ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਸੰਘਰਸ਼ ਨੂੰ ਲੈਕੇ ਕਿਸਾਨ ਕੇਂਦਰ ਖਿਲਾਫ਼ ਦਿੱਲੀ ਦੀ ਬਰੂਹਾਂ 'ਤੇ ਬੈਠੇ ਹੋਏ ਹਨ। ਉਨ੍ਹਾਂ ਦੀਆਂ ਮੰਗ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਇਸ ਦੇ ਨਾਲ ਹੀ ਕਿਸਾਨੀ ਸੰਘਰਸ਼ ਨੂੰ ਹਰ ਵਰਗ ਦਾ ਸਾਥ ਮਿਲ ਰਿਹਾ ਹੈ ਤੇ ਹਰ ਵਿਅਕਤੀ ਆਪਣੇ ਤਰੀਕੇ ਨਾਲ ਇਸ ਸੰਘਰਸ਼ 'ਚ ਯੋਗਦਾਨ ਪਾ ਰਿਹਾ ਹੈ। ਇਸ ਦੇ ਚੱਲਦਿਆਂ 80 ਸਾਲਾ ਬਜ਼ੁਰਗ ਲਾਭ ਸਿੰਘ ਚੰਡੀਗੜ੍ਹ ਦੇ ਮਟਕਾ ਚੌਂਕ 'ਚ 6 ਫਰਵਰੀ ਤੋਂ ਧਰਨਾ ਲਗਾ ਕੇ ਬੈਠੇ ਹੋਏ ਹਨ।
ਬਜ਼ੁਰਗ ਲਾਭ ਸਿੰਘ ਦਾ ਕਹਿਣਾ ਕਿ ਲੋਕ ਹੱਕਾਂ ਲਈ ਸਰਕਾਰ ਵਿਰੁੱਧ ਆਵਾਜ਼ ਚੁੱਕਣ ਲੱਗ ਪਏ ਹਨ। ਉਨ੍ਹਾਂ ਦਾ ਕਹਿਣਾ ਕਿ ਇਸ ਗੱਲ ਦੀ ਉਨ੍ਹਾਂ ਨੂੰ ਖੁਸ਼ੀ ਹੈ। ਉਨ੍ਹਾਂ ਦਾ ਕਹਿਣਾ ਕਿ ਉਹ ਕਿਸਾਨਾਂ ਦੇ ਨਾਲ ਖੜੇ ਹਨ ਅਤੇ ਇਸ ਗਰਮੀ 'ਚ ਵੀ ਉਨ੍ਹਾਂ ਦਾ ਧਰਨਾ ਮਟਕਾ ਚੌਂਕ 'ਤੇ ਜਾਰੀ ਰਹੇਗਾ। ਬਜ਼ੁਰਗ ਵਲੋਂ ਧਰਨੇ ਵਾਲੀ ਥਾਂ 'ਤੇ ਇੱਕ ਦੀਵਾ ਵੀ ਜਗਾਇਆ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਆਸ ਦਾ ਦੀਵਾ ਹੈ।