ਚੰਡੀਗੜ੍ਹ:ਟੈਂਡਰ ਘੁਟਾਲੇ ਮਾਮਲੇ (Tender scam case) 'ਚ ਸਾਬਕਾ ਮੰਤਰੀ ਭਾਰਤ ਭੂਸ਼ਣ (Bharat Bhushan Ashu) ਦੀਆਂ ਮੁਸ਼ਕਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਵਿਜੀਲੈਂਸ ਬਿਉਰੋ ਨੇ 200 ਕਰੋੜ ਦੇ ਟੈਂਡਰ ਘੁਟਾਲੇ ਨੂੰ ਲੈ ਕੇ ਭਾਰਤ ਭੂਸ਼ਣ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਹੁਣ ਈਡੀ ਦੀ ਐਂਟਰੀ ਹੋ ਚੁੱਕੀ ਹੈ। ਖ਼ਬਰ ਹੈ ਕਿ ਇਸ ਮਾਮਲੇ ਵਿੱਚ ED ਵੱਲੋਂ ਪੰਜਾਬ ਵਿਜ਼ੀਲੈਂਸ (Punjab Vigilance) ਤੋਂ ਕੁੱਝ ਦਸਤਾਵੇਜ ਮੰਗੇ ਗਏ ਹਨ।
ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਟੈਂਡਰ ਘੁਟਾਲੇ ਨੂੰ ਲੈ ਕੇ 22 ਅਗਸਤ ਸ਼ਾਮ ਨੂੰ ਲੁਧਿਆਣਾ ਦੇ ਇਕ ਸੈਲੂਨ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਭਾਰਤ ਭੂਸ਼ਣ ਆਸ਼ੂ ਦੀ ਵਿਜੀਲੈਂਸ ਵੱਲੋਂ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਰਿਮਾਂਡ 'ਤੇ ਲੈਂਦਿਆ ਪੁੱਛਗਿੱਛ ਕੀਤੀ ਜਾ ਰਹੀ ਸੀ।