ਚੰਡੀਗੜ੍ਹ : ਪੰਜ ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਨੇ ਵੱਡਾ ਫੈਸਲਾ ਲਿਆ ਹੈ। ਕਮਿਸ਼ਨ ਨੇ ਪੈਦਲ ਯਾਤਰਾਵਾਂ, ਸਾਈਕਲ ਰੈਲੀਆਂ ਅਤੇ ਨੁੱਕੜ ਮੀਟਿੰਗਾਂ 'ਤੇ ਪਾਬੰਦੀ 15 ਜਨਵਰੀ ਤੋਂ 22 ਜਨਵਰੀ ਤੱਕ ਵਧਾ ਦਿੱਤੀ ਹੈ।
ਹਾਲਾਂਕਿ, ਭਾਰਤ ਦੇ ਚੋਣ ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਨੂੰ ਵੱਧ ਤੋਂ ਵੱਧ 300 ਵਿਅਕਤੀਆਂ ਜਾਂ ਹਾਲ ਦੀ ਸਮਰੱਥਾ ਦੇ 50 ਪ੍ਰਤੀਸ਼ਤ ਨਾਲ ਮੀਟਿੰਗਾਂ ਕਰਨ ਦੀ ਇਜਾਜ਼ਤ ਵੀ ਦਿੱਤੀ ਹੈ।
ਜਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ 8 ਜਨਵਰੀ ਨੂੰ ਚੋਣ ਤਰੀਕਾਂ ਦਾ ਐਲਾਨ ਕਰਦੇ ਹੋਏ 15 ਜਨਵਰੀ ਤੱਕ ਰੈਲੀਆਂ ਕਰਨ 'ਤੇ ਪਾਬੰਦੀ ਲਗਾ ਦਿੱਤੀ ਸੀ। ਅੱਜ ਸਥਿਤੀ ਦਾ ਜਾਇਜ਼ਾ ਲੈਣ ਮਗਰੋਂ ਉਨ੍ਹਾਂ ਰੈਲੀਆਂ ’ਤੇ ਪਾਬੰਦੀ ਇੱਕ ਹਫ਼ਤੇ ਲਈ ਵਧਾ ਦਿੱਤੀ ਹੈ।