ਚੰਡੀਗੜ੍ਹ/ਮੁਹਾਲੀ:ਅਕਸਰ ਹੀ ਦੇਖਿਆ ਜਾਂਦਾ ਹੈ ਕਿ ਸਕੂਲਾਂ ਦੇ ਅਧਿਆਪਕ ਛੁੱਟੀਆਂ ਲੈਕੇ ਵਿਦੇਸ਼ ਘੁੰਮਣ ਚੱਲ ਜਾਂਦੇ ਹਨ ਪਰ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕ ਹੁਣ ਸਕੂਲ ਛੱਡ ਕੇ ਵਿਦੇਸ਼ ਘੁੰਮਣ ਦਾ ਆਨੰਦ ਨਹੀਂ ਮਾਣ ਸਕਣਗੇ। ਹੁਣ ਉਨ੍ਹਾਂ ਨੂੰ ਸਕੂਲ ਵਿਚ ਰਹਿ ਕੇ ਹੀ ਬੱਚਿਆਂ ਨੂੰ ਪੜ੍ਹਾਉਣਾ ਪਵੇਗਾ। ਜਿਸ ਸਬੰਧੀ ਸਰਕਾਰ ਵਲੋਂ ਸਖ਼ਤੀ ਸ਼ੁਰੂ ਕਰ ਦਿੱਤੀ ਗਈ ਹੈ।
ਛੁੱਟੀਆਂ 'ਚ ਹੀ ਵਿਦੇਸ਼ ਯਾਤਰਾ: ਦੱਸਿਆ ਜਾ ਰਿਹਾ ਹੈ ਕਿ ਹੁਣ ਸਰਕਾਰੀ ਸਕੂਲਾਂ 'ਚ ਛੁੱਟੀਆਂ ਹੋਣ 'ਤੇ ਹੀ ਅਧਿਆਪਕ ਗਰਮੀਆਂ ਜਾਂ ਸਰਦੀਆਂ 'ਚ ਵਿਦੇਸ਼ ਛੁੱਟੀ ਲਈ ਅਪਲਾਈ ਕਰ ਸਕਦੇ ਹਨ।
ਸਿੱਖਿਆ ਵਿਭਾਗ ਦਾ ਫੈਸਲਾ: ਸਿੱਖਿਆ ਵਿਭਾਗ ਨੇ ਇਹ ਫੈਸਲਾ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਮੱਦੇਨਜ਼ਰ ਲਿਆ ਹੈ। ਇਹ ਕਦਮ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਚੁੱਕਿਆ ਗਿਆ ਹੈ।
ਇਹ ਵੀ ਪੜ੍ਹੋ:ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਵੱਡੀ ਰਾਹਤ, ਮਿਲੀ ਜ਼ਮਾਨਤ
ਵਿਦਿਆਰਥੀ ਦੀ ਪੜ੍ਹਾਈ ਦੇ ਚੱਲਦਿਆਂ ਫੈਸਲਾ: ਸਰਕਾਰ ਦਾ ਮੰਨਣਾ ਹੈ ਕਿ ਜੇਕਰ ਅਧਿਆਪਕ ਪੜ੍ਹਾਈ ਦੇ ਦਿਨਾਂ ਵਿੱਚ ਇੰਨੀ ਲੰਬੀ ਛੁੱਟੀ ਲੈ ਲੈਣ ਤਾਂ ਬੱਚੇ ਚੰਗੀ ਤਰ੍ਹਾਂ ਪੜ੍ਹਾਈ ਕਿਵੇਂ ਕਰ ਸਕਣਗੇ। ਅਧਿਆਪਕਾਂ ਦੀ ਅਣਹੋਂਦ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋਵੇਗੀ।
ਸਕੂਲਾਂ ਨੂੰ ਭੇਜਿਆ ਪੱਤਰ: ਇਹ ਹੁਕਮ ਸਿੱਖਿਆ ਵਿਭਾਗ ਵੱਲੋਂ ਸਮੂਹ ਸਰਕਾਰੀ ਅਧਿਆਪਕਾਂ ਲਈ ਜਾਰੀ ਕੀਤਾ ਗਿਆ ਹੈ। ਸਿੱਖਿਆ ਵਿਭਾਗ ਦੇ ਇਹ ਪੱਤਰ ਲੁਧਿਆਣਾ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਭੇਜ ਦਿੱਤੇ ਗਏ ਹਨ।
ਵਿਦਿਆਰਥੀਆਂ ਦੇ ਮਾਪੇ ਖੁਸ਼: ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਵਿਦਿਆਰਥੀਆਂ ਦੇ ਮਾਪੇ ਖੁਸ਼ ਹਨ। ਉਨ੍ਹਾਂ ਸਰਕਾਰ ਦੇ ਇਸ ਹੁਕਮ ਦੀ ਸ਼ਲਾਘਾ ਕੀਤੀ ਹੈ। ਇਸ ਦੇ ਨਾਲ ਹੀ ਕੁਝ ਅਧਿਆਪਕ ਇਸ ਫੈਸਲੇ ਤੋਂ ਨਾਖੁਸ਼ ਵੀ ਹਨ।
ਛੁੱਟੀਆਂ ਤੋਂ ਬਾਅਦ ਨਹੀਂ ਮਿਲੇਗੀ ਪ੍ਰਵਾਨਗੀ: ਵਿਦਿਆਰਥੀਆਂ ਦੀ ਪੜ੍ਹਾਈ ਦੇ ਮੱਦੇਨਜ਼ਰ ਜੇਕਰ ਕੋਈ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਵਿਦੇਸ਼ ਜਾਣ ਲਈ ਵਿਭਾਗ ਤੋਂ ਛੁੱਟੀ ਮੰਗਦਾ ਹੈ ਤਾਂ ਉਸ ਨੂੰ ਛੁੱਟੀ ਨਹੀਂ ਮਿਲੇਗੀ।
ਇਹ ਵੀ ਪੜ੍ਹੋ:ਹੁਣ ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਨੂੰ ਗੈਂਗਸਟਰਾਂ ਵੱਲੋਂ ਧਮਕੀ