ਪੰਜਾਬ

punjab

ETV Bharat / city

ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਸਬੰਧੀ ਸਿੱਖਿਆ ਮੰਤਰੀ ਵੱਲੋਂ ਅਹਿਮ ਐਲਾਨ - ਪ੍ਰਾਜੈਕਟ ਦਾ ਪੋਸਟਰ

ਸ੍ਰੀ ਗੁਰੂ ਗੋਬਿੰਦ ਸਿੰਘ ਜੀ (Guru Gobind Singh Ji) ਦੇ ਸਰਬੰਸ ਦੀ ਲਾਸਾਨੀ ਕੁਰਬਾਨੀ ਬਾਰੇ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ ਅਹਿਮ ਐਲਾਨ ਕਰਦੇ ਹੋਏ ਪੰਜਾਬ ਦੇ ਸਿੱਖਿਆ ਤੇ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸੂਬੇ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸੈਸ਼ਨ(Special session dedicated to martyrdom) ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਇਸ ਮੌਕੇ ਪਰਗਟ ਸਿੰਘ ਨੇ ਇਸ ਸਬੰਧੀ ‘ਜੀਵਤ ਕਈ ਹਜ਼ਾਰ’ ਨਾਂ ਦੇ ਪ੍ਰਾਜੈਕਟ ਦਾ ਪੋਸਟਰ ਵੀ ਰਿਲੀਜ਼ ਕੀਤਾ।

ਸਿੱਖਿਆ ਮੰਤਰੀ ਨੇ 'ਜੀਵਤ ਕਈ ਹਜ਼ਾਰ' ਨਾਂ ਦੇ ਪ੍ਰਾਜੈਕਟ ਦਾ ਪੋਸਟਰ ਕੀਤਾ ਰਿਲੀਜ਼
ਸਿੱਖਿਆ ਮੰਤਰੀ ਨੇ 'ਜੀਵਤ ਕਈ ਹਜ਼ਾਰ' ਨਾਂ ਦੇ ਪ੍ਰਾਜੈਕਟ ਦਾ ਪੋਸਟਰ ਕੀਤਾ ਰਿਲੀਜ਼

By

Published : Dec 20, 2021, 8:40 PM IST

ਚੰਡੀਗੜ੍ਹ:ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਰਬੰਸ ਦੀ ਲਾਸਾਨੀ ਕੁਰਬਾਨੀ ਬਾਰੇ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ ਅਹਿਮ ਐਲਾਨ ਕਰਦੇ ਹੋਏ ਪੰਜਾਬ ਦੇ ਸਿੱਖਿਆ ਤੇ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸੂਬੇ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ (Martyrdom of four princes) ਨੂੰ ਸਮਰਪਿਤ ਵਿਸ਼ੇਸ਼ ਸੈਸ਼ਨ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਐਜੂਸੈਟ ਰਾਹੀਂ ਉੱਘੀ ਸਖਸ਼ੀਅਤ ਵੱਲੋਂ ਸ਼ਹੀਦੀ ਜੋੜ ਮੇਲ ਦੀ ਮਹਾਨਤਾ ਬਾਰੇ ਲੈਕਚਰ ਕਰਵਾਇਆ ਜਾਵੇਗਾ। ਜਿਸ ਨਾਲ ਸਿੱਧੇ ਤੌਰ ਉਤੇ ਪੰਜਾਬ ਦੇ ਵਿਦਿਆਰਥੀ ਜੁੜਨਗੇ।

ਸਿੱਖਿਆ ਆਦਰਿਆਂ 'ਚ ਕਰਵਾਏ ਜਾਣਗੇ ਵਿਸ਼ੇਸ਼ ਲੈਕਚਰ

ਪਰਗਟ ਸਿੰਘ ਨੇ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪੋਹ ਦੇ ਸਰਦ ਮਹੀਨੇ ਵਿਚਲੀਆਂ ਬਹੁਤ ਵੱਡੀਆਂ ਘਟਨਾਵਾਂ ਵਾਪਰੀਆਂ ਹਨ। ਜਿਸ ਕਰਕੇ ਸਾਡੀ ਨੌਜਵਾਨ ਪੀੜ੍ਹੀ ਨੂੰ ਇਸ ਬਾਰੇ ਜਾਣੂ ਕਰਵਾਉਣਾ ਸਾਡਾ ਇਖਲਾਕੀ ਫਰਜ਼ ਬਣਦਾ ਹੈ ਤਾਂ ਜੋ ਆਉਣ ਵਾਲੀ ਪੀੜ੍ਹੀ ਸਾਡੇ ਇਤਿਹਾਸ ਦੀਆਂ ਮਹਾਨ ਕਦਰਾਂ ਕੀਮਤਾਂ ਅਤੇ ਸਿਧਾਂਤਾਂ ਤੋਂ ਜਾਣੂੰ ਹੋ ਕੇ ਸੇਧ ਲੈ ਸਕੇ।

ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਜਾਣੂ ਕਰਵਾਉਣਾ

ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ (Sri Chamkaur Sahib) ਵਿਖੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮਾਤਾ ਗੁਜਰੀ ਜੀ, ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਦੀ ਉਦਾਹਰਣ ਦੁਨੀਆਂ ਵਿੱਚ ਕਿਤੇ ਨਹੀਂ ਮਿਲਦੀ। ਇਹ ਘਟਨਾਵਾਂ ਸਾਨੂੰ ਹੱਕ-ਸੱਚ ਲਈ ਜੂਝਣ ਦੀ ਪ੍ਰੇਰਨਾ ਦਿੰਦੀ ਹੈ।

‘ਜੀਵਤ ਕਈ ਹਜ਼ਾਰ’ ਨਾਂ ਦੇ ਪ੍ਰਾਜੈਕਟ ਦਾ ਪੋਸਟਰ ਵੀ ਰਿਲੀਜ਼

ਪਰਗਟ ਸਿੰਘ ਨੇ ਕਿਹਾ ਕਿ ਇਸ ਸਬੰਧੀ ਸਾਰੇ ਵਿਦਿਅਕ ਅਦਾਰੇ ਆਪੋ-ਆਪਣੀਆਂ ਸੰਸਥਾਵਾਂ ਵਿੱਚ ਕਿਸੇ ਇਕ ਦਿਨ ਘੱਟੋ-ਘੱਟ ਇੱਕ ਘੰਟੇ ਦਾ ਪ੍ਰੋਗਰਾਮ ਕਰਕੇ ਬੱਚਿਆਂ ਨੂੰ ਉਨ੍ਹਾਂ ਦੀ ਜੀਵਨੀ ਤੋਂ ਜਾਣੂ ਕਰਵਾਉਣ।ਇਸ ਸੰਬੰਧੀ ਸਿੱਖਿਆ ਵਿਭਾਗ (Department of Education) ਵੱਲੋਂ ਸਾਰੇ ਸਕੂਲਾਂ ਨੂੰ ਬਾਕਾਇਦਾ ਪੱਤਰ ਜਾਰੀ ਕਰਕੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਸਮੁੱਚੇ ਪਰਿਵਾਰ ਖ਼ਾਸ ਕਰਕੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਬੱਚਿਆਂ ਨੂੰ ਜਾਣਕਾਰੀ ਦੇਣ ਲਈ ਆਖਿਆ ਗਿਆ ਅਤੇ 23 ਦਸੰਬਰ ਤੱਕ ਇਕ ਘੰਟੇ ਦਾ ਪ੍ਰੋਗਰਾਮ ਕਰਵਾਇਆ ਜਾਵੇ। ਇਹ ਪ੍ਰੋਗਰਾਮ ਭਾਸ਼ਣ ਮੁਕਾਬਲੇ, ਸ਼ਬਦ ਗਾਇਨ, ਕੁਇਜ਼ ਅਤੇ ਪੇਂਟਿੰਗ ਦੇ ਕਰਵਾਏ ਜਾਣ।ਪਰਗਟ ਸਿੰਘ ਨੇ ਇਸ ਸਬੰਧੀ ‘ਜੀਵਤ ਕਈ ਹਜ਼ਾਰ’ ਨਾਂ ਦੇ ਪ੍ਰਾਜੈਕਟ ਦਾ ਪੋਸਟਰ ਵੀ ਰਿਲੀਜ਼ ਕੀਤਾ।

ਇਹ ਵੀ ਪੜੋ:ਬੇਅਦਬੀਆਂ 'ਤੇ ਸਿਰਫ਼ ਸਿਆਸਤ ਕਰਦੀਆਂ ਨੇ ਸਰਕਾਰਾਂ: ਭਾਈ ਜਸਬੀਰ ਸਿੰਘ ਰੋਡੇ

ABOUT THE AUTHOR

...view details