ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਸੰਗਰੂਰ ਲੋਕ ਸਭਾ ਸੀਟ ਤੋਂ ਜਿੱਤ ਗਏ ਹਨ। ਉੱਥੇ ਹੀ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਆਪ ਆਪਣੀ ਪ੍ਰਸਿੱਧੀ ਦੀ ਪਹਿਲੀ ਪ੍ਰੀਖਿਆ ਦਾ ਸਾਹਮਣਾ ਕਰ ਰਹੀ ਹੈ। ਜਿੱਥੇ ਜ਼ਿਲ੍ਹਾ ਸੰਗਰੂਰ ਨੂੰ ਆਪ ਦੀ ਰਾਜਧਾਨੀ ਦਾ ਨਾਮ ਵੀ ਦਿੱਤਾ ਜਾਂਦਾ ਸੀ, ਉੱਥੇ ਆਪ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਜਿਸ ਤੋਂ ਬਾਅਦ ਇਹ ਵਿਸ਼ਾ ਵੀ ਅਹਿਮ ਰਿਹਾ ਕਿ ਆਖਿਰ ਆਪ ਦਾ ਸੰਗਰੂਰ ਵਿੱਚ ਵੋਟ ਬੈਂਕ ਕਿਵੇਂ ਘਟਿਆ। ਜਿਸ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋ ਵੀ ਵੱਖ-ਵੱਖ ਕਾਰਨ ਦੱਸੇ ਜਾ ਰਹੇ ਹਨ। ਕਿ ਜਿਵੇਂ ਸਿੱਧੂ ਮੂਸੇਵਾਲਾ ਦੀ ਮੌਤ ਤੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਤੇ ਹੋਰ ਵੀ ਕਈ ਸਵਾਲ ਵਿਰੋਧੀ ਪਾਰਟੀਆਂ ਵੱਲੋ ਸੰਗਰੂਰ ਜ਼ਿਮਨੀ ਚੋਣਾਂ ਨੂੰ ਲੈ ਕੇ ਚੁੱਕੇ ਜਾ ਰਹੇ ਹਨ।
ਦੱਸ ਦਈਏ ਕਿ ਜਿਮਨੀ ਚੋਣਾਂ ਦੌਰਾਨ ਸਿਮਰਨਜੀਤ ਸਿੰਘ ਮਾਨ ਨੂੰ 253154 ਵੋਟਾਂ, ਆਪ ਦੇ ਗੁਰਮੇਲ ਸਿੰਘ ਦੂਜੇ ਨੰਬਰ 'ਤੇ ਰਹੇ, ਜਿਨ੍ਹਾਂ ਨੂੰ 2,47, 332, ਵੋਟਾਂ ਜਦਕਿ ਤੀਜੇ ਨੰਬਰ 'ਤੇ ਕਾਂਗਰਸ ਦੇ ਦਲਵੀਰ ਗੋਲਡੀ ਨੂੰ 79,668 ਵੋਟਾਂ, ਚੌਥੇ ਨੰਬਰ 'ਤੇ ਭਾਜਪਾ ਦੇ ਕੇਵਲ ਢਿੱਲੋਂ ਨੂੰ 66, 298 ਵੋਟਾਂ ਅਤੇ ਪੰਜਵੇਂ ਸਥਾਨ 'ਤੇ ਅਕਾਲੀ ਦਲ ਦੇ ਬੀਬੀ ਕਮਲਦੀਪ ਕੌਰ ਨੂੰ 44, 428 ਵੋਟਾਂ ਪਈਆਂ ਹਨ। 23 ਸਾਲਾਂ ਦੇ ਲੰਬੇ ਵਕਫ਼ੇ ਤੋਂ ਬਾਅਦ ਹੁਣ ਉਹ ਤੀਜੀ ਵਾਰ ਸੰਗਰੂਰ ਸੀਟ ਤੋਂ ਜਿੱਤੇ ਹਨ।
ਜੇਕਰ ਗੱਲ ਕੀਤੀ ਜਾਵੇ ਤਾਂ ਭਗਵੰਤ ਮਾਨ ਤੋਂ ਬਾਅਦ ਜੇਕਰ ਤਾਕਤਵਰ ਮੰਤਰੀ ਦੀ ਗੱਲ ਕਰੀਏ ਤਾਂ ਉਹ ਸਿੱਖਿਆ ਤੇ ਖੇਡ ਮੰਤਰੀ ਮੀਤ ਹੇਅਰ ਤੇ ਵਿੱਤ ਮੰਤਰੀ ਹਰਪਾਲ ਚੀਮਾ ਜੋ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਬਹੁਤ ਕਰੀਬ ਹਨ। ਉੱਥੇ ਹੀ ਮੀਤ ਹੇਅਰ ਜੋ ਕਿ ਯੂਥ 'ਆਪ' ਦੇ ਸੂਬਾ ਪ੍ਰਧਾਨ ਰਹਿ ਚੁੱਕੇ ਹਨ, ਜਦਕਿ ਹਰਪਾਲ ਚੀਮਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਵਿਰੋਧੀ ਧਿਰ ਦੇ ਨੇਤਾ ਸਨ, ਪਰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਦੋਵਾਂ ਦੇ ਵਿਧਾਨ ਸਭਾ ਹਲਕੇ 'ਆਪ' ਉਮੀਦਵਾਰ ਦੀ ਹਾਰ ਦਾ ਮੁੱਖ ਕਾਰਨ ਬਣੇ।
ਸੂਤਰਾਂ ਅਨੁਸਾਰ ਦੱਸ ਦਈਏ ਕਿ ਹਰਪਾਲ ਚੀਮਾ ਜੋ ਕਿ ਹਲਕਾ ਦਿੜ੍ਹਬਾ ਦੀ ਨੁਮਾਇੰਦਗੀ ਕਰਦੇ ਹਨ, ਤੇ ਉਹ ਦੂਜੀ ਵਾਰ ਵਿਧਾਇਖ ਬਣੇ ਹਨ, ਇਸ ਦਿੜ੍ਹਬਾ ਹਲਕੇ ਤੋਂ ਆਪ ਉਮੀਦਵਾਰ ਗੁਰਮੇਲ ਸਿੰਘ ਤੋਂ 7553 ਵੋਟਾਂ ਨਾਲ ਹਾਰ ਗਏ ਹਨ, 2022 ਵਿੱਚ ਹੋੋਈਆ ਵਿਧਾਨ ਸਭਾ ਚੋਣਾਂ ਵਿੱਚ ਹਰਪਾਲ ਚੀਮਾ ਨੂੰ 82630 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਗੁਲਜ਼ਾਰ ਸਿੰਘ ਨੂੰ 31975 ਵੋਟਾਂ, ਕਾਂਗਰਸ ਦੇ ਅਜੈਬ ਸਿੰਘ ਰੋਟਲਨ ਨੂੰ 10472 ਤੇ ਅਕਾਲੀ ਦਲ (ਅ) ਦੇ ਮਨਦੀਪ ਸਿੰਘ ਨੂੰ 9 ਹਜ਼ਾਰ ਵੋਟਾਂ ਮਿਲੀਆ ਸਨ, ਜਦ ਕਿ ਇੱਕ ਹਜ਼ਾਰ ਤੋਂ ਉਪਰ ਲੋਕਾਂ ਨੇ ਨੋਟਾ ਦੀ ਵਰਤੋਂ ਕੀਤੀ ਸੀ।
ਹੁਣ ਇੱਥੇ ਇਹ ਵੀ ਵੱਡਾ ਸਵਾਲ ਖੜ੍ਹਾ ਹੁੰਦਾ ਹੈ ਕਿ 55 ਹਜ਼ਾਰ ਵੋਟਾਂ ਨਾਲ ਵਿਧਾਇਕ ਬਣੇ ਹਰਪਾਲ ਚੀਮਾ ਨੂੰ ਵਿਧਾਨ ਸਭਾ ਵੋਟਾਂ ਦੇ 100 ਦਿਨਾਂ ਬਾਅਦ ਆਪਣੇ ਹਲਕੇ ਵਿੱਚੋ 7553 ਵੋਟਾਂ ਨਾਲ ਹਾਲ ਦਾ ਸਾਹਮਣਾ ਕਰਨਾ ਪਿਆ ਤੇ ਸਿਮਰਨਜੀਤ ਸਿੰਘ ਮਾਨ ਵੱਲੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕੀਤੀ ਗਈ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਮੀਤ ਹੇਅਰ ਦੇ ਹਲਕਾ ਬਰਨਾਲਾ ‘ਚ ਵੀ ‘ਆਪ’ ਫੇਲ੍ਹ ਸਾਬਿਤ ਹੋਈ।