ਚੰਡੀਗੜ੍ਹ: ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਸੰਨੀ ਦਿਓਲ 'ਤੇ 'ਫੈਂਨਜ਼ ਆਫ਼ ਸੰਨੀ ਦਿਓਲ' ਨਾਂਅ ਦਾ ਫੇਸਬੁੱਕ ਪੇਜ਼ ਚਲਾਉਣ ਦੇ ਮਾਮਲੇ 'ਚ ਚੋਣ ਕਮਿਸ਼ਨ ਨੇ ਕਾਰਵਾਈ ਕੀਤੀ। ਇਸ ਦੇ ਮੱਦੇਨਜ਼ਰ ਨੋਡਲ ਅਫ਼ਸਰ, ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ, ਗੁਰਦਾਸਪੁਰ ਵੱਲੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਦੇ ਚੋਣ ਖਰਚ ਵਿੱਚ 1 ਲੱਖ 74 ਹਜ਼ਾਰ 6 ਸੌ 44 ਰੁਪਏ ਜੋੜਨ ਦੇ ਹੁਕਮ ਦਿੱਤੇ ਗਏ ਹਨ।
ਹੁਣ ਸੰਨੀ ਦਿਓਲ ਲਈ ਖੜ੍ਹੀ ਹੋਈ ਨਵੀਂ ਮੁਸੀਬਤ - ਲੋਕ ਸਭਾ ਉਮੀਦਵਾਰ
ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਵੱਲੋਂ ਚੋਣ ਪ੍ਰਚਾਰ ਲਈ ਫ਼ੇਸਬੁੱਕ 'ਤੇ ਬਿਨਾਂ ਪ੍ਰਵਾਨਗੀ ਲਏ 'ਫੈਂਨਜ਼ ਆਫ਼ ਸੰਨੀ ਦਿਓਲ' ਨਾਂਅ ਦਾ ਪੇਜ ਚਲਾਇਆ ਜਾ ਰਿਹਾ ਹੈ। ਇਸ ਮਾਮਲੇ 'ਚ ਚੋਣ ਕਮਿਸ਼ਨ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ।
ਫ਼ਾਇਲ ਫ਼ੋਟੋ
ਇਸ ਸਬੰਧੀ ਮੁੱਖ ਚੋਣ ਅਫ਼ਸਰ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਕਾਂਗਰਸ ਵੱਲੋਂ 6 ਮਈ, 2019 ਨੂੰ ਭਾਰਤੀ ਚੋਣ ਕਮਿਸ਼ਨ ਕੋਲ ਉਕਤ ਮਾਮਲੇ ਸਬੰਧੀ ਸ਼ਿਕਾਇਤ ਭੇਜੀ ਗਈ ਸੀ। ਇਸ `ਤੇ ਨੋਡਲ ਅਫ਼ਸਰ, ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ, ਗੁਰਦਾਸਪੁਰ ਰਾਹੀਂ ਜਾਂਚ ਕਰਵਾਈ ਗਈ ਤੇ ਜਾਂਚ ਦੌਰਾਨ ਫੈਂਨਜ ਆਫ਼ ਸੰਨੀ ਦਿਓਲ` ਦੇ ਐਡਮਿਨ ਅਤੇ ਭਾਜਪਾ ਉਮੀਦਵਾਰ ਨੂੰ ਇਸ ਸਬੰਧੀ ਨੋਟਿਸ ਭੇਜ ਕੇ ਸਪਸ਼ਟੀਕਰਨ ਮੰਗਿਆ ਸੀ।
ਉਨ੍ਹਾਂ ਦੱਸਿਆ ਕਿ ਸੰਨੀ ਦਿਓਲ ਨੂੰ ਨੋਟਿਸ ਭੇਜਿਆ ਗਿਆ ਪਰ ਮਿੱਥੇ ਸਮੇਂ ਤੱਕ ਐਡਮਿਨ ਅਤੇ ਭਾਜਪਾ ਉਮੀਦਵਾਰ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ।
Last Updated : May 15, 2019, 9:13 PM IST