ਪੰਜਾਬ

punjab

ETV Bharat / city

ਰੱਖਿਆ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਚੌਟਾਲਾ ਨੇ ਕਿਹਾ- ਜਲਦ ਕਿਸਾਨਾਂ ਦੇ ਮੁੱਦੇ ਹੋਣਗੇ ਹੱਲ - ਕਿਸਾਨ ਅੰਦੋਲਨ ਸਿੰਘੂ ਬਾਰਡਰ ਖੇਤੀ ਕਾਨੂੰਨ

ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲ 17ਵੇਂ ਦਿਨ ਵਿੱਚ ਪੁੱਜ ਗਿਆ ਹੈ। ਇਸੇ ਦਰਮਿਆਨ ਹੁਣ ਹਰਿਆਣਾ ਦੇ ਉਪ-ਮੁੱਖ ਮੰਤਰੀ ਦੁਸ਼ਅੰਤ ਚੌਟਾਲਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਹੈ।

ਖੇਤੀ ਕਾਨੂੰਨਾਂ ਨੂੰ ਲੈ ਕੇ ਦੁਸ਼ਿਅੰਤ ਚੌਟਾਲਾ ਨੇ ਰੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ
ਖੇਤੀ ਕਾਨੂੰਨਾਂ ਨੂੰ ਲੈ ਕੇ ਦੁਸ਼ਿਅੰਤ ਚੌਟਾਲਾ ਨੇ ਰੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ

By

Published : Dec 12, 2020, 4:02 PM IST

Updated : Dec 12, 2020, 8:11 PM IST

ਨਵੀਂ ਦਿੱਲੀ/ਚੰਡੀਗੜ੍ਹ: ਹਰਿਆਣਾ ਦੇ ਉਪ ਮੁੱਖ-ਮੰਤਰੀ ਦੁਸ਼ਅੰਤ ਚੌਟਾਲਾ ਨੇ ਨਵੀਂ ਦਿੱਲੀ ਵਿੱਚ ਰੱਖਿਆ ਮੰਤਰੀ ਨਾਲ ਮੁਲਾਕਾਤ ਕੀਤੀ। ਸੂਤਰਾਂ ਦੇ ਹਵਾਲੇ ਨਾਲ ਖ਼ਬਰ ਹੈ ਕਿ ਦੁਸ਼ਅੰਤ ਚੌਟਾਲਾ ਨੇ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਹੈ।

ਖ਼ਬਰ ਇਹ ਵੀ ਹੈ ਕਿ ਦੁਸ਼ਿਅੰਤ ਚੌਟਾਲਾ ਨੇ ਮੁੱਦਿਆਂ ਨੂੰ ਲੈ ਕੇ ਕਈ ਹੋਰ ਕੇਂਦਰੀ ਮੰਤਰੀਆਂ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਮਨੋਹਰ ਲਾਲ ਵੀ ਦਿੱਲੀ ਵਿੱਚ ਕਈ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰ ਚੁੱਕੇ ਹਨ।

ਵੇਖੋ ਵੀਡੀਓ।

ਗੱਲਬਾਤ ਤੋਂ ਬਾਅਦ ਦੁਸ਼ਿਅੰਤ ਚੌਟਾਲਾ ਨੇ ਕਿਹਾ ਕਿ ਜਲਦ ਹੀ ਕਿਸਾਨਾਂ ਅਤੇ ਸਰਕਾਰ ਦਰਮਿਆਨ 7ਵੇਂ ਦੌਰ ਦੀ ਮੀਟਿੰਗ ਹੋਵੇਗੀ। ਡਿਪਟੀ ਸੀਐੱਮ ਨੇ ਕਿਹਾ ਕਿ ਐੱਮਐੱਸਪੀ ਨੂੰ ਲੈ ਕੇ ਮੇਰੀ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਹੋਈ ਹੈ।

ਚੌਟਾਲਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿਸਾਨ ਦਾ ਮਸਲਾ ਜਲਦ ਸੁਲਝ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮੈਨੂੰ ਉਮੀਦ ਹੈ, ਜਿਸ ਤਰ੍ਹਾਂ ਕੇਂਦਰ ਨਾਲ ਗੱਲਬਾਤ ਕਰ ਰਿਹਾ ਹਾਂ ਅਤੇ ਕਿਸਾਨ ਸੰਗਠਨਾਂ ਦੀ ਜੋ ਮੰਗ ਹੈ, ਇਸ ਨੂੰ ਲੈ ਕੇ 24 ਪੰਨਿਆਂ ਦਾ ਸਰਕਾਰ ਨੇ ਪ੍ਰਸਤਾਵ ਦਿੱਤਾ ਸੀ, ਉਸ ਉੱਤੇ ਜਵਾਬ ਆਵੇਗਾ। ਦਿੱਲੀ-ਹਰਿਆਣਾ ਬਾਰਡਰ ਉੱਤੇ ਜੋ ਸਥਿਤੀ ਹੈ ਉਹ ਵੀ ਆਮ ਹੋਵੇਗੀ। ਕਿਸਾਨਾਂ ਦੀਆਂ ਮੰਗਾਂ ਉੱਤੇ ਵੀ ਆਮ ਸਹਿਮਤੀ ਬਣੇਗੀ। ਚੌਟਾਲਾ ਨੇ ਕਿਹਾ ਕਿ ਅਸੀਂ ਪਹਿਲਾਂ ਵੀ ਕਿਹਾ ਹੈ ਕਿ ਹਰਿਆਣਾ ਵਿੱਚ ਅਸੀਂ 6 ਫ਼ਸਲਾਂ ਉੱਤੇ ਐੱਮ.ਐੱਸ.ਪੀ ਨਿਸ਼ਚਿਤ ਕੀਤੀ ਹੈ।

ਕਈ ਸੂਬਿਆਂ ਵਿੱਚ ਤਾਂ 2 ਫ਼ੀਸਦ ਵੀ ਐੱਮ.ਐੱਸ.ਪੀ. ਨਹੀਂ ਹੈ। ਦੁਸ਼ਿਅੰਤ ਚੌਟਾਲਾ ਨੇ ਕਿਹਾ ਕਿ 48 ਘੰਟਿਆਂ ਵਿੱਚ ਰੱਲ ਕੱਢਣ ਦੀ ਸੰਭਾਵਨਾ ਹੈ। ਰਸਤਾ ਗੱਲਬਾਤ ਨਾਲ ਹੀ ਨਿਕਲੇਗਾ ਅਤੇ ਪੂਰੀ ਦੁਨੀਆਂ ਉਮੀਦ ਉੱਤੇ ਕਾਇਮ ਹੈ।

ਦੱਸ ਦਈਏ ਕਿ ਦੁਸ਼ਿਅੰਤ ਚੌਟਾਨਾ ਨੇ ਸਭ ਤੋਂ ਪਹਿਲਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਸੀ। ਉਸ ਤੋਂ ਬਾਅਦ ਡਿਪਟੀ ਸੀਐੱਮ ਨੇ ਕੇਂਦਰੀ ਮੰਤਰੀ ਪੀਊਸ਼ ਗੋਇਲ ਨਾਲ ਵੀ ਮੁਲਾਕਾਤ ਕੀਤੀ। ਇਸ ਤੋਂ ਬਿਆਦ ਉਨ੍ਹਾਂ ਨੇ ਕੇਂਦਰੀ ਨਰਿੰਦਰ ਤੋਮਰ ਨਾਲ ਵੀ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਗੱਲਬਾਤ ਕੀਤੀ।

Last Updated : Dec 12, 2020, 8:11 PM IST

ABOUT THE AUTHOR

...view details