ਪੰਜਾਬ

punjab

ETV Bharat / city

ਕੋਵਿਡ-19 ਸਬੰਧੀ ਪ੍ਰੋਟੋਕੋਲ ਦੀ ਪਾਲਣਾ ਯਕੀਨੀ ਬਣਾਈ ਜਾਵੇ: ਸੋਨੀ - ਡਾਕਟਰੀ ਸਿੱਖਿਆ ਵਿਭਾਗ

ਡਾਕਟਰੀ ਸਿੱਖਿਆ ਵਿਭਾਗ ਪੰਜਾਬ ਨੇ ਅੱਜ ਇੱਕ ਪੱਤਰ ਜਾਰੀ ਕਰ ਕੇ ਸੂਬੇ ਵਿੱਚ ਆਪਣੇ ਅਧੀਨ ਆਉਂਦੇ ਮੈਡੀਕਲ ਕਾਲਜ, ਆਯੁਰਵੇਦਾ ਕਾਲਜ, ਡੈਂਟਲ ਕਾਲਜਾਂ ਅਤੇ ਨਰਸਿੰਗ ਕਾਲਜਾਂ ਦੇ ਆਖਰੀ ਸਾਲ ਦੀਆਂ ਕਲਾਸਾਂ 9 ਨਵੰਬਰ,2020 ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

ਫ਼ੋਟੋ
ਫ਼ੋਟੋ

By

Published : Nov 5, 2020, 8:03 PM IST

ਚੰਡੀਗੜ੍ਹ: ਡਾਕਟਰੀ ਸਿੱਖਿਆ ਵਿਭਾਗ ਪੰਜਾਬ ਨੇ ਅੱਜ ਇੱਕ ਪੱਤਰ ਜਾਰੀ ਕਰ ਕੇ ਸੂਬੇ ਵਿੱਚ ਆਪਣੇ ਅਧੀਨ ਆਉਂਦੇ ਮੈਡੀਕਲ ਕਾਲਜ, ਆਯੁਰਵੇਦਾ ਕਾਲਜ, ਡੈਂਟਲ ਕਾਲਜਾਂ ਅਤੇ ਨਰਸਿੰਗ ਕਾਲਜਾਂ ਦੇ ਆਖਰੀ ਸਾਲ ਦੀਆਂ ਕਲਾਸਾਂ 9 ਨਵੰਬਰ, 2020 ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਮੁਤਾਬਕ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿੱਚ ਪੈਂਦੇ ਮੈਡੀਕਲ ਕਾਲਜ , ਆਯੂਰਵੇਦਾ ਕਾਲਜ, ਡੈਂਟਲ ਕਾਲਜਾਂ ਅਤੇ ਨਰਸਿੰਗ ਕਾਲਜਾਂ ਨੂੰ ਮੁੜ ਖੋਲਿਆ ਜਾਵੇਗਾ।

ਪੱਤਰ ਅਨੁਸਾਰ ਬਾਕੀ ਰਹਿੰਦੇ ਸਾਲਾਂ ਦੀਆਂ ਕਲਾਸਾਂ 16 ਨਵੰਬਰ, 2020 ਤੋਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ ਅਤੇ ਸਾਰੇ ਵਿਦਿਆਰਥੀ ਜੋ ਕਿ 9 ਨਵੰਬਰ 2020 ਤੋਂ ਕਲਾਸਾਂ ਅਟੈਂਡ ਕਰਨਗੇ, ਉਹ 6 ਨਵੰਬਰ 2020 ਜਾਂ ਉਸ ਤੋਂ ਬਾਅਦ ਕੋਵਿਡ-19 ਸਬੰਧੀ ਟੈਸਟ ਵਿੱਚ ਨੈਗੇਟਿਵ ਹੋਣ ਦੀ ਸੂਰਤ ਵਿੱਚ ਹੀ ਕਲਾਸਾਂ ਅਟੈਂਡ ਕਰ ਸਕਦੇ ਹਨ ਅਤੇ ਇਸ ਸਬੰਧੀ ਅੰਡਰਟੇਕਿੰਗ ਵੀ ਪੇਸ਼ ਕਰਨਗੇ।

ਇਸ ਤੋਂ ਇਲਾਵਾ ਜੋ ਵਿਦਿਆਰਥੀ 16 ਨਵੰਬਰ 2020 ਤੋਂ ਕਲਾਸਾਂ ਅਟੈਂਡ ਕਰਨਗੇ, ਉਹ 12 ਨਵੰਬਰ 2020 ਜਾਂ ਉਸ ਤੋਂ ਬਾਅਦ ਕੋਵਿਡ-19 ਸਬੰਧੀ ਟੈਸਟ ਵਿੱਚ ਨੈਗੇਟਿਵ ਹੋਣ ਦੀ ਸੂਰਤ ਵਿੱਚ ਹੀ ਕਲਾਸਾਂ ਅਟੈਂਡ ਕਰ ਸਕਦੇ ਹਨ ਅਤੇ ਇਸ ਸਬੰਧੀ ਅੰਡਰਟੇਕਿੰਗ ਵੀ ਪੇਸ਼ ਕਰਨਗੇ। ਇਸ ਤੋਂ ਇਲਾਵਾ ਇਨਾਂ ਸੰਸਥਾਵਾਂ ਦੇ ਹੋਸਟਲ, ਮੈੱਸ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਦਾ ਵੀ ਕੋਵਿਡ ਟੈਸਟ ਕਰਾਉਣਾ ਯਕੀਨੀ ਬਣਾਇਆ ਗਿਆ ਹੈ।

ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਵਿਭਾਗ ਅਧੀਨ ਆਉਂਦੇ ਸਾਰੇ ਕਾਲਜ ਕੋਵਿਡ -19 ਸਬੰਧੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਕੇਂਦਰ ਸਰਕਾਰ ਦੇ ਸਬੰਧਤ ਮੰਤਰਾਲੇ ਵਲੋਂ ਸਮੇਂ ਸਮੇਂ ‘ਤੇ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ ਤਾਂ ਜੋ ਕੋਵਿਡ-19 ਸਬੰਧੀ ਕਿਸੇ ਤਰਾਂ ਦੇ ਸੰਭਾਵੀ ਖ਼ਤਰੇ ਨੂੰ ਟਾਲਿਆ ਜਾ ਸਕੇ।

ABOUT THE AUTHOR

...view details