ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Election 2022) ਨੂੰ ਕੁਝ ਹੀ ਸਮਾਂ ਰਹਿ ਗਿਆ ਹੈ। ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਚੋਣ ਕਮਿਸ਼ਨ ਵੱਲੋਂ ਸੰਯੁਕਤ ਸਮਾਜ ਮੋਰਚੇ ਨੂੰ ਚੋਣ ਨਿਸ਼ਾਨ ਦੇ ਦਿੱਤਾ ਹੈ। ਦੱਸ ਦਈਏ ਕਿ ਚੋਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚੇ ਨੂੰ ਚੋਣ ਨਿਸ਼ਾਨ ਮੰਜਾ ਦਿੱਤਾ ਹੈ।
ਸੰਯੁਕਤ ਸਮਾਜ ਮੋਰਚੇ ਦਾ ਚੋਣ ਨਿਸ਼ਾਨ ਦੱਸ ਦਈਏ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਚੋਣ ਨਿਸ਼ਾਨ ’ਤੇ ਸੰਯੁਕਤ ਸਮਾਜ ਮੋਰਚੇ ਦੇ ਸਾਰੇ ਉਮੀਦਵਾਰ ਚੋਣ ਲੜ ਸਕਣਗੇ।
ਨਾਮਜ਼ਦਗੀ ਦੇ ਆਖਿਰੀ ਦਿਨ ਮਿਲੀ ਸੀ ਮਾਨਤਾ
ਦੱਸ ਦਈਏ ਕਿ ਕਿਸਾਨਾਂ ਨੂੰ ਪਹਿਲਾਂ ਆਪਣੇ ਮੋਰਚੇ ਨੂੰ ਰਜਿਸਟਰ ਕਰਵਾਉਣ ਲਈ ਕਾਫੀ ਜਦੋ ਜਹਿਦ ਕਰਨੀ ਪਈ। ਮਾਨਤਾ ਨਾ ਮਿਲਣ ਕਾਰਨ ਉਨ੍ਹਾਂ ਵੱਲੋਂ ਚੋਣ ਕਮਿਸ਼ਨ ਤੇ ਵੀ ਇਲਜ਼ਾਮ ਲਗਾਏ। ਪਾਰਟੀ ਨੇ 25 ਦਸੰਬਰ ਨੂੰ ਚੋਣ ਕਮਿਸ਼ਨ ਨੂੰ ਅਰਜ਼ੀ ਦਿੱਤੀ ਸੀ। ਉਨ੍ਹਾਂ ਦੀ ਅਰਜ਼ੀ 'ਤੇ ਕਮਿਸ਼ਨ ਵੱਲੋਂ ਇਤਰਾਜ਼ ਉਠਾਇਆ ਗਿਆ ਸੀ, ਜਿਸ ਦਾ ਜਵਾਬ ਮੋਰਚੇ ਵੱਲੋਂ ਸੱਤ ਜਨਵਰੀ ਨੂੰ ਦੇ ਦਿੱਤਾ ਗਿਆ ਸੀ ਪਰ ਉਸ ਤੋਂ ਬਾਅਦ ਵੀ ਮੋਰਚਾ ਦੇ ਨਾਂ ਨੂੰ ਕਮਿਸ਼ਨ ਨੇ ਮਾਨਤਾ ਨਹੀਂ ਦਿੱਤੀ ਸੀ। ਪਰ ਚੋਣਾਂ ਲਈ ਨਾਮਜ਼ਦਗੀ ਦੇ ਆਖਿਰੀ ਦਿਨ ਸੰਯੁਕਤ ਕਿਸਾਨ ਮੋਰਚੇ ਨੂੰ ਮਾਨਤਾ ਦੇ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਿੱਚੋਂ ਕੁਝ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਹੈ ਜਿਸ ਤੋਂ ਬਾਅਦ ਸੰਯੁਕਤ ਸਮਾਜ ਮੋਰਚੇ ਦਾ ਗਠਨ ਹੋਇਆ ਅਤੇ ਗੁਰਨਾਮ ਚੜੂਨੀ ਦੀ ਪਾਰਟੀ ਸੰਯੁਕਤ ਸਮਾਜ ਮੋਰਚਾ ਅਤੇ ਭਾਰਤੀ ਆਰਥਿਕ ਪਾਰਟੀ ਦੇ ਨਾਲ ਮਿਲ ਕੇ ਪੰਜਾਬ ਦੇ ਅੰਦਰ ਚੋਣਾਂ ਲੜ ਰਿਹਾ ਹੈ।
ਇਹ ਵੀ ਪੜੋ:Punjab Assembly Election 2022: ਪੰਜਾਬ ਕਾਂਗਰਸ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ