ਚੰਡੀਗੜ੍ਹ: ਪੰਜਾਬ ਵਿਚਲੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸੀ ਪਾਰਾ ਪੂਰੀ ਤਰ੍ਹਾਂ ਗਰਮਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਪਹਿਲਾਂ 14 ਫਰਵਰੀ ਨੂੰ ਪੰਜਾਬ 'ਚ ਵੋਟਾਂ ਦੀ ਤਰੀਕ ਤੈਅ ਕੀਤੀ ਗਈ ਸੀ। ਇਸ ਦੇ ਨਾਲ ਹੀ ਪੰਜਾਬ ਦੀਆਂ ਸਿਆਸੀ ਪਾਰਟੀਆਂ ਵਲੋਂ ਗੁਰੂ ਰਵਿਦਾਸ ਜੈਯੰਤੀ ਨੂੰ ਮੁੱਖ ਰੱਖਦਿਆਂ ਚੋਣਾਂ ਦੀ ਤਰੀਕ ਅੱਗੇ ਕਰਨ ਦੀ ਮੰਗ ਕੀਤੀ ਗਈ ਸੀ।
ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਪੰਜਾਬ ਦੀ ਚੋਣ ਤਰੀਕ ਵਿੱਚ ਬਦਲਾਅ ਦੀ ਮੰਗ ਕੀਤੀ ਜਾ ਰਹੀ ਸੀ ਜਿਸ ਤੋਂ ਬਾਅਦ ਭਾਰਤੀ ਚੋਣ ਕਮਿਸ਼ਨ ਦੇ ਵੱਲੋਂ ਇਹ ਫੈਸਲਾ ਗਿਆ ਹੈ।
ਪੰਜਾਬ ਚੋਣਾਂ ਦਾ ਨਵਾਂ ਸ਼ਡਿਊਲ ਜਾਰੀ
ਚੋਣ ਤਰੀਕ ਵਿੱਚ ਬਦਲਾਅ ਤੋਂ ਬਾਅਦ ਚੋਣ ਕਮਿਸ਼ਨ ਨੇ ਨਵਾਂ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਨਾਮਜਦਗੀਆਂ ਦਾਖਲ ਕਰਨ ਦੀ ਮਿਤੀ 25 ਜਨਵਰੀ ਤੈਅ ਕੀਤੀ ਗਈ ਹੈ। ਇਸਦੇ ਨਾਲ ਹੀ ਨਾਮਜਦੀਆਂ ਦੀ ਆਖਰੀ ਤਰੀਕ 1 ਫਰਵਰੀ ਹੋਵੇਗੀ। ਨਾਮਜਦੀਆਂ ਵਾਪਸ ਲੈਣ ਦੀ ਤਰੀਕ 4 ਫਰਵਰੀ ਨਿਯਮਿਤ ਕੀਤੀ ਗਈ ਹੈ। ਚੋਣਾਂ ਦੇ ਨਤੀਜੇ 10 ਮਾਰਚ ਨੂੰ ਹੀ ਆਉਣਗੇ।
ਚੋਣ ਕਮਿਸ਼ਨ ਵੱਲੋੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ, ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਦੇ ਪੱਤਰ 'ਤੇ ਚਰਚਾ ਕੀਤੀ ਜਾ ਰਹੀ ਸੀ ਕਿਉਂਕਿ 16 ਫਰਵਰੀ ਨੂੰ ਗੁਰੂ ਰਵਿਦਾਸ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੂਬੇ ਦੇ ਐਸਸੀ ਭਾਈਚਾਰੇ ਦੇ ਬਹੁਤ ਸਾਰੇ ਲੋਕਾਂ ਦੇ ਵਾਰਾਣਸੀ ਆਉਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਸਭ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਗਿਆ ਸੀ, ਜਿਸ 'ਚ ਉਨ੍ਹਾਂ ਮੰਗ ਕੀਤੀ ਸੀ ਕਿ ਗੁਰੂ ਰਵਿਦਾਸ ਜੈਯੰਤੀ ਨੂੰ ਮੁੱਖ ਰੱਖਦਿਆਂ ਚੋਣਾਂ ਦੀ ਤਰੀਕ ਅੱਗੇ ਕੀਤੀ ਜਾਵੇ।
ਇਹ ਵੀ ਪੜ੍ਹੋ :ਭਾਜਪਾ ਵਲੋਂ ਚੋਣ ਕਮਿਸ਼ਨ ਨੂੰ ਪੱਤਰ, ਚੋਣਾਂ ਦੀ ਤਰੀਕ ਬਦਲਣ ਦੀ ਕੀਤੀ ਮੰਗ
ਇਸ ਤੋਂ ਬਾਅਦ ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਗਿਆ ਸੀ, ਜਿਸ 'ਚ ਉਨ੍ਹਾਂ ਵੀ ਚੋਣਾਂ ਦੀਆਂ ਤਰੀਕਾਂ ਅੱਗੇ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਦਾ ਕਹਿਣਾ ਕਿ ਗੁਰੂ ਰਵੀਦਾਸ ਜਯੰਤੀ ਪੰਜਾਬ ਦੇ ਜਿਆਦਾਤਰ ਦਲਿਤ ਭਾਈਚਾਰੇ ਦੇ ਲੋਕ ਵਾਰਾਨਸੀ ਸਮਾਗਮ 'ਚ ਹਾਜ਼ਰ ਹੋਣ ਲਈ ਜਾਂਦੇ ਹਨ। ਜਿਸ ਕਾਰਨ ਉਹ ਵੋਟ ਦੇ ਅਧਿਕਾਰ ਤੋਂ ਵਾਂਝੇ ਰਹਿ ਸਕਦੇ ਹਨ।
ਇਸ ਦੇ ਨਾਲ ਪੰਜਾਬ 'ਆਪ' ਦੇ ਪ੍ਰਧਾਨ ਭਗਵੰਤ ਮਾਨ ਵਲੋਂ ਵੀ ਚੋਣ ਕਮਿਸ਼ਨ ਤੋਂ ਮੰਗ ਕੀਤੀ ਗਈ ਕਿ ਗੁਰੂ ਰਵੀਦਾਸ ਜੀ ਦੇ ਜਨਮਦਿਹਾੜੇ ਨੂੰ ਮੁੱਖ ਰੱਖਦਿਆਂ ਪੰਜਾਬ ਚੋਣਾਂ ਦੀਆਂ ਤਰੀਕਾਂ 'ਚ ਬਦਲਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 16 ਫਰਵਰੀ ਨੂੰ ਸ੍ਰੀ ਗੁਰੂ ਰਵੀਦਾਸ ਜੀ ਦੀ ਜਯੰਤੀ ਹੈ। ਜਿਨ੍ਹਾਂ ਨੂੰ ਮਨਾਉਣ ਲਈ ਸੰਗਤਾਂ ਵਾਰਾਨਸੀ ਜਾਂਦੇ ਹਨ ਅਤੇ ਗੁਰੂਪੂਰਬ ਦੇ ਲਈ ਤਿਆਰੀਆਂ ਪਹਿਲਾਂ ਹੀ ਕੀਤੀਆਂ ਜਾਂਦੀਆਂ ਹਨ। ਗੁਰੂ ਰਵੀਦਾਸ ਜਯੰਤੀ ਪੰਜਾਬ ਦੇ ਜਿਆਦਾਤਰ ਦਲਿਤ ਭਾਈਚਾਰੇ ਦੇ ਲੋਕ ਵਾਰਾਨਸੀ ਸਮਾਗਮ 'ਚ ਹਾਜ਼ਰ ਹੋਣ ਲਈ ਜਾਂਦੇ ਹਨ। ਜਿਸ ਕਾਰਨ ਉਹ ਵੋਟ ਦੇ ਅਧਿਕਾਰ ਤੋਂ ਵਾਂਝੇ ਰਹਿ ਸਕਦੇ ਹਨ।