ਪੰਜਾਬ

punjab

ETV Bharat / city

ਡਿਪੂ ਹੋਲਡਰਾਂ ਦੀ ਸੁਰੱਖਿਆ ਨੂੰ ਬਣਾਇਆ ਜਾਵੇ ਯਕੀਨੀ: ਸੁਖਬੀਰ ਬਾਦਲ

ਦੁਨੀਆ ਭਰ ਵਿੱਚ ਫੈਲ ਚੁੱਕੇ ਕੋਰੋਨਾ ਦੇ ਕਾਰਨ ਹਰ ਇੱਕ ਦੀ ਸੁਰੱਖਿਆ ਜ਼ਰੂਰੀ ਹੈ। ਕੋਰੋਨਾ ਵਿਰੁੱਧ ਲੜ੍ਹਾਈ ਵਿੱਚ ਵੱਖ-ਵੱਖ ਵਰਗ ਲੱਗੇ ਹੋਏ ਹਨ । ਇਸੇ ਤਰ੍ਹਾਂ ਹੀ ਪੰਜਾਬ ਵਿੱਚ ਜਨਤਕ ਵੰਡ ਪ੍ਰਣਾਲੀ ਵਿੱਚ ਡਿਪੂ ਹੋਲਡਰ ਆਪਣੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਇਨ੍ਹਾਂ ਡਿਪੂ ਹੋਲਡਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 50 ਲੱਖ ਤੱਕ ਦਾ ਬੀਮਾ ਕਰਨ ਦੀ ਮੰਗ ਕੀਤੀ ਹੈ।

ਡਿਪੂ ਹੋਲਡਰਾਂ ਦੀ ਸੁਰੱਖਿਆ ਨੂੰ ਬਣਾਇਆ ਜਾਵੇ ਯਕੀਨੀ: ਸੁਖਬੀਰ ਬਾਦਲ
ਡਿਪੂ ਹੋਲਡਰਾਂ ਦੀ ਸੁਰੱਖਿਆ ਨੂੰ ਬਣਾਇਆ ਜਾਵੇ ਯਕੀਨੀ: ਸੁਖਬੀਰ ਬਾਦਲ

By

Published : Apr 29, 2020, 8:47 PM IST

ਚੰਡੀਗੜ੍ਹ: ਦੁਨੀਆ ਭਰ ਵਿੱਚ ਫੈਲ ਚੁੱਕੇ ਕੋਰੋਨਾ ਦੇ ਕਾਰਨ ਹਰ ਇੱਕ ਦੀ ਸੁਰੱਖਿਆ ਜ਼ਰੂਰੀ ਹੈ। ਕੋਰੋਨਾ ਵਿਰੁੱਧ ਲੜ੍ਹਾਈ ਵਿੱਚ ਵੱਖ-ਵੱਖ ਵਰਗ ਲੱਗੇ ਹੋਏ ਹਨ। ਇਸੇ ਤਰ੍ਹਾਂ ਹੀ ਪੰਜਾਬ ਵਿੱਚ ਜਨਤਕ ਵੰਡ ਪ੍ਰਣਾਲੀ ਵਿੱਚ ਡਿਪੂ ਹੋਲਡਰ ਆਪਣੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਇਨ੍ਹਾਂ ਡਿਪੂ ਹੋਲਡਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 50 ਲੱਖ ਤੱਕ ਦਾ ਬੀਮਾ ਕਰਨ ਦੀ ਮੰਗ ਕੀਤੀ ਹੈ।

ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੇ ਸਾਰੇ ਡਿਪੂ ਹੋਲਡਰਾਂ ਦਾ 50 ਲੱਖ ਰੁਪਏ ਦਾ ਬੀਮਾ ਅਤੇ ੳੇੁਨ੍ਹਾਂ ਦੀ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕਰੇ। ਉਨ੍ਹਾਂ ਕਿਹਾ ਕਿ ਤਾਂ ਜੋ ਇਹ ਡਿਪੂ ਹੋਲਡਰ ਸੂਬੇ ਦੇ 35 ਲੱਖ ਨੀਲਾ ਕਾਰਡ ਧਾਰਕਾਂ ਨੂੰ ਕੋਵਿਡ ਕਾਰਨ ਉਪਜੇ ਹਾਲਾਤਾਂ ਨਾਲ ਨਿਪਟਣ ਲਈ ਆਈ ਕੇਂਦਰੀ ਰਾਹਤ ਜਿਸ ਵਿਚ ਅਨਾਜ ਅਤੇ ਦਾਲ ਸ਼ਾਮਿਲ ਹਨ, ਵੰਡਣਾ ਸ਼ੁਰੂ ਕਰ ਸਕਣ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਟੇਟ ਡਿਪੂ ਹੋਲਡਰਜ਼ ਯੂਨੀਅਨ ਵੱਲੋਂ ਇਸ ਦੇ ਪ੍ਰਧਾਨ ਸਰਦਾਰ ਗੁਰਜਿੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਵਿੱਚ ਯੂਨੀਅਨ ਨੇ ਦੱਸਿਆ ਹੈ ਕਿ ਸੂਬਾ ਅਤੇ ਕੇਂਦਰ ਸਰਕਾਰਾਂ ਨੇ ਸੂਬੇ ਦੇ 26 ਹਜ਼ਾਰ ਡਿਪੂ ਹੋਲਡਰਾਂ ਨੂੰ ਲੋੜਵੰਦਾਂ ਵਿੱਚ ਰਾਸ਼ਨ ਵੰਡਣ ਦੀ ਇੱਕ ਵੱਡੀ ਜ਼ਿੰਮੇਵਾਰੀ ਸੌਂਪੀ ਹੈ।

ਉਨ੍ਹਾਂ ਕਿਹਾ ਕਿ ਪਰ ਡਿਪੂ ਹੋਲਡਰਾਂ ਦੀ ਸੁਰੱਖਿਆ ਲਈ ਕੋਈ ਪ੍ਰਬੰਧ ਨਹੀਂ ਕੀਤੇ ਗਏ ਹਨ। ਇੱਕ ਪਾਸੇ ਤਾਂ ਕੋਰੋਨਾ ਦੀ ਬੀਮਾਰੀ ਤੋਂ ਬਚਣ ਲਈ ਸੂਬਾ ਸਰਕਾਰ ਨੇ ਸਾਰੇ ਨਾਗਰਿਕਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਘਰਾਂ ਅੰਦਰ ਰਹਿਣ ਦੀ ਨਸੀਹਤ ਦਿੱਤੀ ਹੈ, ਪਰ ਨਾਲ ਹੀ ਦੂਜੇ ਪਾਸੇ ਸਾਰੇ ਡਿਪੂ ਹੋਲਡਰਾਂ ਨੂੰ ਬਿਨ੍ਹਾਂ ਕੋਈ ਆਰਥਿਕ ਅਤੇ ਸਰੀਰਕ ਸੁਰੱਖਿਆ ਪ੍ਰਦਾਨ ਕੀਤੇ ਲੋਕਾਂ ਵਿਚ ਰਾਸ਼ਨ ਵੰਡਣ ਦੇ ਕੰਮ ਉੱਤੇ ਲਾ ਦਿੱਤਾ ਹੈ। ਬਾਦਲ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਲੋਕਾਂ ਨੂੰ ਰਾਸ਼ਨ ਵੰਡ ਰਹੇ ਵਿਅਕਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ।

ABOUT THE AUTHOR

...view details