ਚੰਡੀਗੜ੍ਹ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ (Education Minister of Punjab) ਹਰਜੋਤ ਸਿੰਘ ਬੈਂਸ ਨੇ ਸ਼ੈਸ਼ਨ 2021-22 ਤਹਿਤ ਸਵੱਛ ਵਿਦਿਆਲਾ ਪੁਰਸਕਾਰਾਂ (Swachh Vidyala Award) ਦੀਆਂ ਵੱਖ-ਵੱਖ ਕੈਟੇਗਰੀਆਂ ਵਿੱਚ ਅੱਵਲ ਰਹਿਣ ਵਾਲੇ ਸਕੂਲਾਂ ਨੂੰ ਅੱਜ ਇਥੇ ਮੁੱਖ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਇਨਾਮ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ।
ਇਨਾਮ ਜੇਤੂ ਸਕੂਲ ਦੇ ਮੁਖੀਆਂ ਅਤੇ ਅਧਿਆਪਕਾਂ ਨੂੰ ਵਧਾਈ (Congratulations to the heads and teachers) ਦਿੰਦਿਆਂ ਸਕੂਲ ਸਿੱਖਿਆ (Education Minister) ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਕੂਲ ਮੁਖੀਆਂ ਅਤੇ ਉਨ੍ਹਾਂ ਦੀ ਟੀਮ ਵਲੋਂ ਕੀਤੇ ਜਾ ਰਹੇ ਇਸ ਉਸਾਰੂ ਕੰਮ ਨਾਲ ਪੰਜਾਬ ਸੂਬੇ ਦਾ ਨਾਂਅ ਰੋਸ਼ਨ ਹੋਇਆ ਹੈ । ਉਨ੍ਹਾਂ ਜੇਤੂ ਸਕੂਲ ਦੇ ਮੁਖੀਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਜਿਵੇਂ ਉਨ੍ਹਾਂ ਨੇ ਆਪਣੇ ਸਕੂਲਾਂ ਨੂੰ ਬਿਹਤਰ ਬਣਾਇਆ ਹੈ (Schools have been made better) ਉਵੇਂ ਹੀ ਆਪਣੇ ਨਾਲ ਦੇ ਸਕੂਲ਼ਾਂ ਨੂੰ ਵੀ ਬਿਹਤਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਤਾਂ ਜ਼ੋ ਅਗਲੇ ਸਾਲ ਸਾਡੇ ਹੋਰ ਜ਼ਿਆਦਾ ਸਕੂਲ ਇਹ ਸਨਮਾਨ ਹਾਸਲ ਕਰ ਸਕਣ।
ਦੱਸ ਦਈਏ ਕਿ ਭਾਰਤ ਸਰਕਾਰ ਵੱਲੋਂ ਚਲਾਈ ਗਈ ਸਵੱਛ ਭਾਰਤ ਮੁਹਿੰਮ ਦੇ ਅਧੀਨ ਵੱਖ ਵੱਖ ਕੈਟਾਗਰੀਆਂ ਦੇ ਸਕੂਲ ਦੀ ਚੋਣ ਕੀਤੀ ਗਈ ਸੀ। ਚੁਣੇ ਗਏ ਸਕੂਲਾਂ ਵਿੱਚ ਸਰਕਾਰੀ ਅਤੇ ਨਿੱਜੀ ਸਕੂਲ ਸ਼ਾਮਲ ਸਨ। ਇਸ ਵਾਰ ਚੁਣੇ ਗਏ ਪੇਂਡੂ ਖੇਤਰਾਂ ਦੇ ਐਲੀਮੈਂਟਰੀ ਸਕੂਲਾਂ ਦੀ ਓਵਰਆਲ ਕੈਟੇਗਰੀ ਵਿੱਚ ਸਰਕਾਰੀ ਮਿਡਲ ਸਕੂਲ ਕਿੰਗਰਾ (Government Middle School Kingara) (ਫਰੀਦਕੋਟ), ਸਰਕਾਰੀ ਪ੍ਰਾਇਮਰੀ ਸਕੂਲ ਇੰਦਰਪੁਰਾ (ਪਟਿਆਲਾ), ਸਰਕਾਰੀ ਪ੍ਰਾਇਮਰੀ ਸਕੂਲ ਸੁਹਾਲੀ (ਐੱਸ.ਏ.ਐੱਸ. ਨਗਰ), ਸਰਕਾਰੀ ਪ੍ਰਾਇਮਰੀ ਸਕੂਲ ਫਤਿਹਪੁਰ (ਐੱਸ.ਏ.ਐੱਸ. ਨਗਰ), ਸਰਕਾਰੀ ਪ੍ਰਾਇਮਰੀ ਸਕੂਲ ਮੁਕੰਦਪੁਰ (ਸ.ਭ.ਸ. ਨਗਰ) ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕਟਾਰੀਆਂ (ਸ.ਭ.ਸ. ਨਗਰ) ਸ਼ਾਮਿਲ ਸਨ।