ਚੰਡੀਗੜ੍ਹ: ਚੋਣ ਕਮਿਸ਼ਨ ਨੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਡਾ. ਅਮਰ ਸਿੰਘ ਨੂੰ ਚੋਣ ਪ੍ਰਚਾਰ ਦੌਰਾਨ ਗ਼ਲਤ ਸ਼ਬਦਾਵਲੀ ਦੀ ਵਰਤੋਂ ਕਰਨ ਲਈ ਚਿਤਾਵਨੀ ਦਿੱਤੀ ਹੈ।
ਚੋਣ ਕਮਿਸ਼ਨ ਨੇ ਡਾ. ਅਮਰ ਸਿੰਘ ਨੂੰ ਦਿੱਤੀ ਚਿਤਾਵਨੀ
ਸ੍ਰੀ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਕਾਂਗਰਸੀ ਉਮੀਦਵਾਰ ਡਾ.ਅਮਰ ਸਿੰਘ ਨੂੰ ਚੋਣ ਕਮਿਸ਼ਨ ਨੇ ਚਿਤਾਵਨੀ ਦਿੱਤੀ ਹੈ।
ਫ਼ਾਇਲ ਫ਼ੋਟੋ
ਇਸ ਸਬੰਧੀ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਵਲੋਂ ਉਨ੍ਹਾਂ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਚੋਣ ਪ੍ਰਚਾਰ ਦੌਰਾਨ ਅਮਰ ਸਿੰਘ ਨੇ ਕਿਹਾ ਸੀ ਕਿ ਨਕੋਦਰ ਕਾਂਡ 'ਚ 4 ਸਿੱਖ ਨੌਜਵਾਨ ਦਰਬਾਰਾ ਸਿੰਘ ਗੁਰੂ ਕਰਕੇ ਮੌਤ ਦੇ ਮੂੰਹ ਵਿੱਚ ਚਲੇ ਗਏ ਸਨ। ਇਸ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਡਾ. ਕਰੁਣਾ ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਮਾਹੌਲ ਬਿਲਕੁਲ ਠੀਕ ਹੈ ਤੇ ਚੋਣਾਂ ਤੋਂ ਅਗਲੇ ਦਿਨ ਡਿਊਟੀ ਦੇਣ ਵਾਲੇ ਸਾਰੇ ਮੁਲਾਜ਼ਮਾਂ ਨੂੰ 20 ਮਈ ਨੂੰ ਛੁੱਟੀ ਰਹੇਗੀ।