ ਇਸਦਾ ਜਵਾਬ ਦਿੱਤਾ ਗਿਆ ਹੈ। ਸੰਧਵਾ ਨੇ ਕਿਹਾ ਕਿ ਇਸ ਨੂੰ ਲੈਕੇ ਉਨ੍ਹਾਂ ਕੋਲ ਕਾਫੀ ਤਜ਼ਰਬਾ ਹੈ। ਮੁੱਖ ਮੰਤਰੀ ਭਗਵੰਤ ਮਾਨ ਇਸ ਸਬੰਧੀ ਭਲਕੇ ਬਿਆਨ ਦੇਣਗੇ। ਇਸ ਤੇ ਪ੍ਰਤਾਪ ਬਾਜਵਾ ਵੱਲੋਂ ਪ੍ਰਤੀਕਰਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ਾਮ ਨੂੰ ਗੋਲੀ ਮਾਰ ਦੇਵੇ ਤਾਂ ਸਾਰਾ ਤਜ਼ਰਬਾ ਖ਼ਤਮ ਹੋ ਜਾਵੇਗਾ।